5 ਨੂੰ ਸਿੱਖਿਆ ਮੰਤਰੀ ਦੇ ਪਿੰਡ ’ਚ ਸੂਬਾ ਪੱਧਰੀ ਕਾਲਾ ਦਿਵਸ ਮਨਾਉਣਗੇ ਏਡਿਡ ਅਧਿਆਪਕ-ਮਾ. ਮੰਝ
ਹੁਸ਼ਿਆਰਪੁਰ, 2 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ-1967 ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ 5 ਸਤੰਬਰ, ਅਧਿਆਪਕ ਦਿਵਸ ਦੇ ਮੌਕੇ ਸਵੇਰੇ 10 ਵਜੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ (ਅਨੰਦਪੁਰ ਸਾਹਿਬ) ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਮਾ.
ਮ
ਮਾ. ਸਰਬਜੀਤ ਸਿੰਘ ਮੰਝ।
03-09-2026
ਹੁਸ਼ਿਆਰਪੁਰ, 2 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ-1967 ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ 5 ਸਤੰਬਰ, ਅਧਿਆਪਕ ਦਿਵਸ ਦੇ ਮੌਕੇ ਸਵੇਰੇ 10 ਵਜੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ (ਅਨੰਦਪੁਰ ਸਾਹਿਬ) ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਮਾ. ਸਰਬਜੀਤ ਸਿੰਘ ਮੰਝ ਨੇ ਦੱਸਿਆ ਕਿ ਏਡਿਡ ਸਕੂਲਾਂ ਦੇ ਮੁਲਾਜ਼ਮ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਪਣੇ ਹੀ ਹੱਕਾਂ ਲਈ ਸੜਕਾਂ ’ਤੇ ਉੱਤਰਨਾ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨ ਦੌਰਾਨ ਸਾਥੀ ਕਾਲੇ ਕੱਪੜੇ ਪਾ ਕੇ ਅਤੇ ਖ਼ਾਲੀ ਭਾਂਡੇ ਖੜਕਾ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਨਗੇ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਏਕਤਾ ਅਤੇ ਸੰਘਰਸ਼ ਦੀ ਤਾਕਤ ਨਾਲ ਹੀ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕਦਾ ਹੈ।