02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਪਲਾਸਟਿਕ ਮੁਕਤ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਮੁਕੇਰੀਆਂ, 2 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਪਲਾਸਟਿਕ ਮੁਕਤ ਭਾਰਤ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਤੀਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮੁਕੇਰੀਆਂ, 2 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਪਲਾਸਟਿਕ ਮੁਕਤ ਭਾਰਤ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਤੀਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਵਿਚ ਪਲਾਸਟਿਕ ਦੇ ਮਾਰੂ ਪ੍ਰਭਾਵਾਂ ਨੂੰ ਦਿਖਾਇਆ ਗਿਆ। ਇਸ ਦਾ ਮੁੱਖ ਮੰਤਵ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਸੁਚੇਤ ਕਰਨਾ ਹੈ। ਇਸ ਸਮੇਂ ਵਿਦਿਆਰਥੀਆਂ ਦੁਆਰਾ ਪ੍ਰਦਰਸ਼ਨੀ ਵੀ ਲਗਾਈ ਗਈ। ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਐੱਸ.ਜੀ.ਪੀ.ਸੀ. ਮੈਂਬਰ ਸਾਹਿਬਾਨ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਦਵਿੰਦਰ ਸਿੰਘ ਅਤੇ ਹਰਿੰਦਰਜੀਤ ਸਿੰਘ ਨੇ ਬੱਚਿਆਂ ਵਿਚ ਵਾਤਾਵਰਨ ਸਬੰਧੀ ਚੇਤਨਤਾ ਲਿਆਉਣ ਦੇ ਅਜਿਹੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ’ਤੇ ਪ੍ਰਿੰਸੀਪਲ ਡਾ. ਸੰਜੀਵ ਚੰਦੇਲ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਲਾਸਟਿਕ ਸਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਪਲਾਸਟਿਕ ਦੀ ਵਰਤੋਂ ਮਨੁੱਖ ਦੀ ਸਿਹਤ ਅਤੇ ਵਾਤਾਵਰਨ ਦੋਹਾਂ ਲਈ ਖ਼ਤਰਨਾਕ ਹੈ। ਪਲਾਸਟਿਕ ਵਿਚ ਮੌਜੂਦ ਬੀ.ਪੀ.ਏ. ਵਰਗੇ ਰਸਾਇਣ ਸਰੀਰ ਦੇ ਹਾਰਮੋਨਸ ਨੂੰ ਪ੍ਰਭਾਵਿਤ ਕਰਦੇ ਹਨ, ਜਿਸ ਕਾਰਨ ਕੈਂਸਰ, ਫੇਫੜਿਆਂ ਦੀ ਬਿਮਾਰੀ ਅਤੇ ਜੈਂਨੇਟਿਕ ਸਮੱਸਿਆਵਾਂ ਦਾ ਕਾਰਨ ਬਣਦੇ ਹਨ। ਮਾਈਕਰੋ ਪਲਾਸਟਿਕ ਸਾਡੇ ਸਰੀਰ ਵਿਚ ਪਹੁੰਚ ਕੇ ਖ਼ੂਨ ਅਤੇ ਹੋਰ ਅੰਗਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਪਾਣੀ ਪੀਣ ਲਈ ਪਲਾਸਟਿਕ ਦੀ ਬੋਤਲਾਂ ਦੀ ਜਗ੍ਹਾ ਕੱਚ ਦੀਆਂ ਬੋਤਲਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ’ਤੇ ਸਕੂਲ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਨੇ ਕਿਹਾ ਕਿ ਬੱਚੇ ਦੇਸ਼ ਦੇ ਭਵਿੱਖ ਹਨ ਅਤੇ ਭਵਿੱਖ ਵਿਚ ਵਾਤਾਵਰਨ ਦੀ ਸੰਭਾਲ ਇਨ੍ਹਾਂ ਬੱਚਿਆਂ ਨੇ ਹੀ ਕਰਨੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਧਰਤੀ ਸਾਡਾ ਘਰ ਹੈ ਅਤੇ ਇਸ ਦੀ ਰੱਖਿਆ ਕਰਨ ਲਈ ਪਲਾਸਟਿਕ ਤੋਂ ਮੁਕਤ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਸਕੂਲ ਕੈਂਪਸ ਨੂੰ ਵੀ ਪਲਾਸਟਿਕ ਤੋਂ ਮੁਕਤ ਰੱਖਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੁਕੇਰੀਆਂ ਬਲਾਕ -1 ’ਚ ਜ਼ੋਨਲ ਖੇਡਾਂ ਹੋਈਆਂ ਸ਼ੁਰੂ
Ad Position 24