01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀ ਵਿਦਿਆਰਥਣ ਜੈਸਮੀਨ ਕੌਰ ਦੀ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਲਈ ਚੋਣ

ਭੰਗਾਲਾ, 1 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਲਈ ਇਹ ਬਹੁਤ ਹੀ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਜੈਸਮੀਨ ਕੌਰ ਨੇ 45ਵੀਂ ਨਾਰਥ ਜ਼ੋਨ ਸ਼ੂਟਿੰਗ ਚੈਂਪੀਅਨਸ਼ਿਪ, ਦੇਹਰਾਦੂਨ ਵਿਚ 10 ਮੀਟਰ ਏਅਰ ਪਿਸਟਲ ਈਵੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਲਈ ਆਪਣਾ ਸਥਾਨ ਪੱਕਾ ਕੀਤਾ ਹੈ। ਇਸ ਵੱਕਾਰੀ ਪ੍ਰਤੀਯੋਗਤਾ ਵਿਚ 6 ਰਾਜਾਂ ਦੇ ਲਗਭਗ 1500 ਖਿਡਾਰੀਆਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਭੰਗਾਲਾ, 1 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਲਈ ਇਹ ਬਹੁਤ ਹੀ ਮਾਣ ਅਤੇ ਖ਼ੁਸ਼ੀ ਦਾ ਮੌਕਾ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਜੈਸਮੀਨ ਕੌਰ ਨੇ 45ਵੀਂ ਨਾਰਥ ਜ਼ੋਨ ਸ਼ੂਟਿੰਗ ਚੈਂਪੀਅਨਸ਼ਿਪ, ਦੇਹਰਾਦੂਨ ਵਿਚ 10 ਮੀਟਰ ਏਅਰ ਪਿਸਟਲ ਈਵੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਲਈ ਆਪਣਾ ਸਥਾਨ ਪੱਕਾ ਕੀਤਾ ਹੈ। ਇਸ ਵੱਕਾਰੀ ਪ੍ਰਤੀਯੋਗਤਾ ਵਿਚ 6 ਰਾਜਾਂ ਦੇ ਲਗਭਗ 1500 ਖਿਡਾਰੀਆਂ ਨੇ ਭਾਗ ਲਿਆ। ਜੈਸਮੀਨ ਨੇ ਆਪਣੀ ਪ੍ਰਤਿਭਾ, ਸਟੀਕ ਨਿਸ਼ਾਨੇਬਾਜ਼ੀ ਅਤੇ ਸ਼ਾਨਦਾਰ ਖੇਡ ਕੌਸ਼ਲ ਦਾ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਲਈ ਚੋਣ ਹਾਸਲ ਕੀਤੀ। ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਲਈ ਚੁਣੇ ਜਾਣ ਤੋਂ ਬਾਅਦ ਸਕੂਲ ਵਾਪਸ ਪਹੁੰਚਣ ’ਤੇ ਸਕੂਲ ਦੀ ਡਾਇਰੈਕਟਰ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਜੈਸਮੀਨ ਕੌਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਵਿਕਟੋਰੀਆ ਇੰਟਰਨੈਸ਼ਨਲ ਸਕੂਲ, ਮੁਕੇਰੀਆਂ ਲਈ ਇਹ ਉਪਲਬਧੀ ਇਸ ਲਈ ਵੀ ਵਿਸ਼ੇਸ਼ ਹੈ ਕਿਉਂਕਿ ਕਲਾਸ ਨੌਵੀਂ ਦੀ ਵਿਦਿਆਰਥਣ ਨਾਜ਼ ਪਹਿਲਾਂ ਹੀ ਸ਼ੂਟਿੰਗ ਦੇ ਖੇਤਰ ਵਿਚ ਰਾਸ਼ਟਰੀ ਚੈਂਪੀਅਨ ਦਾ ਖ਼ਿਤਾਬ ਹਾਸਲ ਕਰ ਚੁੱਕੀ ਹੈ। ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਜੈਸਮੀਨ ਕੌਰ ਤੇ ਉਸ ਦੇ ਮਾਤਾ-ਪਿਤਾ ਨੂੰ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ 40 ਕਿੱਲੋਮੀਟਰ ਦੇ ਘੇਰੇ ਅੰਦਰ ਖ਼ਾਲੀ ਪਈਆਂ ਅਸਾਮੀਆਂ ’ਚ ਔਰਤਾਂ ਨੂੰ ਬਦਲੀ ਕਰਨ ਦਾ ਮੌਕਾ ਦਿੱਤਾ ਜਾਵੇ - ਬਿੱਟੂ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਆਤਮਸੁਖ ਆਤਮਦੇਵ ਆਸ਼ਰਮ ਦੇ ਖਿਡਾਰੀਆਂ ਦਾ ਸਨਮਾਨ
Ad Position 24