ਸਰ ਮਾਰਸ਼ਲ ਕਾਨਵੈਂਟ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
ਹਰਿਆਣਾ, 30 ਅਗਸਤ (ਹਰਮੇਲ ਸਿੰਘ ਖੱਖ)- ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਣਾ ਵਿਖੇ ਰਜਿੰਦਰ ਸਿੰਘ ਮਾਰਸ਼ਲ ਦੀ ਹਦਾਇਤ ਅਤੇ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੱਖੜੀ ਬਣਾਉਣ ਦੇ ਮੁਕਾਬਲੇ ਵਿਚ ਹਿੱਸਾ ਲਿਆ।
ਹਰਿਆਣਾ, 30 ਅਗਸਤ (ਹਰਮੇਲ ਸਿੰਘ ਖੱਖ)- ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਣਾ ਵਿਖੇ ਰਜਿੰਦਰ ਸਿੰਘ ਮਾਰਸ਼ਲ ਦੀ ਹਦਾਇਤ ਅਤੇ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੱਖੜੀ ਬਣਾਉਣ ਦੇ ਮੁਕਾਬਲੇ ਵਿਚ ਹਿੱਸਾ ਲਿਆ। ਬੱਚਿਆਂ ਨੇ ਬਹੁਤ ਹੀ ਸੁੰਦਰ ਅਤੇ ਵਧੀਆ ਰੱਖੜੀਆਂ ਬਣਾ ਕੇ ਤਿਉਹਾਰ ਦੀ ਰੌਣਕ ਵਧਾ ਦਿੱਤੀ। ਮੁਕਾਬਲੇ ਦੌਰਾਨ ਸਕੂਲ ਦੇ ਪ੍ਰਿੰਸੀਪਲ ਰਮਨਦੀਪ ਸਿੰਘ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਇਸ ਦੇ ਨਾਲ ਹੀ ਸਕੂਲ ਦੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ, ਸਕੂਲ ਦੀ ਕੋਆਰਡੀਨੇਟਰ ਹਰਦੀਪ ਕੌਰ, ਕੋਆਰਡੀਨੇਟਰ, ਰਾਜੇਸ਼ ਕੁਮਾਰੀ, ਸਟਾਫ਼ ਮੈਂਬਰ ਹਰਵਿੰਦਰ ਸਿੰਘ, ਰਾਜੀਵ ਸਿੰਘ, ਪ੍ਰੇਰਨਾ, ਅੰਜਨਾ ਰਾਣੀ, ਮਮਤਾ, ਕੁਲਦੀਪ ਕੌਰ, ਹਰਜਿੰਦਰ ਕੌਰ, ਪ੍ਰਦੀਪ ਕੁਮਾਰ, ਪ੍ਰਦੀਪ ਕੁਮਾਰ, ਦੀਕਸ਼ਾ, ਪ੍ਰਿਯੰਕਾ, ਜਸਵਿੰਦਰ ਕੌਰ, ਪ੍ਰਿਆ, ਕਸ਼ਿਸ਼, ਮਾਨਸੀ, ਹਰਪ੍ਰੀਤ ਕੌਰ ਕੁੰਜਨ, ਕਰਿਸ਼ਮਾ , ਨੇਹਾ ਆਦਿ ਅਧਿਆਪਕਾਂ ਨੇ ਸਾਰੇ ਬੱਚਿਆਂ ਨੂੰ ਰੱਖੜੀ ਦੀ ਵਧਾਈ ਦਿੱਤੀ।