ਦਰੱਖਤਾਂ ਨੂੰ ਰੱਖੜੀ ਬੰਨ੍ਹ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦੀਆਂ ਹੋਈਆਂ ਸੇਂਟ ਸੋਲਜਰ ਸਕੂਲ ਦੀਆਂ ਵਿਦਿਆਰਥਣਾਂ।
ਸੇਂਟ ਸੋਲਜਰ ਗਰੁੱਪ ਦੀਆਂ ਸ਼ਾਖਾਵਾਂ ’ਚ ਰੱਖੜੀ ਦਾ ਤਿਉਹਾਰ ਮਨਾਇਆ
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਰੱਖੜੀ ਦੇ ਅਸਲ ਮਹੱਤਵ ਨੂੰ ਸਮਝਾਉਂਦਿਆਂ ਮਨੁੱਖੀ ਲੜੀ ਬਣਾ ਕੇ ਪਿਆਰ, ਸੁਰੱਖਿਆ, ਭਾਈਚਾਰੇ ਅਤੇ ਜ਼ਿੰਮੇਵਾਰੀ ਦੇ ਨਾਲ-ਨਾਲ ਦਰੱਖਤਾਂ ਨੂੰ ਰੱਖੜੀ ਬੰਨ੍ਹ ਕੇ ਵਾਤਾਵਰਨ ਸੰਭਾਲ ਦਾ ਵੀ ਸੰਦੇਸ਼ ਦਿੱਤਾ।
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਰੱਖੜੀ ਦੇ ਅਸਲ ਮਹੱਤਵ ਨੂੰ ਸਮਝਾਉਂਦਿਆਂ ਮਨੁੱਖੀ ਲੜੀ ਬਣਾ ਕੇ ਪਿਆਰ, ਸੁਰੱਖਿਆ, ਭਾਈਚਾਰੇ ਅਤੇ ਜ਼ਿੰਮੇਵਾਰੀ ਦੇ ਨਾਲ-ਨਾਲ ਦਰੱਖਤਾਂ ਨੂੰ ਰੱਖੜੀ ਬੰਨ੍ਹ ਕੇ ਵਾਤਾਵਰਨ ਸੰਭਾਲ ਦਾ ਵੀ ਸੰਦੇਸ਼ ਦਿੱਤਾ। ਇਸ ਮੌਕੇ ਚੇਅਰਪਰਸਨ ਸੰਗੀਤਾ ਚੋਪੜਾ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਰੱਖੜੀ ਸਿਰਫ਼ ਇੱਕ ਪਵਿੱਤਰ ਧਾਗਾ ਬੰਨ੍ਹਣ ਦਾ ਤਿਉਹਾਰ ਨਹੀਂ ਹੈ, ਸਗੋਂ ਇਹ ਸਾਨੂੰ ਆਪਣੇ ਪਿਆਰਿਆਂ ਅਤੇ ਕੁਦਰਤ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਪਰਿਵਾਰ, ਸਮਾਜ ਤੇ ਵਾਤਾਵਰਨ ਦੀ ਦੇਖਭਾਲ ਅਤੇ ਸੁਰੱਖਿਆ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੱਚਾ ਤਿਉਹਾਰ ਉਹੀ ਹੈ, ਜਦੋਂ ਚੰਗੇ ਵਿਚਾਰਾਂ ਨੂੰ ਚੰਗੇ ਕੰਮਾਂ ਵਿਚ ਬਦਲਿਆ ਜਾਵੇ।