02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਐਸ.ਪੀ.ਐਨ.ਕਾਲਜ ਵਿਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਕਲਾਸਾਂ ਦਾ ਸ਼ਾਨਦਾਰ ਆਗਾਜ਼

ਮੁਕੇਰੀਆਂ, 2 ਸਤੰਬਰ (ਰਾਮਗੜ੍ਹੀਆ)- ਐਸ. ਪੀ.

Ad Position 21
repet_subhas-goyals [Copy P29]
ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸਮੀਰ ਸ਼ਰਮਾ। ਤਸਵੀਰ : ਰਾਮਗੜ੍ਹੀਆ 03-09-2026
ਮੁਕੇਰੀਆਂ, 2 ਸਤੰਬਰ (ਰਾਮਗੜ੍ਹੀਆ)- ਐਸ.ਪੀ.ਐਨ. ਕਾਲਜ ਮੁਕੇਰੀਆਂ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸੁਚੱਜਾ ਮਾਰਗ ਦਰਸ਼ਨ ਅਤੇ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਤੀਯੋਗੀ ਪ੍ਰੀਖਿਆ ਸੈੱਲ ਵਲੋ ਵਿਭਿੰਨ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰੀ ਕਰਵਾਉਣ ਦੀ ਪ੍ਰਕਰਿਆ ਦਾ ਰਸਮੀ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਵਿਦਿਆਰਥੀਆਂ ਲਈ ਸਿਰਫ਼ ਅਕਾਦਮਿਕ ਸਿੱਖਿਆ ਹੀ ਕਾਫ਼ੀ ਨਹੀਂ, ਸਗੋਂ ਵੱਖ-ਵੱਖ ਸਰਕਾਰੀ ਨੌਕਰੀਆਂ, ਰੱਖਿਆ ਸੇਵਾਵਾਂ, ਬੈਂਕਿੰਗ, ਐਸ. ਐਸ. ਸੀ, ਯੂ. ਪੀ. ਐਸ. ਸੀ, ਪੰਜਾਬ ਸਰਕਾਰ ਦੀਆਂ ਭਰਤੀਆਂ ਅਤੇ ਹੋਰ ਮੁਕਾਬਲਾ ਪ੍ਰੀਖਿਆਵਾਂ ਲਈ ਸਮੇਂ ਸਿਰ ਤਿਆਰੀ ਕਰਨਾ ਵੀ ਬਹੁਤ ਮਹੱਤਵਪੂਰਨ ਹੈ। ਇਸ ਦੇ ਮੱਦੇ ਨਜ਼ਰ ,ਕਾਲਜ ਦੇ ਪ੍ਰਤੀਯੋਗੀ ਪ੍ਰੀਖਿਆ ਸੈੱਲ ਦੇ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਦੀ ਯੋਜਨਾਬੱਧ ਤਿਆਰੀ ਲਈ ਇੱਕ ਸਾਂਝਾ ਮੰਚ ਪ੍ਰਧਾਨ ਕੀਤਾ ਜਾਵੇਗਾ। ਪ੍ਰਤੀਯੋਗੀ ਪ੍ਰੀਖਿਆ ਸੈੱਲ ਦੇ ਸੰਯੋਜਕ ਪ੍ਰੋ. ਵਿਕਰਮ ਸਿੰਘ ਅਤੇ ਸਹਿ-ਸੰਯੋਜਕ ਪ੍ਰੋ ਸੋਨੀਆ ਅਗਰਵਾਲ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਲਈ ਨਿਯਮਤ ਤਿਆਰੀ ਕਲਾਸਾਂ, ਵਿਸ਼ੇਸ਼ ਮਾਰਗ ਦਰਸ਼ਨ ਸੈਸ਼ਨ, ਅਭਿਆਸ ਪ੍ਰਸ਼ਨ-ਪੱਤਰ, ਮੌਕ ਟੈਸਟ, ਆਮ ਗਿਆਨ, ਵਰਤਮਾਨ ਘਟਨਾਵਾਂ, ਤਰਕਸ਼ਕਤੀ, ਗਣਿਤ, ਭਾਸ਼ਾ ਅਤੇ ਹੋਰ ਲੋੜੀਂਦੇ ਵਿਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਪ੍ਰੋ. ਸੋਨੀਆ ਅਗਰਵਾਲ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਮੋਹਿਤ ਪਠਾਨੀਆਂ, ਪ੍ਰੋ ਗੁਰਪ੍ਰੀਤ ਕੌਰ, ਪ੍ਰੋ ਲਖਵਿੰਦਰ ਸਿੰਘ, ਪ੍ਰੋ ਦੀਪਿਕਾ ਅਤੇ ਪ੍ਰੋ ਖ਼ੁਸ਼ਬੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਪ੍ਰੋ. ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਨਿਰੰਤਰ ਮਿਹਨਤ ਅਤੇ ਸਹੀ ਮਾਰਗ ਦਰਸ਼ਨ ਨਾਲ ਉਹ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰੀਖਿਆਵਾਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ। ਅੰਤ ਵਿਚ ਉਨ੍ਹਾਂ ਕਾਲਜ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਅਤੇ ਮਾਰਗ ਦਰਸ਼ਨ ਸਦਕਾ ਪ੍ਰਤੀਯੋਗੀ ਪ੍ਰੀਖਿਆ ਸੈੱਲ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਸੰਭਵ ਹੋ ਸਕਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੱਧਸਰ ਸਾਹਿਬ ਅਲਹੌਰਾਂ ਵਿਖੇ ਕਰਵਾਇਆ ਸਾਲਾਨਾ ਬਰਸੀ ਸਮਾਗਮ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24