01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਖੜਗੇ ਦਾ ਅਪਮਾਨ ਦਲਿਤ ਸਮਾਜ ’ਤੇ ਹਮਲਾ ਹੀ ਨਹੀਂ, ਬਲਕਿ ਸੰਵਿਧਾਨ ਅਤੇ ਸਮਾਜਿਕ ਭਾਈਚਾਰੇ ਦਾ ਵੀ ਅਪਮਾਨ- ਐਡ. ਰਣਜੀਤ ਕੁਮਾਰ

ਹੁਸ਼ਿਆਰਪੁਰ, 31 ਅਗਸਤ (ਨਰਿੰਦਰ ਸਿੰਘ ਬੱਡਲਾ)- ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੇ ਗਏ ਕਥਿਤ ਅਪਮਾਨਜਨਕ ਵਰਤਾਰੇ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਐਡਵੋਕੇਟ ਰਣਜੀਤ ਕੁਮਾਰ ਹਲਕਾ ਇੰਚਾਰਜ ਚੱਬੇਵਾਲ ਨੇ ਕਿਹਾ ਕਿ ਇਹ ਸਿਰਫ਼ ਇੱਕ ਵਿਅਕਤੀ ਦਾ ਅਪਮਾਨ ਨਹੀਂ, ਬਲਕਿ ਉਸ ਸੋਚ ਦਾ ਪ੍ਰਗਟਾਵਾ ਹੈ ਜੋ ਅੱਜ ਵੀ ਜਾਤੀ ਦੇ ਆਧਾਰ ’ਤੇ ਮਨੁੱਖ ਦੀ ਇੱਜ਼ਤ ਤੈਅ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਦਾ ਅਪਮਾਨ ਸਮੁੱਚੇ ਦਲਿਤ ਸਮਾਜ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਹੈ ਅਤੇ ਇਸ ਨੂੰ ਹਲਕੇ ਵਿਚ ਲੈਣਾ ਹੋਰ ਵੀ ਗੰਭੀਰ ਗੱਲ ਹੋਵੇਗੀ।

Ad Position 21
No active advertisement
ਅਜੀਤ ਡੈਸਕ 01-09-2026
ਹੁਸ਼ਿਆਰਪੁਰ, 31 ਅਗਸਤ (ਨਰਿੰਦਰ ਸਿੰਘ ਬੱਡਲਾ)- ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਕੀਤੇ ਗਏ ਕਥਿਤ ਅਪਮਾਨਜਨਕ ਵਰਤਾਰੇ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਐਡਵੋਕੇਟ ਰਣਜੀਤ ਕੁਮਾਰ ਹਲਕਾ ਇੰਚਾਰਜ ਚੱਬੇਵਾਲ ਨੇ ਕਿਹਾ ਕਿ ਇਹ ਸਿਰਫ਼ ਇੱਕ ਵਿਅਕਤੀ ਦਾ ਅਪਮਾਨ ਨਹੀਂ, ਬਲਕਿ ਉਸ ਸੋਚ ਦਾ ਪ੍ਰਗਟਾਵਾ ਹੈ ਜੋ ਅੱਜ ਵੀ ਜਾਤੀ ਦੇ ਆਧਾਰ ’ਤੇ ਮਨੁੱਖ ਦੀ ਇੱਜ਼ਤ ਤੈਅ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਦਾ ਅਪਮਾਨ ਸਮੁੱਚੇ ਦਲਿਤ ਸਮਾਜ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਹੈ ਅਤੇ ਇਸ ਨੂੰ ਹਲਕੇ ਵਿਚ ਲੈਣਾ ਹੋਰ ਵੀ ਗੰਭੀਰ ਗੱਲ ਹੋਵੇਗੀ। ਉਨ੍ਹਾਂ ਕਿਹਾ ਕਿ ਜਾਤੀਵਾਦ ਦੀਆਂ ਜੜ੍ਹਾਂ ਨੂੰ ਰਾਜਨੀਤਿਕ ਸਹਾਰਾ ਦੇਣ ਦੀ ਕੋਈ ਵੀ ਕੋਸ਼ਿਸ਼ ਦੇਸ਼ ਦੀ ਏਕਤਾ ਤੇ ਲੋਕਤੰਤਰ ਲਈ ਖ਼ਤਰਨਾਕ ਹੈ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ‘ਸਬਕਾ ਸਾਥ, ਸਬਕਾ ਵਿਕਾਸ’ ਦੀ ਗੱਲ ਕਰਦੀ ਹੈ ਤਾਂ ਫਿਰ ਜਾਤੀ ਦੇ ਆਧਾਰ ’ਤੇ ਕਿਸੇ ਵੀ ਅਪਮਾਨ ਨੂੰ ਬਰਦਾਸ਼ਤ ਕਿਉਂ ਕੀਤਾ ਜਾਵੇ? ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਕੇਨਰਾ ਬੈਂਕ ਵਲੋਂ ਹੋਣਹਾਰ ਵਿਦਿਆਰਥਣ ਸਨਮਾਨਿਤ ਅਗਲੀ ਖ਼ਬਰ ਆਗਾਮੀ ਚੋਣਾਂ ਲਈ ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਲਈ ਅਜੈ ਕੌਸ਼ਲ ਨੇ ਦਾਅਵੇਦਾਰੀ ਪੇਸ਼ ਕੀਤੀ ਭਾਰਤੀ ਜਨ...
Ad Position 24