30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿਧਾਇਕ ਜਿੰਪਾ ਨੇ ਬਸੀ ਅਲੀ ਖਾਂ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਬਸੀ ਅਲੀ ਖਾਂ ‘ਚ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਦੇ ਸਾਹਮਣੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਰੱਖੀਆਂ।

Ad Position 21
No active advertisement
ਅਜੀਤ ਡੈਸਕ 31-08-2026
ਹੁਸ਼ਿਆਰਪੁਰ, 30 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਬਸੀ ਅਲੀ ਖਾਂ ‘ਚ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਦੇ ਸਾਹਮਣੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਰੱਖੀਆਂ। ਵਿਧਾਇਕ ਜਿੰਪਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਜਲਦ ਹੱਲ ਕਰਵਾਇਆ ਜਾਵੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਲੋਕ ਮਿਲਣੀ ਦਾ ਉਦੇਸ਼ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨਾ ਤੇ ਉਨ੍ਹਾਂ ਦੇ ਸੁਝਾਅ ਤੇ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਨੂੰ ਪਹਿਲ ਦਿੰਦਿਆਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਲੋਕਾਂ ਦੀ ਭਾਗੀਦਾਰੀ ਤੇ ਉਨ੍ਹਾਂ ਦੇ ਸੁਝਾਅ ਬਹੁਤ ਮਹੱਤਵਪੂਰਨ ਹਨ। ਇਸ ਮੌਕੇ ਸਰਪੰਚ ਰੇਸ਼ਮ ਸਿੰਘ, ਲੰਬੜਦਾਰ ਰਾਮ ਸਿੰਘ, ਬਲਜੀਤ ਸਿੰਘ, ਪਰਮਜੀਤ ਕੁਮਾਰ, ਪ੍ਰਦੀਪ ਸਿੰਘ ਪੰਚ, ਸੁਨੀਤਾ ਪੰਚ ਤੇ ਸ਼ਮਸ਼ੇਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 20 ਐਚ ਐਸ ਪੀ 35ਪਿੰਡ ਸਾਰੰਗੋਵਾਲ ਵਿਖੇ ਮਨਾਏ ਤੀਆਂ ਦੇ ਤਿਉਹਾਰ ਮੌਕੇ ਬੱਚੀਆਂ ਤੇ ਮੁਟਿਆਰਾਂ। ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪ੍ਰਿੰਸੀਪਲ ਪੂਜਾ ਪਟਿਆਲ ਜੇਤੂ ਵਿਦਿਆਰਥਣਾਂ ਨਾਲ। ਵਿਕਟੋਰੀਆ ਸਕੂਲ ਦੀਆਂ ਵਿਦਿਆਰਥਣਾਂ ਵਾਲੀਬਾਲ ਮੁਕਾਬਲੇ ’ਚ ਤੀਜੇ ਸਥਾ...
Ad Position 24