02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਗਰ ਕੌਂਸਲ ਦਸੂਹਾ ਦਾ ਬਜਟ ਅੱਜ ਹੋਵੇਗਾ ਪਾਸ, ਸਮੂਹ ਕੌਂਸਲਰਾਂ ਨਾਲ ਮੀਟਿੰਗ

ਦਸੂਹਾ, 2 ਸਤੰਬਰ (ਕੌਸ਼ਲ)- ਨਗਰ ਕੌਂਸਲ ਦਸੂਹਾ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਅਤੇ ਆਉਣ ਵਾਲੇ ਸਮੇਂ ਦੀਆਂ ਵਿਕਾਸ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਅੱਜ 3 ਸਤੰਬਰ ਨੂੰ ਨਗਰ ਕੌਂਸਲ ਦਾ ਬਜਟ ਪਾਸ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਬਿੰਦੂ ਘੁੰਮਣ ਨੇ ਜਾਣਕਾਰੀ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਦਸੂਹਾ, 2 ਸਤੰਬਰ (ਕੌਸ਼ਲ)- ਨਗਰ ਕੌਂਸਲ ਦਸੂਹਾ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਅਤੇ ਆਉਣ ਵਾਲੇ ਸਮੇਂ ਦੀਆਂ ਵਿਕਾਸ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਅੱਜ 3 ਸਤੰਬਰ ਨੂੰ ਨਗਰ ਕੌਂਸਲ ਦਾ ਬਜਟ ਪਾਸ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਬਿੰਦੂ ਘੁੰਮਣ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਜਟ ਸਬੰਧੀ ਵਿਚਾਰ-ਵਟਾਂਦਰੇ ਲਈ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਨਗਰ ਕੌਂਸਲ ਦੀ ਆਮਦਨ ਅਤੇ ਖ਼ਰਚਿਆਂ ਤੋਂ ਇਲਾਵਾ ਸ਼ਹਿਰ ਵਿਚ ਕਰਵਾਏ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਨਗਰ ਕੌਂਸਲ ਪ੍ਰਧਾਨ ਸੋਨੂੰ ਖ਼ਾਲਸਾ ਅਤੇ ਬਿੰਦੂ ਘੁੰਮਣ ਨੇ ਕਿਹਾ ਕਿ ਬਜਟ ਨੂੰ ਸ਼ਹਿਰ ਦੀਆਂ ਲੋੜਾਂ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਧਿਆਨ ਵਿਚ ਰੱਖਦਿਆਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਵਧੀਆ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਸਾਰੇ ਕੌਂਸਲਰਾਂ ਦੇ ਸਹਿਯੋਗ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜਿ੍ਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੁਕੇਰੀਆਂ ਬਲਾਕ -1 ’ਚ ਜ਼ੋਨਲ ਖੇਡਾਂ ਹੋਈਆਂ ਸ਼ੁਰੂ ਅਗਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ - ਗੁਰਪ੍ਰੀਤ ਸਿੰਘ ਪਿੰਡ ਜੌੜਾ, ਹਰਸੀ ਪਿੰਡ,...
Ad Position 24