ਕੇ. ਐਮ. ਐਸ. ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਆਪਣੀ ਕਲਾ ਦਾ ਪ੍ਰਦਰਸ਼ਨ
ਦਸੂਹਾ, 1 ਸਤੰਬਰ (ਭੁੱਲਰ)- ਕੇ. ਐਮ.
ਦਸੂਹਾ, 1 ਸਤੰਬਰ (ਭੁੱਲਰ)- ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਤਿੰਨ ਰਾਊਂਡ ਕਰਵਾਏ ਗਏ। ਪਹਿਲੇ ਰਾਊਂਡ ਦੌਰਾਨ ਵਿਦਿਆਰਥੀਆਂ ਨੇ ਆਪਣੀ ਜਾਣ ਪਹਿਚਾਣ ਅਤੇ ਮਾਡਲਿੰਗ ਰਾਹੀਂ ਆਪਣੀ ਸ਼ਖ਼ਸੀਅਤ ਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ। ਦੂਜੇ ਰਾਊਂਡ ਵਿਚ ਵਿਦਿਆਰਥੀਆਂ ਨੇ ਸਿੰਗਿੰਗ, ਡਾਂਸ ਤੇ ਕਮੇਡੀ ਰਾਹੀਂ ਆਪਣੀ ਪ੍ਰਤਿਭਾ ਨੂੰ ਪੇਸ਼ ਕੀਤਾ। ਤੀਜੇ ਰਾਊਂਡ ਵਿਚ ਵਿਦਿਆਰਥੀਆਂ ਤੋਂ ਜਨਰਲ ਨਾਲੇਜ ਨਾਲ ਸਬੰਧਿਤ ਵੱਖ-ਵੱਖ ਸਵਾਲ ਪੁੱਛੇ ਗਏ ਜਿਨ੍ਹਾਂ ਦੇ ਜਵਾਬ ਵਿਦਿਆਰਥੀਆਂ ਨੇ ਪੂਰੇ ਆਤਮ-ਵਿਸ਼ਵਾਸ ਤੇ ਉਤਸ਼ਾਹ ਨਾਲ ਦਿੱਤੇ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ, ਰਚਨਾਤਮਿਕਤਾ ਤੇ ਸ਼ਖ਼ਸੀਅਤ ਨੂੰ ਨਿਖਾਰਨ ਲਈ ਇੱਕ ਸ਼ਾਨਦਾਰ ਮੰਚ ਪ੍ਰਦਾਨ ਕਰਦੇ ਹਨ। ਇਸ ਮੌਕੇ ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਮਧੂ ਬਾਲਾ, ਪ੍ਰੀਤੀ, ਪਲਵਿੰਦਰ ਕੌਰ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਪ੍ਰੀਤ ਕੌਰ, ਗੁਰਵੀਰ ਕੌਰ, ਸੋਨਮ ਸਲਾਰੀਆ, ਨਵਨੀਤ ਕੌਰ, ਕਾਜਲ, ਮਨਪ੍ਰੀਤ ਕੌਰ, ਸੰਦੀਪ ਕੌਰ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ , ਨਵਿੰਦਰ ਸਿੰਘ, ਧੰਨਵੀਰ ਸਿੰਘ, ਸਾਹਿਲ ਕੁਮਾਰ, ਹਰਮਨਦੀਪ ਸਿੰਘ, ਅਨਮੋਲ ਸਿੰਘ ਅਤੇ ਸਾਰੇ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ।