ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਵਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)- ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਯੂਨੀਅਨ ਦੀ ਹੁਸ਼ਿਆਰਪੁਰ ਇਕਾਈ ਵਲੋਂ 5 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਦੀ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਸੁਖਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ‘ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਅਧਿਆਪਕਾਂ ਅਤੇ ਯੂਨੀਅਨ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।
ਹੁਸ਼ਿਆਰਪੁਰ, 1 ਸਤੰਬਰ (ਬਲਜਿੰਦਰਪਾਲ ਸਿੰਘ)- ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਯੂਨੀਅਨ ਦੀ ਹੁਸ਼ਿਆਰਪੁਰ ਇਕਾਈ ਵਲੋਂ 5 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਦੀ ਅਹਿਮ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਸੁਖਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ‘ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਅਧਿਆਪਕਾਂ ਅਤੇ ਯੂਨੀਅਨ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਪ੍ਰਿੰ. ਸੁਖਇੰਦਰ ਸਿੰਘ ਬੱਡੋਂ ਤੇ ਸਕੱਤਰ ਪ੍ਰਿੰਸੀਪਲ ਨੀਰਜ ਘਈ ਨੇ ਕਿਹਾ ਕਿ ਅਧਿਆਪਕ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸਰਕਾਰ ਨਾਲ ਸੰਪਰਕ ਕਰ ਰਿਹਾ ਹੈ ਪਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਦੀ ਅਣਦੇਖੀ ਕਾਰਨ ਅਧਿਆਪਕ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਟਾਫ਼ ਮੈਂਬਰ ਕਾਲੇ ਬੈਜ ਲਗਾ ਕੇ ਤੇ ਕਾਲੇ ਕੱਪੜੇ ਪਾ ਕੇ ‘ਕਾਲਾ ਅਧਿਆਪਕ ਦਿਵਸ’ ਮਨਾਉਣਗੇ ਤੇ ਸਰਕਾਰ ਨੂੰ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦਾ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 8 ਮਹੀਨਿਆਂ ਤੋਂ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੂੰ ਤਨਖ਼ਾਹ ਨਹੀਂ ਮਿਲੀ। ਇਸ ਮੌਕੇ ਖ਼ਜ਼ਾਨਚੀ ਬਲਕਾਰ ਸਿੰਘ, ਪ੍ਰਿੰਸੀਪਲ ਸੁਖਵਿੰਦਰ ਸਿੰਘ, ਵਾਇਸ ਪ੍ਰਿੰਸੀਪਲ ਬ੍ਰਿਜ ਮਨੀ ਮਹੇਸ਼ ਪਾਲਦੀ, ਪ੍ਰਿੰਸੀਪਲ ਅਨਿਲ ਹਾਂਡਾ ਬੱਸੀ ਦੌਲਤ ਖਾਨ, ਮਾ: ਸਰਬਜੀਤ ਸਿੰਘ ਮੰਝ ਠੱਕਰਵਾਲ, ਪ੍ਰਿੰਸੀਪਲ ਕਮਲਜੀਤ ਸਿੰਘ ਬੁੱਲ੍ਹੋਵਾਲ, ਰਾਜੀਵ ਕੁਮਾਰ, ਪ੍ਰਿੰਸੀਪਲ ਸੁਨੀਲ ਦੱਤ ਗੜ੍ਹਦੀਵਾਲਾ ਤੇ ਪ੍ਰਿੰਸੀਪਲ ਅਰਵਿੰਦਰ ਕੌਰ ਗੜ੍ਹਦੀਵਾਲਾ ਸਮੇਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੈਂਬਰ ਹਾਜ਼ਰ ਸਨ।