02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜ਼ਿਲ੍ਹਾ ਕਾਂਗਰਸ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ. ਆਈ. ਆਰ. ਦੇ ਵਿਰੋਧ ’ਚ ਪ੍ਰਧਾਨ ਮੰਤਰੀ ਦਾ ਪੁਤਲਾ ਫੁਕਿਆ

ਹੁਸ਼ਿਆਰਪੁਰ, 1 ਸਤੰਬਰ (ਨਰਿੰਦਰ ਸਿੰਘ ਬੱਡਲਾ)-ਉੱਤਰਾਖੰਡ ਦੀ ਭਾਜਪਾ ਸਰਕਾਰ ਵਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਐਫ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਹੁਸ਼ਿਆਰਪੁਰ, 1 ਸਤੰਬਰ (ਨਰਿੰਦਰ ਸਿੰਘ ਬੱਡਲਾ)-ਉੱਤਰਾਖੰਡ ਦੀ ਭਾਜਪਾ ਸਰਕਾਰ ਵਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਐਫ. ਆਈ. ਆਰ. ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗਿਲਜੀਆਂ ਨੇ ਕਿਹਾ ਕਿ ਰਾਹੁਲ ਗਾਂਧੀ ਲੋਕਤੰਤਰ, ਸੰਵਿਧਾਨ ਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤਾਕਤ ਦੀ ਵਰਤੋਂ ਕਰਨਾ ਲੋਕਤੰਤਰ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਗੂ ਰਾਹੁਲ ਗਾਂਧੀ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਭਾਜਪਾ ਸਰਕਾਰਾਂ ਵਲੋਂ ਕੀਤੀ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ. ਆਈ. ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਸਾਬਕਾ ਵਿਧਾਇਕ ਇੰਦੂ ਬਾਲਾ, ਐਡਵੋਕੇਟ ਰੋਹਿਤ ਜੋਸ਼ੀ, ਅਮਰਪ੍ਰੀਤ ਮਿੰਟੂ ਲਾਲੀ, ਐਡਵੋਕੇਟ ਰਣਜੀਤ ਕੁਮਾਰ, ਯਾਮੀਨੀ ਗੋਮਰ, ਸਰਵਣ ਸਿੰਘ, ਕੁੱਕੂ ਚੰਦਨ, ਡਾ. ਅਜੇ ਮੱਲ, ਰਜਨੀਸ਼ ਟੰਡਨ, ਮਨਜਿੰਦਰ ਸਿੰਘ, ਅਸ਼ਵਨੀ ਸ਼ਰਮਾ, ਅਸ਼ੋਕ ਸ਼ਰਮਾ, ਗੁਰਦੀਪ ਕਟੋਚ, ਰਵਿੰਦਰ ਆਦੀਆ, ਮੀਨਾ ਸ਼ਰਮਾ, ਗੁਰਸੇਵਕ ਮਾਰਸ਼ਲ, ਰਾਜੇਸ਼ ਟਾਂਡਾ, ਹੰਸਰਾਜ ਸਤਿਆਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ, ਪੁਲਿਸ ’ਤੇ ਉਚਿਤ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਟਿੱਪਰ ਦੇ ਟਾਇਰ ਹੇਠੋਂ ਨਿਕਲੇ ਪੱਥਰ ਨੇ ਤੋੜਿਆ ਦੁਕਾਨ ਦਾ ਸ਼ੀਸ਼ਾ
Ad Position 24