03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਚੰਡੀਗੜ੍ਹ ਮੋਰਚੇ ਲਈ ਵੱਡੀ ਗਿਣਤੀ ’ਚ ਕਿਸਾਨ ਕਰਨਗੇ ਕੂਚ-ਬੈਂਸ

ਅੱਡਾ ਸਰਾਂ, 1 ਸਤੰਬਰ (ਮਸੀਤੀ)-ਦੋਆਬਾ ਕਿਸਾਨ ਕਮੇਟੀ ਪੰਜਾਬ ਸਰਕਲ ਬੁੱਲ੍ਹੋਵਾਲ ਦੀ ਮੀਟਿੰਗ ਪਿੰਡ ਨਰਿਆਲਾ ਵਿਖੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਬੈਂਸ ਤੇ ਇਕਾਈ ਪ੍ਰਧਾਨ ਜਗਜੀਤ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਸੂਬਾ ਜਨਰਲ ਸਕੱਤਰ ਪ੍ਰਿਥਪਾਲ ਸਿੰਘ ਗੁਰਾਇਆ ਸ਼ਾਮਲ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅੱਡਾ ਸਰਾਂ, 1 ਸਤੰਬਰ (ਮਸੀਤੀ)-ਦੋਆਬਾ ਕਿਸਾਨ ਕਮੇਟੀ ਪੰਜਾਬ ਸਰਕਲ ਬੁੱਲ੍ਹੋਵਾਲ ਦੀ ਮੀਟਿੰਗ ਪਿੰਡ ਨਰਿਆਲਾ ਵਿਖੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਬੈਂਸ ਤੇ ਇਕਾਈ ਪ੍ਰਧਾਨ ਜਗਜੀਤ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਸੂਬਾ ਜਨਰਲ ਸਕੱਤਰ ਪ੍ਰਿਥਪਾਲ ਸਿੰਘ ਗੁਰਾਇਆ ਸ਼ਾਮਲ ਹੋਏ। ਇਸ ਦੌਰਾਨ 7 ਸਤੰਬਰ ਤੱਕ ਵੱਡੀ ਗਿਣਤੀ ’ਚ ਕਿਸਾਨਾਂ ਨੂੰ ਚੰਡੀਗੜ੍ਹ ਪਹੁੰਚਾਉਣ ਲਈ ਜਥੇਬੰਦਕ ਸਰਗਰਮੀਆਂ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਹਜ਼ਾਰਾਂ ਕਿਸਾਨ ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਦੇ ਕਾਫ਼ਲਿਆਂ ਸਮੇਤ ਚੰਡੀਗੜ੍ਹ ਵੱਲ ਲਗਾਤਾਰ ਕੂਚ ਕਰਨਗੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਾਣੀਆਂ ਸੰਬੰਧੀ ਪਿਛਲੇ ਸਾਰੇ ਸਮਝੌਤੇ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇ ਤੇ ਬੀ. ਬੀ. ਐੱਮ. ਬੀ. ਵਿਚ ਪੰਜਾਬ ਦੀ ਹਿੱਸੇਦਾਰੀ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਸਾਰੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ, ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਸਹਿਕਾਰੀ ਖੰਡ ਮਿੱਲਾਂ ਦੀ ਤਰ੍ਹਾਂ ਨਿੱਜੀ ਖੰਡ ਮਿੱਲਾਂ ਦੀ ਪੇਮੈਂਟ ਵੀ ਇਕ ਕਾਊਂਟਰ ’ਤੇ ਕਰਨ ਦੀ ਮੰਗ ਸਮੇਤ ਹੋਰਨਾਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਇਸ ਮੌਕੇ ਮੋਨੂੰ ਨਰਿਆਲਾ, ਬਲਕਾਰ ਸਿੰਘ ਨਰਿਆਲਾ, ਜਰਨੈਲ ਸਿੰਘ, ਮੱਖਣ ਸਿੰਘ, ਸਰਪੰਚ ਸਾਬੀ ਕੋਟਲੀ, ਗੁਰਦੇਵ ਸਿੰਘ ਸਰਪੰਚ ਬੁਰੇ, ਡਾ. ਵਿਜੇ ਸਰਹਾਲਾ, ਵੈਦ ਗੁਰਜੀਤ ਸਿੰਘ, ਕਮਲ ਬੈਂਸ, ਰਾਜੂ ਨਰਿਆਲ, ਮਨੀ ਭਿੰਡਰ, ਬਲਜੀਤ ਸਿੰਘ ਹੇਜਮਾ, ਬਿੱਲਾ ਧਾਮੀ, ਰਜਿੰਦਰ ਸਿੰਘ ਜੇ, ਸੁੱਖਾ ਸ਼ਾਹੀ ਅਤੇ ਪੱਪਾ ਸਾਹੀ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ‘ਚ ਵਧੀਆ ਸੇਵਾਵਾਂ ਨਿਭਾਉਣ ‘ਤੇ ਲੈਕ. ਸੰਤੋਖ ਸਿੰਘ ਨੂੰ ਸਨਮਾਨਿਤ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਕਿਯੂ ਕਾਦੀਆ ਦਾ ਜਥਾ ਚੰਡੀਗੜ੍ਹ ਪੁੱਜਿਆ
Ad Position 24