ਸਰਕਾਰ ਵਲੋਂ
ਵਾਰ-ਵਾਰ ਮੀਟਿੰਗ ਰੱਦ ਕਰਨ ’ਤੇ ਮੁਲਾਜ਼ਮ ਤੇ ਪੈਨਸ਼ਨਰ ਨਿਰਾਸ਼-ਆਗੂ
ਕੋਟਫ਼ਤੂਹੀ, 30 ਅਗਸਤ (ਅਵਤਾਰ ਸਿੰਘ ਅਟਵਾਲ)- ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ-ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਟਾਲਮਟੋਲ ਦੀ ਨੀਤੀ ਅਤੇ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗ ਲਈ ਸਮਾਂ ਦੇ ਕੇ ਮੰਗਾਂ ਨੂੰ ਲਟਕਾਉਣ ਨਾਲ ਮੁਲਾਜ਼ਮ-ਪੈਨਸ਼ਨਰ ਵਰਗ ਵਿਚ ਘੋਰ ਨਿਰਾਸ਼ਾ ਪਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਐਨ ਮੌਕੇ ’ਤੇ ਮੀਟਿੰਗ ਰੱਦ ਕਰਨ ਨਾਲ ਮੁਲਾਜ਼ਮ-ਪੈਨਸ਼ਨਰ ਵਰਗ ਸਰਕਾਰ ਤੋਂ ਬਹੁਤ ਨਾਰਾਜ਼ ਹੈ।
ਕੋਟਫ਼ਤੂਹੀ, 30 ਅਗਸਤ (ਅਵਤਾਰ ਸਿੰਘ ਅਟਵਾਲ)- ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ-ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਟਾਲਮਟੋਲ ਦੀ ਨੀਤੀ ਅਤੇ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗ ਲਈ ਸਮਾਂ ਦੇ ਕੇ ਮੰਗਾਂ ਨੂੰ ਲਟਕਾਉਣ ਨਾਲ ਮੁਲਾਜ਼ਮ-ਪੈਨਸ਼ਨਰ ਵਰਗ ਵਿਚ ਘੋਰ ਨਿਰਾਸ਼ਾ ਪਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਐਨ ਮੌਕੇ ’ਤੇ ਮੀਟਿੰਗ ਰੱਦ ਕਰਨ ਨਾਲ ਮੁਲਾਜ਼ਮ-ਪੈਨਸ਼ਨਰ ਵਰਗ ਸਰਕਾਰ ਤੋਂ ਬਹੁਤ ਨਾਰਾਜ਼ ਹੈ। ਕੋਟਫ਼ਤੂਹੀ ਵਿਖੇ ਮੀਟਿੰਗ ਦੌਰਾਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗ ਨਰਿੰਦਰ ਅਜਨੋਹਾ, ਪਰਮਜੀਤ ਕਾਤਿਬ ਤੇ ਉਂਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਕੇ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਰੱਦ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਨਿੱਜੀਕਰਨ ਬੰਦ ਕਰਨ ਤੇ ਹੋਰ ਕਈ ਹੱਕੀ ਅਤੇ ਜਾਇਜ਼ ਮੰਗਾਂ ਨੂੰ ਹੱਲ ਨਹੀਂ ਕਰ ਰਹੀ ਹੈ। ਆਗੂਆਂ ਨੇ ਸੂਬਾ ਸਰਕਾਰ ਨੂੰ ਕਿਹਾ ਕਿ ਮੁਲਾਜ਼ਮ-ਪੈਨਸ਼ਨਰ ਵਰਗ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ।ਇਸ ਮੌਕੇ ਨਰਿੰਦਰ ਅਜਨੋਹਾ, ਉਂਕਾਰ ਸਿੰਘ, ਪਰਮਜੀਤ ਕਾਤਿਬ, ਅਜੇ ਕੁਮਾਰ, ਹਾਫ਼ਿਜ਼, ਸੁਖਵੀਰ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਗੁਰਦੇਵ ਸਿੰਘ ਅਤੇ ਮਹੇਸ਼ਇੰਦਰ ਸਿੰਘ ਆਦਿ ਹਾਜ਼ਰ ਸਨ।