30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਤਲਵਾੜਾ, 30 ਅਗਸਤ (ਰਾਜੀਵ ਓਸ਼ੋ)- ਤਲਵਾੜ ਐਮ. ਆਰ.

Ad Position 21
No active advertisement
ਅਜੀਤ ਡੈਸਕ 31-08-2026
ਤਲਵਾੜਾ, 30 ਅਗਸਤ (ਰਾਜੀਵ ਓਸ਼ੋ)- ਤਲਵਾੜ ਐਮ.ਆਰ.ਪੀ.ਡੀ. ਸਰਕਾਰੀ ਕਾਲਜ ਤਲਵਾੜਾ ਵਿਖੇ ਪ੍ਰਿੰਸੀਪਲ ਡਾ. ਰਾਜੀਵ ਖੋਸਲਾ ਦੀ ਯੋਗ ਅਗਵਾਈ ਹੇਠ ਪੰਜਾਬੀ ਵਿਭਾਗ ਅਤੇ ਯੁਵਕ ਭਲਾਈ ਵਿਭਾਗ ਵਲੋਂ ਡਾ. ਰੁਪਾਲੀ ਵਰਮਾ ਤੇ ਪ੍ਰੋ. ਦਲਵਿੰਦਰ ਪਾਲ ਸਿੰਘ ਦੀ ਦੇਖ-ਰੇਖ ਹੇਠ ਪੰਜਾਬੀ ਸਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਰਦਾਰਨੀ ਪ੍ਰਭਜੋਤ ਕੌਰ ਘੁੰਮਣ ਪਤਨੀ ਕਰਮਬੀਰ ਸਿੰਘ ਘੁੰਮਣ ਵਿਧਾਇਕ ਹਲਕਾ ਦਸੂਹਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮਹਿੰਦੀ ਤੇ ਰੰਗੋਲੀ ਦੇ ਦਿਲਚਸਪ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਪ੍ਰੋ. ਰੀਨਾ ਰਾਣੀ, ਪ੍ਰੋ. ਸੁਮਨ ਸ਼ਰਮਾ ਤੇ ਪ੍ਰੋ. ਸੀਮਾ ਸ਼ਰਮਾ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਵਿਦਿਆਰਥਣਾਂ ਵਲੋਂ ਲੋਕ ਗੀਤ, ਰਵਾਇਤੀ ਗੀਤ ਤੇ ਗਿੱਧੇ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਮੁੱਖ ਮਹਿਮਾਨ ਪ੍ਰਭਜੋਤ ਕੌਰ ਘੁੰਮਣ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਪੰਜਾਬੀ ਸਭਿਆਚਾਰ, ਵਿਰਸੇ, ਸਾਂਝ ਅਤੇ ਔਰਤਾਂ ਦੀ ਸਿਰਜਣਾਤਮਿਕਤਾ ਦਾ ਪ੍ਰਤੀਕ ਹਨ। ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਖੋਸਲਾ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅੰਤ ਵਿਚ ਡਾ. ਰੁਪਾਲੀ ਵਰਮਾ ਨੇ ਮੁੱਖ ਮਹਿਮਾਨ, ਪ੍ਰਿੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁੱਖ ਮਹਿਮਾਨ ਦੇ ਨਾਲ ਪਵਨੀਤ ਕੌਰ, ਨਗਰ ਕੌਂਸਲ ਦੇ ਪ੍ਰਧਾਨ ਆਸ਼ੂ ਅਰੋੜਾ ਦੀ ਪਤਨੀ ਸਰਿਤਾ ਅਰੋੜਾ, ਨਗਰ ਕੌਂਸਲਰ ਰੂਹੀ, ਨਗਰ ਕੌਂਸਲਰ ਕਲਾਵਤੀ, ਪ੍ਰੋ. ਸੀਮਾ ਜੱਸਲ ਤੋਂ ਇਲਾਵਾ ਸਮੂਹ ਸਟਾਫ਼ ਅਤੇ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਭਜਾਓ, ਪੰਜਾਬ ਬਚਾਓ ਮੁਹਿੰਮ ਦੀ ਉੜਮੁੜ ਹਲਕੇ ਦੇ ਜਲਾਲ ਡੋਗਰਾ ਪਿੰਡ ਤੋਂ ਸ਼ੁਰੂਆਤ - ਸੰਜੀਵ ਮਿਨਹਾਸ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
Ad Position 24