01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਖ਼ਾਲਸਾ ਕਾਲਜ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਸ਼ਾਟਪੁੱਟ ’ਚ ਜਿੱਤਿਆ ਸੋਨ ਤਗਮਾ

ਗੜ੍ਹਸ਼ੰਕਰ, 1 ਸਤੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਸ਼ਾਟਪੁੱਟ ਵਿਚ ਗੋਲਡ ਮੈਡਲ ਜਿੱਤ ਕੇ ਅਦਾਰੇ ਦਾ ਨਾਮ ਰੌਸ਼ਨ ਕੀਤਾ ਹੈ। ਐੱਮ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਗੜ੍ਹਸ਼ੰਕਰ, 1 ਸਤੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਸ਼ਾਟਪੁੱਟ ਵਿਚ ਗੋਲਡ ਮੈਡਲ ਜਿੱਤ ਕੇ ਅਦਾਰੇ ਦਾ ਨਾਮ ਰੌਸ਼ਨ ਕੀਤਾ ਹੈ। ਐੱਮ.ਏ. ਹਿਸਟਰੀ ਦੂਜਾ ਸਾਲ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਹਾਲ ਹੀ ਵਿਚ ਚੰਡੀਗੜ੍ਹ ਵਿਚ ਕਰਵਾਏ ਗਈ ਚੰਡੀਗੜ੍ਹ ਅਥਲੈਟਿਕਸ ਸਟੇਟ ਮੀਟ ਦੇ ਸ਼ਾਟਪੁੱਟ ਅੰਡਰ-23 ਵਰਗ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 16.23 ਮੀਟਰ ਦਾ ਸ਼ਾਨਦਾਰ ਥ੍ਰੋ ਕਰਕੇ ਸੋਨ ਤਗਮਾ ਹਾਸਲ ਕੀਤਾ ਹੈ। ਹਰਕੀਰਤ ਸਿੰਘ ਨੇ ਇਸ ਪ੍ਰਾਪਤੀ ਨਾਲ ਨੈਸ਼ਨਲ ਪੱਧਰ ਦੇ ਮੁਕਾਬਲੇ ਲਈ ਵੀ ਕੁਆਲੀਫ਼ਾਈ ਕਰ ਲਿਆ ਹੈ। ਵਿਦਿਆਰਥੀ ਦੀ ਇਸ ਪ੍ਰਾਪਤੀ ‘ਤੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਹਰਕੀਰਤ ਸਿੰਘ ਨੂੰ ਵਧਾਈ ਦਿੱਤੀ। ਹਰਕੀਰਤ ਸਿੰਘ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਮਨਬੀਰ ਕੌਰ, ਡਾ. ਹਰਵਿੰਦਰ ਕੌਰ, ਡਾ. ਅਰਵਿੰਦਰ ਸਿੰਘ, ਪ੍ਰੋ. ਕਿਰਨਜੋਤ ਕੌਰ, ਪ੍ਰੋ. ਸਤਿੰਦਰਜੀਤ ਕੌਰ ਅਤੇ ਪ੍ਰੋ. ਹਰਜੀਤ ਕੌਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਪਰਬੁੱਧ ਭਾਰਤ ਫਾਊਂਡੇਸ਼ਨ ਨੇ 17ਵੀਂ ਕੰਪੀਟੀਸ਼ਨ ਦੀ ਲਿਖਤੀ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਭਾਜਪਾ ਆਗੂਆਂ ਦੀ ਬੂਥ ਪੱਧਰ ਦੇ ਵਰਕਰਾਂ ਨਾਲ ਅਹਿਮ ਬੈਠਕ, ਲੋਕ ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ’ਤੇ ਹੋਈ ਚਰਚਾ
Ad Position 24