02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)-36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ, ਜੋ ਕਿ ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਇਆ ਜਾ ਰਿਹਾ ਹੈ। ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)-36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ, ਜੋ ਕਿ ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਕਰਵਾਇਆ ਜਾ ਰਿਹਾ ਹੈ। ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੈ। ਇਹ ਸਮਾਗਮ 10 ਅਕਤੂਬਰ ਨੂੰ ਰੌਸ਼ਨ ਗਰਾਊਂਡ, ਹੁਸ਼ਿਆਰਪੁਰ ਵਿਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਹੋਵੇਗਾ। ਇਸ ਦੀ ਸ਼ੁਰੂਆਤ ਸ. ਅਜਵਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ ਪ੍ਰਥਾ ਨੂੰ ਅੱਗੇ ਵਧਾਉਂਦੇ ਹੋਏ ਕੀਤੀ ਜਾ ਰਹੀ ਹੈ। ਕੀਰਤਨ ਦਰਬਾਰ ਵਿਚ ਸੰਤ-ਮਹਾਂਪੁਰਸ਼ਾਂ ਦੇ ਨਾਲ ਨਾਲ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਸ਼ਾਮਿਲ ਹੋਣਗੇ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੀਰਤਨ ਦਰਬਾਰ ਸਿਰਫ਼ ਕੀਰਤਨ ਦਾ ਪ੍ਰੋਗਰਾਮ ਨਹੀਂ, ਸਿੱਖ ਪੰਥ ਦੀਆਂ ਰੂਹਾਨੀ ਪਰੰਪਰਾਵਾਂ ਨੂੰ ਜਗਾਉਣ ਅਤੇ ਸਾਂਝੀ ਸੱਭਿਆਚਾਰਕ ਪਹਿਚਾਣ ਨੂੰ ਮਜ਼ਬੂਤ ਕਰਨ ਦਾ ਕੇਂਦਰ ਬਣਦਾ ਹੈ। ਇਸੇ ਸੰਬੰਧ ’ਚ ਪਿੰਡ ਦੇਹਰੀਵਾਲ ਤੇ ਮਸੀਤ ਪਲਕੋਟ ਵਿਚ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਭਾਈ ਨਰਿੰਦਰ ਸਿੰਘ ਨੰਗਲ ਖੂੰਗਾ ਅਤੇ ਭਾਈ ਪਰਮਜੀਤ ਸਿੰਘ ਮੂਨਕਾਂ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ, ਜਿਸ ਨਾਲ ਸੰਗਤਾਂ ਦੇ ਮਨ ਪ੍ਰਸੰਨ ਹੋਏ ਅਤੇ ਰੂਹਾਨੀ ਤੌਰ ’ਤੇ ਨਿਹਾਲ ਹੋਏ। ਇਸ ਤੋਂ ਇਲਾਵਾ, ਗਿਆਨੀ ਜਸਵਿੰਦਰ ਸਿੰਘ ਪਰਮਾਰ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ, ਜਿਸ ਨਾਲ ਸੰਗਤਾਂ ਨੂੰ ਸਿੱਖ ਧਰਮ ਦੇ ਅਸੂਲਾਂ ਤੇ ਜੀਵਨ-ਜੁੜੇ ਸਿਧਾਂਤਾਂ ਬਾਰੇ ਹੋਰ ਡੂੰਘੀ ਸਮਝ ਮਿਲੀ। ਸਮਾਗਮ ’ਚ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੰਡੇ ਗਏ। ਇਸ ਮੌਕੇ ਸਰਬਜੀਤ ਸਿੰਘ ਮੋਮੀ, ਚੈਂਚਲ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ, ਪ੍ਰਿਥੀਪਾਲ ਸਿੰਘ, ਹਰਬੰਸ ਸਿੰਘ, ਜਸਪ੍ਰੀਤ ਸਿੰਘ, ਸੁਖਨਿੰਦਰ ਸਿੰਘ ਭੁਪਿੰਦਰ ਸਿੰਘ, ਜਤਿੰਦਰ ਸਿੰਘ, ਪਰਮਜੀਤ ਸਿੰਘ, ਮਲਵਿੰਦਰ ਸਿੰਘ, ਗੁਰਮਿੰਦਰ ਸਿੰਘ, ਭੁਪਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਕਿਰਪਾਲ ਸਿੰਘ, ਪ੍ਰੇਮਪਾਲ ਸਿੰਘ, ਸੁਰਜੀਤ ਸਿੰਘ, ਦੀਦਾਰ ਸਿੰਘ ਪ੍ਰਧਾਨ, ਸੁਰਜੀਤ ਸਿੰਘ, ਮੋਹਨ ਲਾਲ, ਰਮਨ ਕੁਮਾਰ, ਗੁਰਚਰਨ ਸਿੰਘ, ਮਹਿੰਦਰ ਸਿੰਘ ਥਾਣੇਦਾਰ, ਪਰਮਜੀਤ ਸਿੰਘ, ਸੁਖਦੇਵ ਸਿੰਘ, ਅੰਮ੍ਰਿਤਪਾਲ ਸਿੰਘ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕਾਂਗਰਸ ਨੂੰ ਜਿਤਾਉਣਾ ਜ਼ਰੂਰੀ-ਗਿਲਜੀਆਂ ਅਗਲੀ ਖ਼ਬਰ ਮਦਨ ਮੋਹਨ ਸਿੰਘ ਮੂਸਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਬਣੇ
Ad Position 24