ਅਧਿਆਪਕ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ - ਪ੍ਰਿੰ: ਰਿੱਕੀ
ਹੁਸ਼ਿਆਰਪੁਰ, 31 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਲਗਪਗ 8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੈਨਸ਼ਨ ਦੇ ਪੀ. ਪੀ.
ਹੁਸ਼ਿਆਰਪੁਰ, 31 ਅਗਸਤ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਲਗਪਗ 8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੈਨਸ਼ਨ ਦੇ ਪੀ. ਪੀ. ਓ. ਜਾਰੀ ਨਾ ਕੀਤੇ ਜਾਣ ਕਾਰਨ ਅਧਿਆਪਕਾਂ ਤੇ ਕਰਮਚਾਰੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਏਡਿਡ ਸਕੂਲ ਯੂਨੀਅਨ ਦੇ ਜ਼ਿਲ੍ਹਾ ਆਗੂ ਪ੍ਰਿੰ: ਸੁਖਇੰਦਰ ਸਿੰਘ ਰਿੱਕੀ ਨੇ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਤਨਖ਼ਾਹਾਂ ਤੇ ਪੈਨਸ਼ਨ ਸਬੰਧੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਅਜੇ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ 8-8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸੇਵਾਮੁਕਤ ਅਧਿਆਪਕ ਤੇ ਕਰਮਚਾਰੀ ਆਪਣੇ ਪੈਨਸ਼ਨਰੀ ਲਾਭਾਂ ਤੇ ਪੈਨਸ਼ਨ ਦੇ ਪੀ.ਪੀ.ਓ. ਜਾਰੀ ਕਰਵਾਉਣ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਕਾਲਾ ਦਿਵਸ ਮਨਾਉਂਦਿਆਂ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।