01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਖੰਨਾ ਨੇ ਪਾਕਿ ’ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹ ਕੇ ਸ਼ਾਪਿੰਗ ਮਾਲ ਬਣਾਉਣ ਵਿਰੁੱਧ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਹੁਸ਼ਿਆਰਪੁਰ, 1 ਸਤੰਬਰ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਤੇ ਸੀਨੀਅਰ ਭਾਜਪਾ ਨੇਤਾ ਅਵਿਨਾਸ਼ ਰਾਏ ਖੰਨਾ ਨੇ ਪਾਕਿਸਤਾਨ ’ਚ ਘੱਟ ਗਿਣਤੀ ਲੋਕਾਂ ਦੇ ਇਤਿਹਾਸਕ ਧਾਰਮਿਕ ਸਥਾਨਾਂ ਤੇ ਸੰਪਤੀਆਂ ਦੀ ਕਥਿਤ ਦੁਰਦਸ਼ਾ ਸੰਬੰਧੀ ਸਮਾਚਾਰ ਦਾ ਕੜਾ ਨੋਟਿਸ ਲੈਂਦਿਆਂ ਇਸ ਸੰਬੰਧੀ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਰਕਾਰ ਕੋਲ ਇਹ ਮਾਮਲਾ ਮਜ਼ਬੂਤੀ ਨਾਲ ਉਠਾਉਣ ਅਤੇ ਘੱਟ ਗਿਣਤੀ ਲੋਕਾਂ ਦੇ ਧਾਰਮਿਕ ਸਥਾਨਾਂ ਤੇ ਸੰਪਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਖੰਨਾ ਨੇ ਕਿਹਾ ਕਿ ਸਮਾਚਾਰ ਪੱਤਰਾਂ ’ਚ ਛਪੀਆਂ ਖਬਰਾਂ ਮੁਤਾਬਿਕ ਪਾਕਿਸਤਾਨ ਦੇ ਬਲੋਚਿਸਤਾਨ ਵਿਚ ਲਗਪਗ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹ ਕੇ ਉਥੇ ਸ਼ਾਪਿੰਗ ਮਾਲ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਹੁਸ਼ਿਆਰਪੁਰ, 1 ਸਤੰਬਰ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਤੇ ਸੀਨੀਅਰ ਭਾਜਪਾ ਨੇਤਾ ਅਵਿਨਾਸ਼ ਰਾਏ ਖੰਨਾ ਨੇ ਪਾਕਿਸਤਾਨ ’ਚ ਘੱਟ ਗਿਣਤੀ ਲੋਕਾਂ ਦੇ ਇਤਿਹਾਸਕ ਧਾਰਮਿਕ ਸਥਾਨਾਂ ਤੇ ਸੰਪਤੀਆਂ ਦੀ ਕਥਿਤ ਦੁਰਦਸ਼ਾ ਸੰਬੰਧੀ ਸਮਾਚਾਰ ਦਾ ਕੜਾ ਨੋਟਿਸ ਲੈਂਦਿਆਂ ਇਸ ਸੰਬੰਧੀ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਰਕਾਰ ਕੋਲ ਇਹ ਮਾਮਲਾ ਮਜ਼ਬੂਤੀ ਨਾਲ ਉਠਾਉਣ ਅਤੇ ਘੱਟ ਗਿਣਤੀ ਲੋਕਾਂ ਦੇ ਧਾਰਮਿਕ ਸਥਾਨਾਂ ਤੇ ਸੰਪਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਖੰਨਾ ਨੇ ਕਿਹਾ ਕਿ ਸਮਾਚਾਰ ਪੱਤਰਾਂ ’ਚ ਛਪੀਆਂ ਖਬਰਾਂ ਮੁਤਾਬਿਕ ਪਾਕਿਸਤਾਨ ਦੇ ਬਲੋਚਿਸਤਾਨ ਵਿਚ ਲਗਪਗ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹ ਕੇ ਉਥੇ ਸ਼ਾਪਿੰਗ ਮਾਲ ਬਣਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਸਮਾਚਾਰ ਮੁਤਾਬਿਕ ਪਾਕਿਸਤਾਨ ’ਚ ਕਿਸੇ ਸਮੇਂ 12 ਗੁਰਦੁਆਰੇ ਹੁੰਦੇ ਸਨ ਜਿਨ੍ਹਾਂ ਦੀ ਗਿਣਤੀ ਘਟ ਕੇ ਹੁਣ ਕੇਵਲ ਦੋ ਰਹਿ ਗਈ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤ ਅੰਦਰ ਸਿੱਖ ਭਾਈਚਾਰੇ ’ਚ ਭਾਰੀ ਰੋਸ ਹੈ। ਖੰਨਾ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਲੋਕਾਂ ਦੇ ਧਾਰਮਿਕ ਸਥਾਨਾਂ, ਉਨ੍ਹਾਂ ਦੀਆਂ ਸੰਪਤੀਆਂ ਤੇ ਹੋਰ ਧਾਰਮਿਕ ਵਿਰਾਸਤਾਂ ਦਾ ਘਟਦੀ ਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਪਾਕਿ ਅੰਦਰ ਸਿੱਖਾਂ ਸਮੇਤ ਘੱਟ ਗਿਣਤੀ ਲੋਕਾਂ ਦੀ ਜਾਨ, ਮਾਲ, ਧਾਰਮਿਕ ਸਥਾਨਾਂ ਅਤੇ ਸੰਪਤੀਆਂ ਦੀ ਸੁਰੱਖਿਆ ਦਾ ਮੁੱਦਾ ਪਾਕਿ ਸਰਕਾਰ ਕੋਲ ਸਖਤੀ ਨਾਲ ਉਠਾਇਆ ਜਾਵੇ। ਉਨ੍ਹਾਂ ਨੇ ਸੰਬੰਧਤ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਗੁਰਦੁਆਰੇ ਦਾ ਪੁਨਰ ਨਿਰਮਾਣ ਕਰਵਾਉਣ ਦੀ ਵੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਅਧਿਕਾਰੀਆਂ ਨੂੰ ਯੋਜਨਾਵਾਂ ਲਾਗੂ ਕਰਨ ਤੇ ਕਮੀਆਂ ਨੂੰ ਦੂਰ ਕਰਨ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਪੱਟੀ ਵਿਖੇ ਸਵੈ-ਵਿੱਤਪੋਸ਼ਿਤ ਅਤੇ ਉੱਦਮਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24