01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਥੇਂਦਾ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਜਾਇਆ

ਗੜ੍ਹਦੀਵਾਲਾ, 31 ਅਗਸਤ (ਚੱਗਰ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵੱਲੋਂ ਇਲਾਕੇ ਦੀਆਂ ਸੰਗਤਾਂ ਅਤੇ ਸੁਪਰਵਾਈਜ਼ਰ ਬੀਬੀ ਤਜਿੰਦਰ ਕੌਰ ਸਮਰਾ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਥੇਂਦਾ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਹਰਪਾਲ ਸਿੰਘ ਦਸੂਹਾ ਤੇ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਜਦਕਿ ਨਾਮਵਰ ਢਾਡੀ ਗੁਰਸ਼ਰਨ ਸਿੰਘ ਕਡਿਆਣਾ ਦੇ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਇਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਈ।

Ad Position 21
No active advertisement
ਅਜੀਤ ਡੈਸਕ 01-09-2026
ਗੜ੍ਹਦੀਵਾਲਾ, 31 ਅਗਸਤ (ਚੱਗਰ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵੱਲੋਂ ਇਲਾਕੇ ਦੀਆਂ ਸੰਗਤਾਂ ਅਤੇ ਸੁਪਰਵਾਈਜ਼ਰ ਬੀਬੀ ਤਜਿੰਦਰ ਕੌਰ ਸਮਰਾ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਥੇਂਦਾ ਵਿਖੇ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਹਰਪਾਲ ਸਿੰਘ ਦਸੂਹਾ ਤੇ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਜਦਕਿ ਨਾਮਵਰ ਢਾਡੀ ਗੁਰਸ਼ਰਨ ਸਿੰਘ ਕਡਿਆਣਾ ਦੇ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਇਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਈ। ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਢਾਡੀ ਗੁਰਸ਼ਰਨ ਸਿੰਘ ਕਡਿਆਣਾ, ਬੀਬੀ ਤਜਿੰਦਰ ਕੌਰ ਸਮਰਾ, ਕਾਕਾ ਜਪੁਜੀਤ ਸਿੰਘ ਸਮਰਾ ਤੇ ਬੀਬੀ ਬਲਜਿੰਦਰ ਕੌਰ ਸਮਰਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਹਰਮਿੰਦਰ ਸਿੰਘ ਸਹਿਜ, ਸਰਪੰਚ ਹਰਦੀਪ ਸਿੰਘ ਘੁੱਗ, ਗੁਰਪ੍ਰੀਤ ਸਿੰਘ ਹੁਸ਼ਿਆਰਪੁਰ, ਭਾਈ ਜਸਵਿੰਦਰ ਸਿੰਘ ਸੈਫ਼, ਪ੍ਰਿੰਸੀਪਲ ਜਗਜੀਤ ਸਿੰਘ ਰੀਹਲ, ਸੁਰਜੀਤ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਥੇਂਦਾ ਕਿਸਾਨ ਆਗੂ, ਅਮਨਪ੍ਰੀਤ ਸਿੰਘ ਸਮਰਾ, ਗਿਆਨੀ ਹਰਭਜਨ ਸਿੰਘ, ਭਾਈ ਹਰਪਾਲ ਸਿੰਘ, ਭਾਈ ਕਰਨੈਲ ਸਿੰਘ ਸੋਢੀ, ਭਾਈ ਤਰਸੇਮ ਸਿੰਘ, ਫ਼ੌਜੀ ਇੰਦਰਜੀਤ ਸਿੰਘ, ਗੁਰਨਾਮ ਸਿੰਘ ਕਾਲਕੱਟ, ਲਭਰਾਜ ਸਿੰਘ ਲੱਭਾ, ਬਲਰਾਜ ਸਿੰਘ, ਭਾਈ ਦਲਜੀਤ ਸਿੰਘ, ਪੰਚ ਇੰਦਰਜੀਤ ਕੌਰ, ਸਤਪਾਲ ਸਿੰਘ ਸੱਤੀ, ਚਮਨ ਸਿੰਘ, ਦਵਿੰਦਰ ਸਿੰਘ ਡੀ.ਐੱਸ., ਦਸ਼ਮਵੀਰ ਸਿੰਘ, ਹਰਜੋਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਕੇਨਰਾ ਬੈਂਕ ਵਲੋਂ ਹੋਣਹਾਰ ਵਿਦਿਆਰਥਣ ਸਨਮਾਨਿਤ
Ad Position 24