30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ ’ਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਹੁਸ਼ਿਆਰਪੁਰ, 30 ਅਗਸਤ (ਹਰਪ੍ਰੀਤ ਕੌਰ)- ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਹਲਕਾ ਇੰਚਾਰਜ ਸੰਜੀਵ ਤਲਵਾੜ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਚਰਚਾ ਹੋਈ। ਬੈਠਕ ਨੂੰ ਸੰਬੋਧਨ ਕਰਦਿਆਂ ਸੰਜੀਵ ਤਲਵਾੜ ਨੇ ਕਿਹਾ ਕਿ ਪ੍ਰਦੇਸ਼ ਦੀ ਉੱਨਤੀ ਵਿੱਚ ਮੁਲਾਜ਼ਮਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।

Ad Position 21
No active advertisement
ਅਜੀਤ ਡੈਸਕ 31-08-2026
ਹੁਸ਼ਿਆਰਪੁਰ, 30 ਅਗਸਤ (ਹਰਪ੍ਰੀਤ ਕੌਰ)- ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਹਲਕਾ ਇੰਚਾਰਜ ਸੰਜੀਵ ਤਲਵਾੜ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਚਰਚਾ ਹੋਈ। ਬੈਠਕ ਨੂੰ ਸੰਬੋਧਨ ਕਰਦਿਆਂ ਸੰਜੀਵ ਤਲਵਾੜ ਨੇ ਕਿਹਾ ਕਿ ਪ੍ਰਦੇਸ਼ ਦੀ ਉੱਨਤੀ ਵਿੱਚ ਮੁਲਾਜ਼ਮਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਅੱਜ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਹੜਤਾਲਾਂ ਦੇ ਰਸਤੇ ’ਤੇ ਚੱਲਣਾ ਪੈ ਰਿਹਾ ਹੈ, ਜਿਸ ਤੋਂ ਮੌਜੂਦਾ ਸਰਕਾਰ ਦੀ ਨਾਕਾਮੀ ਦਾ ਸਾਫ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦਿੰਦਿਆਂ ਉਨ੍ਹਾਂ ਦੀ ਬਾਂਹ ਫੜੀ ਅਤੇ ਅੱਜ ਵੀ ਮੁਲਾਜ਼ਮ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੇ ਸੁਨਹਿਰੀ ਕਾਰਜਕਾਲ ਨੂੰ ਯਾਦ ਕਰਦੇ ਹਨ। ਸੋਹਨ ਸਿੰਘ ਠੰਡਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਉਣ ਵਾਲੇ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਸ਼ਾਮਲ ਕੀਤਾ ਜਾਵੇਗਾ। ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਪਿਛਲੀਆਂ ਸਰਕਾਰਾਂ ਵੇਲੇ ਅਧੂਰੀਆਂ ਰਹੀਆਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਪਾਰਟੀ ਅੱਜ ਵੀ ਮੁਲਾਜ਼ਮਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ। ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਕਲਸੀ, ਵਪਾਰੀ ਵਰਗ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਔਜਲਾ, ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਤੇ ਪੱਛੜੀਆਂ ਸ਼੍ਰੇਣੀਆਂ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਹਲਕਾ ਇੰਚਾਰਜ ਸੰਜੀਵ ਥਾਪਰ, ਸੰਜੀਵ ਕੁਮਾਰ, ਬਲਵੀਰ ਸਿੰਘ, ਪ੍ਰਵੀਨ ਸੈਣੀ, ਸੁਖਦੇਵ ਸਿੰਘ ਸੁੱਖਾ, ਜਸਵਿੰਦਰ ਸਿੰਘ, ਰਵਿੰਦਰ ਸਿੰਘ ਨਿੱਕਾ, ਸਰਕਲ ਪ੍ਰਧਾਨ ਜਗਤਾਰ ਸਿੰਘ, ਯੋਗਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਨੇਤਰਦਾਨ ਪੰਦ੍ਹਰਵਾੜਾ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਬਿਰਧ ਆਸ਼ਰਮ ਦੇਹਰੀਵਾਲ ਵਿਖੇ ਲੱਗੇ ਮੈਡੀਕਲ ਜਾਂਚ ਕੈਂਪ ਦਾ ਦ੍ਰਿਸ਼। ਬਿਰਧ ਆਸ਼ਰਮ ’ਚ ਮੈਡੀਕਲ ਜਾਂਚ ਕੈਂਪ ਲਗਾ...
Ad Position 24