31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕਾਂਗਰਸ ਹੀ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕਰ ਸਕਦੀ ਹੈ- ਗਿਲਜੀਆਂ

ਟਾਂਡਾ ਉੜਮੁੜ, 31 ਅਗਸਤ (ਭਗਵਾਨ ਸਿੰਘ ਸੈਣੀ)- ਪਿੰਡ ਚੱਤੋਵਾਲ ਵਿਖੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਦੀ ਵਿਸ਼ੇਸ਼ ਸ਼ਮੂਲੀਅਤ ਨਾਲ ਹੋਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 01-09-2026
ਟਾਂਡਾ ਉੜਮੁੜ, 31 ਅਗਸਤ (ਭਗਵਾਨ ਸਿੰਘ ਸੈਣੀ)- ਪਿੰਡ ਚੱਤੋਵਾਲ ਵਿਖੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਦੀ ਵਿਸ਼ੇਸ਼ ਸ਼ਮੂਲੀਅਤ ਨਾਲ ਹੋਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ, ਪੰਜਾਬੀਆਂ ਤੇ ਸਮਾਜ ਦੇ ਹਰ ਵਰਗ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਲੋਕ ਮਾਰੂ ਨੀਤੀਆਂ ਨੂੰ ਲੈ ਕੇ ਰੋਸ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਧਰਨੇ ਤੇ ਹੜਤਾਲਾਂ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਜਦਕਿ ਕਿਸਾਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਜੇਕਰ ਸਰਕਾਰਾਂ ਵੱਲੋਂ ਲੋਕਾਂ ਦੀਆਂ ਜਾਇਜ਼ ਮੰਗਾਂ ਵੱਲ ਸਮੇਂ ਸਿਰ ਧਿਆਨ ਦਿੱਤਾ ਜਾਵੇ ਤਾਂ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣ ਦੀ ਲੋੜ ਨਾ ਪਵੇ। ਗਿਲਜੀਆਂ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਹਰੇਕ ਵਰਗ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੈ ਅਤੇ ਲੋਕ ਹੁਣ ਬਦਲਾਅ ਦੀ ਆਸ ਨਾਲ ਕਾਂਗਰਸ ਪਾਰਟੀ ਵੱਲ ਦੇਖ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਏਕਤਾ ਕਾਇਮ ਰੱਖਦਿਆਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਭੂਮਿਕਾ ਅਹਿਮ ਰਹੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਵੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਹੀ ਪਾਰਟੀ ਨੂੰ ਮਜ਼ਬੂਤ ਕਰਦਾ ਹੈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਆਗੂਆਂ ਦੇ ਧਿਆਨ ਵਿਚ ਲਿਆਂਦੀਆਂ। ਆਗੂਆਂ ਨੇ ਇਨ੍ਹਾਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਯੋਗ ਪੱਧਰ ’ਤੇ ਆਵਾਜ਼ ਉਠਾ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸਿਮਰਨ ਸਿੰਘ ਸੈਣੀ, ਰਵਿੰਦਰ ਪਾਲ ਸਿੰਘ ਗੋਰਾ, ਜਸਵੀਰ ਸਿੰਘ, ਸਾਬਕਾ ਸਰਪੰਚ ਬਖ਼ਸ਼ੀ ਰਾਮ, ਸੁਰਿੰਦਰ ਸਿੰਘ ਮੈਂਬਰ ਪੰਚਾਇਤ, ਤੀਰਥ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਨੰਬਰਦਾਰ ਗੁਰਮੀਤ ਸਿੰਘ, ਜੋਗਿੰਦਰ ਸਿੰਘ ਫ਼ੌਜੀ, ਬਲਵੀਰ ਸਿੰਘ ਫ਼ੌਜੀ, ਜਗਦੀਸ਼ ਸਿੰਘ, ਬਲਬੀਰ ਸਿੰਘ, ਸੁਖਦੇਵ ਸਿੰਘ ਸੁੱਖੀ, ਰੋਮੀ, ਨਿਰੰਜਨ ਸਿੰਘ, ਡਾ. ਰਵੀ, ਬਖ਼ਸ਼ੀਸ਼ ਸਿੰਘ ਅਤੇ ਸਿਕੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਦਸੂਹਾ ਬਣੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਲਕਾ ਉੜਮੁੜ ਟਾਂਡਾ ਦੇ ਕੋਆਰਡੀਨੇਟਰ ਅਗਲੀ ਖ਼ਬਰ ਪਸ਼ੂਆਂ ਨੂੰ ਤੁੰਨ - ਤੁੰਨ ਕੇ ਲਿਜਾਣ ਦੇ ਮਾਮਲੇ ’ ਚ 5 ਮੁਲਜ਼ਮ ਕਾਬੂ
Ad Position 24