02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕਾਂਗਰਸ ਨੂੰ ਜਿਤਾਉਣਾ ਜ਼ਰੂਰੀ-ਗਿਲਜੀਆਂ

ਅੱਡਾ ਸਰਾਂ, 1 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ’ਚ ਜਿੱਥੇ ਨਾਕਾਮ ਰਹੀ ਹੈ ਉਥੇ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਹ ਪ੍ਰਗਟਾਵਾ ਪਿੰਡ ਬਾਬਕ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਦੌਰਾਨ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕੀਤਾ।

Ad Position 21
repet_subhas-goyals [Copy P29]
ਪਿੰਡ ਬਾਬਕ ਵਿਖੇ ਹੋਈ ਕਾਂਗਰਸ ਪਾਰਟੀ ਦੀ ਮੀਟਿੰਗ ਦੌਰਾਨ ਵਰਕਰਾਂ ਨੂੰ ਲਾਮਬੰਦ ਕਰਨ ਮੌਕੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਤੇ ਹੋਰ। 02-09-2026
ਅੱਡਾ ਸਰਾਂ, 1 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ’ਚ ਜਿੱਥੇ ਨਾਕਾਮ ਰਹੀ ਹੈ ਉਥੇ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਹ ਪ੍ਰਗਟਾਵਾ ਪਿੰਡ ਬਾਬਕ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਦੌਰਾਨ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੀ ਇਹ ਸਰਕਾਰ ਅੱਜ ਦੂਜੇ ਰਾਜਾਂ ਦੇ ਨੌਜਵਾਨਾਂ ਨੂੰ ਪੰਜਾਬ ਵਿਚ ਨੌਕਰੀਆਂ ਦੇ ਰਹੀ ਹੈ ਜਿਸ ਕਾਰਨ ਪੜ੍ਹੇ ਲਿਖੇ ਨੌਜਵਾਨਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸੂਬੇ ਅੰਦਰ ਕਾਂਗਰਸ ਪਾਰਟੀ ਦੇ ਕਾਰਜ ਕਾਲ ਵਿਚ ਸਰਬਪੱਖੀ ਵਿਕਾਸ ਹੋਇਆ ਅਤੇ ਹੁਣ ਵੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਨੂੰ ਜਿਤਾਉਣਾ ਲਾਜ਼ਮੀ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਵੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਸਾਨੂੰ ਹੁਣ ਤੋਂ ਹੀ ਚੋਣਾਂ ਦੀ ਤਿਆਰੀ ਕਰਨੀ ਚਾਹੀਦੀ ਹੈ ਅਤੇ ਜਿੱਥੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਕਾਂਗਰਸ ਪਾਰਟੀ ਦਾ ਮੁੱਖ ਮਕਸਦ ਹੈ। ਇਸ ਮੌਕੇ ਪ੍ਰਧਾਨ ਅਵਤਾਰ ਸਿੰਘ, ਸਰਪੰਚ ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਬਿੱਲੂ, ਨੰਬਰਦਾਰ ਸੁਮਿਤ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਸੂਬੇਦਾਰ ਧਰਮ ਸਿੰਘ, ਤਰਸੇਮ ਸਿੰਘ, ਕਰਨੈਲ ਸਿੰਘ, ਦੀਦਾਰ ਸਿੰਘ, ਅੰਮ੍ਰਿਤਪਾਲ ਸਿੰਘ, ਨਿਰਵੈਰ ਸਿੰਘ, ਸੁਰਜੀਤ ਸਿੰਘ, ਮੇਜਰ ਸਿੰਘ, ਜਗਮੀਤ ਸਿੰਘ, ਰਵਿੰਦਰ ਸਿੰਘ, ਬਲਦੇਵ ਸਿੰਘ, ਹਰਪਾਲ ਸਿੰਘ, ਗੁਰਮੇਲ ਸਿੰਘ, ਪ੍ਰੇਮ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਜੋਗਿੰਦਰਪਾਲ, ਗੁਰਮੀਤ ਸਿੰਘ, ਹਰਨੇਕ ਸਿੰਘ, ਫ਼ੌਜੀ ਮਹਿੰਦਰ ਪਾਲ, ਅਸ਼ਵਨੀ ਕੁਮਾਰ, ਵੀਰ ਸਿੰਘ, ਕੁਲਵੀਰ ਸਿੰਘ, ਪਰਮਿੰਦਰ ਸਿੰਘ, ਸਤਵੰਤ ਸਿੰਘ, ਗੁਰਮੁਖ ਸਿੰਘ, ਸੰਮਤੀ ਮੈਂਬਰ ਬਲਵਿੰਦਰ ਸਿੰਘ, ਤਰਨਪ੍ਰੀਤ ਸਿੰਘ, ਸੁਖਰਾਜ ਸਿੰਘ, ਗੁਰਮੀਤ ਸਿੰਘ, ਸਾਹਿਬਪ੍ਰੀਤ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਸਕੱਤਰ ਦਿਆਲ ਚੰਦ ਬੰਗਾ ਦੇ ਪੋਤਰੇ ਦੀਪਕ ਬੰਗਾ ਦਾ ਦਿਹਾਂਤ ਅਗਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ
Ad Position 24