01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

40 ਕਿੱਲੋਮੀਟਰ ਦੇ ਘੇਰੇ ਅੰਦਰ ਖ਼ਾਲੀ ਪਈਆਂ ਅਸਾਮੀਆਂ ’ਚ ਔਰਤਾਂ ਨੂੰ ਬਦਲੀ ਕਰਨ ਦਾ ਮੌਕਾ ਦਿੱਤਾ ਜਾਵੇ - ਬਿੱਟੂ

ਭੰਗਾਲਾ, 1 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਕੀਤੇ ਐਲਾਨਾਂ ਤਹਿਤ 40 ਕਿੱਲੋਮੀਟਰ ਦੇ ਘੇਰੇ ਵਿਚ ਖ਼ਾਲੀ ਪਈਆਂ ਅਸਾਮੀਆਂ ’ਤੇ ਸਰਕਾਰੀ ਨੌਕਰੀ ਕਰਦੀਆਂ ਔਰਤਾਂ ਨੂੰ ਆਪਣੀ ਬਦਲੀ ਕਰਵਾਉਣ ਦਾ ਮੌਕਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਨੇੜੇ ਰਹਿ ਕੇ ਲੋਕਾਂ ਦੀ ਸੇਵਾ ਵਧੀਆ ਤਰੀਕੇ ਨਾਲ ਕਰ ਸਕਣ। ਇਹ ਪ੍ਰਗਟਾਵਾ ਸਾਬਕਾ ਸਰਪੰਚ ਕਿਸ਼ਨ ਪਾਲ ਸਿੰਘ ਬਿੱਟੂ ਨੇ ਕਸਬਾ ਭੰਗਾਲਾ ਵਿਖੇ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਕਿਸ਼ਨਪਾਲ ਸਿੰਘ ਬਿੱਟੂ 02-09-2026
ਭੰਗਾਲਾ, 1 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਕੀਤੇ ਐਲਾਨਾਂ ਤਹਿਤ 40 ਕਿੱਲੋਮੀਟਰ ਦੇ ਘੇਰੇ ਵਿਚ ਖ਼ਾਲੀ ਪਈਆਂ ਅਸਾਮੀਆਂ ’ਤੇ ਸਰਕਾਰੀ ਨੌਕਰੀ ਕਰਦੀਆਂ ਔਰਤਾਂ ਨੂੰ ਆਪਣੀ ਬਦਲੀ ਕਰਵਾਉਣ ਦਾ ਮੌਕਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਨੇੜੇ ਰਹਿ ਕੇ ਲੋਕਾਂ ਦੀ ਸੇਵਾ ਵਧੀਆ ਤਰੀਕੇ ਨਾਲ ਕਰ ਸਕਣ। ਇਹ ਪ੍ਰਗਟਾਵਾ ਸਾਬਕਾ ਸਰਪੰਚ ਕਿਸ਼ਨ ਪਾਲ ਸਿੰਘ ਬਿੱਟੂ ਨੇ ਕਸਬਾ ਭੰਗਾਲਾ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਬੇਹੱਦ ਵਧੀਆ ਢੰਗ ਨਾਲ ਕੰਮ ਕੀਤੇ ਹਨ ਅਤੇ ਲੋਕ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਭਰਪੂਰ ਫ਼ਾਇਦਾ ਵੀ ਲੈ ਰਹੇ ਹਨ। ਉਨ੍ਹਾਂ ਕਿਹਾ ਇਸੇ ਤਰ੍ਹਾਂ ਮੁਲਾਜ਼ਮ ਔਰਤਾਂ ਜੋ ਦੂਰ-ਦੁਰਾਡੇ ਥਾਵਾਂ ’ਤੇ ਆਪਣੀ ਨੌਕਰੀ ਕਰ ਰਹੀਆਂ ਹਨ, ਉਨ੍ਹਾਂ ਨੂੰ ਆਪਣੇ ਇਲਾਕੇ ਅੰਦਰ 40 ਕਿੱਲੋਮੀਟਰ ਦੇ ਘੇਰੇ ਵਿਚ ਖ਼ਾਲੀ ਅਸਾਮੀਆਂ ’ਤੇ ਬਦਲੀ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਨੇੜੇ ਰਹਿ ਕੇ ਆਪਣਾ ਕੰਮਕਾਜ ਕਰ ਸਕਣ। ਉਨ੍ਹਾਂ ਕਿਹਾ ਔਰਤਾਂ ਨੂੰ ਨਜ਼ਦੀਕ ਕੰਮ ਕਰਨ ਦੇ ਨਾਲ ਜਿੱਥੇ ਉਨ੍ਹਾਂ ਨੂੰ ਆਉਣ ਜਾਣ ਵਿਚ ਆਸਾਨੀ ਹੋਵੇਗੀ ਉੱਥੇ ਹੀ ਘਰ ਪਰਿਵਾਰ ਵਿਚ ਬਜ਼ੁਰਗ ਤੇ ਬੱਚਿਆਂ ਦੇ ਪਾਲਨ ਪੋਸ਼ਣ ਵਿਚ ਵੀ ਉਨ੍ਹਾਂ ਨੂੰ ਮਦਦ ਮਿਲੇਗੀ। ਉਨ੍ਹਾਂ ਸਰਕਾਰ ਨੂੰ ਬੇਨਤੀ ਕੀਤੀ ਕਿ ਔਰਤਾਂ ਦੀ ਸੁਰੱਖਿਆ ਤੇ ਉਨ੍ਹਾਂ ਦੀ ਭਲਾਈ ਨੂੰ ਦੇਖਦੇ ਹੋਏ ਉਨ੍ਹਾਂ ਦੀਆਂ ਡਿਊਟੀਆਂ 40 ਕਿੱਲੋਮੀਟਰ ਦੇ ਘੇਰੇ ਵਿਚ ਲਗਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਦੀ ਸੇਵਾ-ਮੁਕਤੀ ’ਤੇ ਸ਼ਾਨਦਾਰ ਵਿਦਾਇਗੀ ਪਾਰਟੀ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀ ਵਿਦਿਆਰਥਣ ਜੈਸਮੀਨ ਕੌਰ ਦੀ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਲਈ ਚੋਣ
Ad Position 24