ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਥਾਣਾ ਫੋਕਲ ਪੁਆਇੰਟ ਪੁਲਿਸ ਨੇ ਸ਼ਾਂਤੀ ਨਗਰ ਦੇ ਵਾਸੀ ਬਿਕਰਮਜੀਤ ਸਿੰਘ ਉਰਫ਼ ਬੌਬੀ ਨੂੰ ਕਾਬੂ ਕਰਕੇ ਉਸ ਨਾਲ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ।
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਥਾਣਾ ਫੋਕਲ ਪੁਆਇੰਟ ਪੁਲਿਸ ਨੇ ਸ਼ਾਂਤੀ ਨਗਰ ਦੇ ਵਾਸੀ ਬਿਕਰਮਜੀਤ ਸਿੰਘ ਉਰਫ਼ ਬੌਬੀ ਨੂੰ ਕਾਬੂ ਕਰਕੇ ਉਸ ਨਾਲ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਚੱਬੇਵਾਲ ਪੁਲਿਸ ਨੇ ਰਾਜੂ ਵਾਸੀ ਮੇਘੋਵਾਲ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ ਜਦਕਿ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਬਾਅਦ ਮੋਹਿਤ ਪੁੱਤਰ ਦਿਆਲ ਚੰਦ ਵਾਸੀ ਬਹਾਦਰਪੁਰ ਨੂੰ ਕਾਬੂ ਕਰਕੇ ਉਸ ਤੋਂ 120 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮਾਮਲੇ ਦਰਜ ਕਰਕੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।