02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜੈਮਸ ਕੈਂਬਰਿਜ ਸਕੂਲ ‘ਚ ‘ਸਚਦੇਵਾ ਸਟਾਕਸ ਫੈਮਿਲੀ ਵਾਕ’ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ, ਨਿਯਮਤ ਕਸਰਤ ਤੇ ਸਰੀਰਕ ਗਤੀਵਿਧੀਆਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਵਾਸਲ ਐਜੂਕੇਸ਼ਨ ਅਧੀਨ ਚੱਲ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ‘ਸਚਦੇਵਾ ਸਟਾਕਸ ਫੈਮਿਲੀ ਵਾਕ’ ਸੰਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਿਵਾਰ ਸਮੇਤ ਫੈਮਿਲੀ ਵਾਕ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ, ਨਿਯਮਤ ਕਸਰਤ ਤੇ ਸਰੀਰਕ ਗਤੀਵਿਧੀਆਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਵਾਸਲ ਐਜੂਕੇਸ਼ਨ ਅਧੀਨ ਚੱਲ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ‘ਸਚਦੇਵਾ ਸਟਾਕਸ ਫੈਮਿਲੀ ਵਾਕ’ ਸੰਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਇਸ ਮੌਕੇ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਿਵਾਰ ਸਮੇਤ ਫੈਮਿਲੀ ਵਾਕ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜੀਵਨਸ਼ੈਲੀ ਵਿਚ ਬੱਚਿਆਂ ਤੇ ਨੌਜਵਾਨਾਂ ਦਾ ਸਰੀਰਕ ਗਤੀਵਿਧੀਆਂ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ। ਨਿਯਮਤ ਤੌਰ ‘ਤੇ ਪੈਦਲ ਚੱਲਣਾ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਮਾਨਸਿਕ ਤੰਦਰੁਸਤੀ ਅਤੇ ਸਕਾਰਾਤਮਿਕ ਸੋਚ ਨੂੰ ਵੀ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਫ਼ੋਨ ਅਤੇ ਸਕਰੀਨ ‘ਤੇ ਵੱਧ ਸਮਾਂ ਬਿਤਾਉਣ ਦੀ ਬਜਾਏ ਖੇਡਾਂ, ਸੈਰ ਤੇ ਹੋਰ ਰਚਨਾਤਮਿਕ ਗਤੀਵਿਧੀਆਂ ਲਈ ਸਮਾਂ ਕੱਢਣ। ਇਸ ਮੌਕੇ ਵਾਸਲ ਐਜੂਕੇਸ਼ਨ ਦੇ ਸੀ. ਈ. ਓ. ਰਾਘਵ ਵਾਸਲ, ਪ੍ਰਿੰਸੀਪਲ ਸੰਗੀਤਾ ਨਿਸਤਾਂਦਰਾ, ਅਮਰਿੰਦਰ ਸੈਣੀ ਤੋਂ ਇਲਾਵਾ ਉੱਤਮ ਸਿੰਘ ਸਾਬੀ, ਉਂਕਾਰ ਸਿੰਘ, ਤਰਲੋਚਨ ਸਿੰਘ ਅਤੇ ਦੌਲਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਦਨ ਮੋਹਨ ਸਿੰਘ ਮੂਸਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਬਣੇ ਅਗਲੀ ਖ਼ਬਰ ਸਿਲਵਰ ਓਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ’ਚ ਜ਼ਿਲ੍ਹਾ ਪੱਧਰੀ ਸਵਿਮਿੰਗ ਮੁਕਾਬਲਿਆਂ ’ਚ ਜਿੱਤੇ ਤਗਮੇ
Ad Position 24