02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੜ੍ਹਦੀਵਾਲਾ ’ਚ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਇਕੱਤਰਤਾ

ਗੜ੍ਹਦੀਵਾਲਾ, 1 ਸਤੰਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਗੜ੍ਹਦੀਵਾਲਾ ਨਗਰ ਕੌਂਸਲ ਦੇ ਨਜ਼ਦੀਕ ਜੰਝ ਘਰ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਵਿਚਾਰਧਾਰਾ ਤੇ ਅਕਾਲੀ ਦਲ ਵਾਰਿਸ ਪੰਜਾਬ ਦੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ ਅਤੇ ਲੋਕਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਗੜ੍ਹਦੀਵਾਲਾ, 1 ਸਤੰਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਗੜ੍ਹਦੀਵਾਲਾ ਨਗਰ ਕੌਂਸਲ ਦੇ ਨਜ਼ਦੀਕ ਜੰਝ ਘਰ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਵਿਚਾਰਧਾਰਾ ਤੇ ਅਕਾਲੀ ਦਲ ਵਾਰਿਸ ਪੰਜਾਬ ਦੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ ਅਤੇ ਲੋਕਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਜਿੰਦਰ ਸਿੰਘ ਗੜਾ, ਜ਼ਿਲ੍ਹਾ ਮੀਤ ਪ੍ਰਧਾਨ ਮਨਦੀਪ ਸਿੰਘ ਤੱਗੜ, ਜ਼ਿਲ੍ਹਾ ਪ੍ਰੈੱਸ ਸਕੱਤਰ ਲਾਡੀ ਨਿੱਝਰ, ਓਂਕਾਰ ਸਿੰਘ ਦਿਹਾਣਾ, ਮੱਖਣ ਸਿੰਘ, ਯੂਥ ਪ੍ਰਧਾਨ ਸੁਖਵਿੰਦਰ ਸਿੰਘ ਨੂਰਾ, ਭੁਪਿੰਦਰ ਸਿੰਘ ਸੱਜਣ ਗੜ੍ਹਦੀਵਾਲਾ ਸਰਕਲ ਦੇ ਪ੍ਰਧਾਨ, ਮਨਿੰਦਰ ਰੂਪੋਵਾਲ, ਰੇਸ਼ਮ ਸਿੰਘ, ਮੇਜਰ ਸਿੰਘ, ਜਸਵਿੰਦਰ ਸਿੰਘ, ਇਕਬਾਲ ਸਿੰਘ, ਦਿਲਰਾਜ ਸਿੰਘ, ਇੰਦਰਜੀਤ ਧੁੱਗਾ, ਦਵਿੰਦਰ ਸਿੰਘ, ਗੁਰਪਾਲ ਸਿੰਘ ਗਾਲੋਵਾਲ, ਦਰਸ਼ਨ ਸਿੰਘ, ਜਰਨੈਲ ਡੱਫਰ, ਮਨਵੀਰ ਸਿੰਘ, ਬੀਬੀ ਇੰਦਰਜੀਤ ਖ਼ਾਲਸਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ-ਸ਼ੰਭੂ ਨਾਥ ਭਾਰਤੀ ਅਗਲੀ ਖ਼ਬਰ ਪਥਿਆਲ ਜ਼ੋਨ ਦੀਆਂ ਖੇਡਾਂ ਪੰਡੋਰੀ ਖਜੂਰ ਸਕੂਲ ’ਚ ਸ਼ੁਰੂ
Ad Position 24