02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੁਸ਼ੀਲ ਕੁਮਾਰ ਪਿੰਕੀ ਦੇ ਯਤਨਾਂ ਸਦਕਾ ਦਸੂਹਾ ਹਲਕੇ ਦੇ ਵਿਕਾਸ ਲਈ ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਸਮੇਂ-ਸਮੇਂ ’ਤੇ ਕਰੀਬ 1 ਕਰੋੜ ਦੀ ਰਾਸ਼ੀ ਜਾਰੀ

ਦਸੂਹਾ, 2 ਸਤੰਬਰ (ਕੌਸ਼ਲ)- ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਦੇ ਅਣਥੱਕ ਯਤਨਾਂ ਸਦਕਾ ਦਸੂਹਾ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲਣ ਜਾ ਰਹੀ ਹੈ। ਰਾਜ ਸਭਾ ਮੈਂਬਰ ਅਤੇ ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਵਲੋਂ ਆਪਣੀ ਸੰਸਦ ਮੈਂਬਰ ਨਿਧੀ ਵਿਚੋਂ ਦਸੂਹਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੀਬ 1 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।

Ad Position 21
repet_subhas-goyals [Copy P29]
ਜਾਣਕਾਰੀ ਦਿੰਦੇ ਹੋਏ ਸੁਸ਼ੀਲ ਕੁਮਾਰ ਪਿੰਕੀ ਸ਼ਰਮਾ ਅਤੇ ਹੋਰ। ਤਸਵੀਰ : ਕੌਸ਼ਲ 03-09-2026
ਦਸੂਹਾ, 2 ਸਤੰਬਰ (ਕੌਸ਼ਲ)- ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਦੇ ਅਣਥੱਕ ਯਤਨਾਂ ਸਦਕਾ ਦਸੂਹਾ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲਣ ਜਾ ਰਹੀ ਹੈ। ਰਾਜ ਸਭਾ ਮੈਂਬਰ ਅਤੇ ਅੰਤਰਰਾਸ਼ਟਰੀ ਕ੍ਰਿਕਟਰ ਹਰਭਜਨ ਸਿੰਘ ਵਲੋਂ ਆਪਣੀ ਸੰਸਦ ਮੈਂਬਰ ਨਿਧੀ ਵਿਚੋਂ ਦਸੂਹਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕਰੀਬ 1 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸ਼ੀਲ ਕੁਮਾਰ ਪਿੰਕੀ ਨੇ ਦੱਸਿਆ ਕਿ ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਦਸੂਹਾ ਵਿਧਾਨ ਸਭਾ ਹਲਕੇ ਦੀਆਂ ਵੱਖ-ਵੱਖ ਪੰਚਾਇਤਾਂ ਵਿਚ ਵਿਕਾਸ ਕਾਰਜ ਕਰਵਾਉਣ ਲਈ ਕਰੀਬ 60 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਰਾਸ਼ੀ ਨਾਲ ਹਲਕੇ ਦੀਆਂ ਪੰਚਾਇਤਾਂ ਵਿਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਵਿਚ ਸਟਰੀਟ ਲਾਈਟਾਂ ਲਗਾਉਣਾ, ਗਲੀਆਂ ਦਾ ਨਿਰਮਾਣ ਸੀ- ਪਾਈਟ ਅਤੇ ਹੋਰ ਜ਼ਰੂਰੀ ਬੁਨਿਆਦੀ, ਸਹੂਲਤਾਂ ਨਾਲ ਸਬੰਧਿਤ ਕੰਮ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਲਈ ਪ੍ਰਸਤਾਵ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੇ ਜਾ ਚੁੱਕੇ ਹਨ। ਪਿੰਕੀ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਹ ਜਲੰਧਰ ਵਿਖੇ ਸੰਸਦ ਮੈਂਬਰ ਹਰਭਜਨ ਸਿੰਘ ਦੀ ਰਿਹਾਇਸ਼ ’ਤੇ ਉਨ੍ਹਾਂ ਨੂੰ ਮਿਲੇ ਸਨ। ਇਸ ਦੌਰਾਨ ਉਨ੍ਹਾਂ ਨੇ ਦਸੂਹਾ ਵਿਧਾਨ ਸਭਾ ਹਲਕੇ, ਖ਼ਾਸ ਕਰਕੇ ਕੰਢੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਖੇਤਰ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਖੇਤਰ ਦੀ ਭੂਗੋਲਿਕ ਸਥਿਤੀ ਕਾਰਨ ਇੱਥੋਂ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਖੇਤਰ ਦੇ ਵਿਕਾਸ ਲਈ ਵਿਸ਼ੇਸ਼ ਯਤਨਾਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਵਿਸਥਾਰ-ਪੂਰਵਕ ਗੱਲਬਾਤ ਤੋਂ ਬਾਅਦ ਸੰਸਦ ਮੈਂਬਰ ਹਰਭਜਨ ਸਿੰਘ ਨੇ ਖੇਤਰ ਦੇ ਵਿਕਾਸ ਵਿਚ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਅਤੇ ਇਸ ਉਪਰੰਤ ਆਪਣੀ ਸੰਸਦ ਮੈਂਬਰ ਨਿਧੀ ਵਿਚੋਂ ਵੱਖ-ਵੱਖ ਪੰਚਾਇਤਾਂ ਦੇ ਵਿਕਾਸ ਕਾਰਜਾਂ ਲਈ ਰਾਸ਼ੀ ਮਨਜ਼ੂਰ ਕੀਤੀ। ਪਿੰਕੀ ਨੇ ਦੱਸਿਆ ਕਿ ਸੰਸਦ ਮੈਂਬਰ ਹਰਭਜਨ ਸਿੰਘ ਨੇ ਉਨ੍ਹਾਂ ਨੂੰ ਇਹ ਭਰੋਸਾ ਵੀ ਦਿੱਤਾ ਹੈ ਕਿ ਤਲਵਾੜਾ ਵਿਖੇ ਬੀ.ਬੀ.ਐਮ.ਬੀ. ਦੀ ਅਣਵਰਤੀ ਪਈ ਜ਼ਮੀਨ ਦੀ ਬਿਹਤਰ ਵਰਤੋਂ ਲਈ ਉਹ ਕੇਂਦਰ ਸਰਕਾਰ ਕੋਲ ਪ੍ਰਸਤਾਵ ਭੇਜਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਜ਼ਮੀਨ ਦੀ ਵਰਤੋਂ ਖੇਡਾਂ ਨਾਲ ਸਬੰਧਿਤ ਕਿਸੇ ਅਕੈਡਮੀ ਜਾਂ ਹੋਰ ਖੇਡ ਗਤੀਵਿਧੀਆਂ ਲਈ ਕੀਤੀ ਜਾਂਦੀ ਹੈ ਤਾਂ ਇਸ ਨਾਲ ਕੰਢੀ ਖੇਤਰ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਵੱਡਾ ਮੌਕਾ ਮਿਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸੰਸਦ ਮੈਂਬਰ ਹਰਭਜਨ ਸਿੰਘ ਵੱਲੋਂ ਦਸੂਹਾ ਹਲਕੇ ਦੇ ਤਲਵਾੜਾ ਵਿਖੇ ਚੱਲ ਰਹੀ ਸੈਨਿਕ ਸਿਖਲਾਈ ਅਕੈਡਮੀ ਲਈ 30 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਸੀ। ਪਿੰਕੀ ਨੇ ਕਿਹਾ ਕਿ ਹਰਭਜਨ ਸਿੰਘ ਵਲੋਂ ਖੇਤਰ ਦੇ ਵਿਕਾਸ ਅਤੇ ਨੌਜਵਾਨਾਂ ਨਾਲ ਸਬੰਧਿਤ ਕਾਰਜਾਂ ਲਈ ਦਿੱਤਾ ਜਾ ਰਿਹਾ ਸਹਿਯੋਗ ਯਕੀਨੀ ਤੌਰ ’ਤੇ ਖੇਤਰ ਲਈ ਲਾਹੇਵੰਦ ਸਾਬਤ ਹੋਵੇਗਾ। ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਨੇ ਕਿਹਾ ਕਿ ਦਸੂਹਾ, ਤਲਵਾੜਾ ਅਤੇ ਸਮੁੱਚੇ ਕੰਢੀ ਖੇਤਰ ਦਾ ਵਿਕਾਸ ਉਨ੍ਹਾਂ ਲਈ ਭਾਵਨਾਤਮਕ ਮੁੱਦਾ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਦੇ ਪੱਛੜੇਪਣ ਨੂੰ ਦੂਰ ਕਰਨਾ ਉਨ੍ਹਾਂ ਦੀ ਇੱਕੋ-ਇੱਕ ਅਤੇ ਸਭ ਤੋਂ ਵੱਡੀ ਪਹਿਲ ਹੈ। ਕੰਢੀ ਖੇਤਰ ਹੋਣ ਕਾਰਨ ਕਈ ਵਾਰ ਇਸ ਇਲਾਕੇ ਨੂੰ ਵਿਕਾਸ ਯੋਜਨਾਵਾਂ ਵਿਚ ਲੋੜੀਂਦੀ ਤਰਜੀਹ ਨਹੀਂ ਮਿਲ ਸਕੀ, ਜਿਸ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਨਾਲ ਸਬੰਧਿਤ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਕੀ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਦਸੂਹਾ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ। ਉਨ੍ਹਾਂ ਦਾ ਟੀਚਾ ਹੈ ਕਿ ਦਸੂਹਾ, ਤਲਵਾੜਾ ਅਤੇ ਕੰਢੀ ਖੇਤਰ ਦੇ ਹਰ ਪਿੰਡ ਅਤੇ ਹਰ ਪੰਚਾਇਤ ਤੱਕ ਵਿਕਾਸ ਕਾਰਜ ਪਹੁੰਚਣ ਅਤੇ ਖੇਤਰ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਖੇਡ ਸਹੂਲਤਾਂ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਉਹ ਹਰ ਪੱਧਰ ’ਤੇ ਨਿਰੰਤਰ ਯਤਨ ਕਰਦੇ ਰਹਿਣਗੇ। ਸੁਸ਼ੀਲ ਕੁਮਾਰ ਪਿੰਕੀ ਨੇ ਇਸ ਮਹੱਤਵਪੂਰਨ ਸਹਿਯੋਗ ਲਈ ਰਾਜ ਸਭਾ ਮੈਂਬਰ ਹਰਭਜਨ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਵੱਲੋਂ ਦਸੂਹਾ ਹਲਕੇ ਪ੍ਰਤੀ ਦਿਖਾਈ ਗਈ ਸੰਵੇਦਨਸ਼ੀਲਤਾ ਅਤੇ ਸਹਿਯੋਗ ਲਈ ਖੇਤਰ ਦੀ ਜਨਤਾ ਉਨ੍ਹਾਂ ਦੀ ਧੰਨਵਾਦੀ ਹੈ। ਪਿੰਕੀ ਨੇ ਐਲਾਨ ਕੀਤਾ ਕਿ ਜਦੋਂ ਵੀ ਸੰਸਦ ਮੈਂਬਰ ਹਰਭਜਨ ਸਿੰਘ ਕੋਲ ਸਮਾਂ ਹੋਵੇਗਾ ਅਤੇ ਉਹ ਦਸੂਹਾ ਵਿਧਾਨ ਸਭਾ ਹਲਕੇ ਦਾ ਦੌਰਾ ਕਰਨਗੇ, ਉਸ ਸਮੇਂ ਖੇਤਰ ਦੀ ਜਨਤਾ ਵਲੋਂ ਉਨ੍ਹਾਂ ਦੇ ਸਨਮਾਨ ਵਿਚ ਵਿਸ਼ਾਲ ਧੰਨਵਾਦ ਰੈਲੀ ਕਰਵਾਈ ਜਾਵੇਗੀ ਅਤੇ ਇਸ ਮਹੱਤਵਪੂਰਨ ਸਹਿਯੋਗ ਲਈ ਜਨਤਕ ਤੌਰ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ ਜਾਵੇਗਾ। ਇਸ ਸਰਕਲ ਪ੍ਰਧਾਨ ਰਜਿੰਦਰ ਸਿੰਘ, ਸਰਕਲ ਪ੍ਰਧਾਨ ਨਰੇਸ਼ ਕੁਮਾਰ, ਸੁਰਜੀਤ ਸਿੰਘ, ਵਰਿੰਦਰ ਕੁਮਾਰ, ਪੰਕਜ, ਸੋਨੀਆ ਡਡਵਾਲ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ - ਗੁਰਪ੍ਰੀਤ ਸਿੰਘ ਪਿੰਡ ਜੌੜਾ, ਹਰਸੀ ਪਿੰਡ,... ਅਗਲੀ ਖ਼ਬਰ ਸਵ. ਸੁਦੇਸ਼ ਕੁਮਾਰੀ ਧਨੋਟਾ ਦੀ ਯਾਦ ’ਚ ਸਾਂਝੀ ਰਸੋਈ ਲਈ 33,500 ਦਾ ਯੋਗਦਾਨ
Ad Position 24