02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਦਸੂਹਾ ਹਲਕੇ ਦੇ ਵਿਕਾਸ ਲਈ ਇੰਡਸਟਰੀ, ਖੇਡਾਂ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ - ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ

ਦਸੂਹਾ, 2 ਸਤੰਬਰ (ਭੁੱਲਰ)- ਸੀਨੀਅਰ ਭਾਜਪਾ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦਸੂਹਾ ਹਲਕੇ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁੱਖ ਲੋੜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ।

Ad Position 21
repet_subhas-goyals [Copy P29]
ਸੀਨੀਅਰ ਭਾਜਪਾ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨਾਲ। 03-09-2026
ਦਸੂਹਾ, 2 ਸਤੰਬਰ (ਭੁੱਲਰ)- ਸੀਨੀਅਰ ਭਾਜਪਾ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦਸੂਹਾ ਹਲਕੇ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁੱਖ ਲੋੜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਦਸੂਹਾ ਹਲਕੇ ਵਿਚ ਸਿਹਤ ਸਹੂਲਤਾਂ, ਇੰਡਸਟਰੀ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਲਈ ਖੇਡਾਂ ਦੀਆਂ ਸਹੂਲਤਾਂ ਵਧਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ ਇਲਾਕੇ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਅਪੀਲ ਕੀਤੀ ਕਿ ਦਸੂਹਾ ਹਲਕੇ ਵਿਚ ਖੇਡ ਮੈਦਾਨਾਂ, ਖੇਡ ਸਟੇਡੀਅਮਾਂ, ਸੜਕਾਂ, ਸਿੱਖਿਆ, ਸਿਹਤ ਸਹੂਲਤਾਂ ਅਤੇ ਹੋਰ ਜ਼ਰੂਰੀ ਇਨਫਰਾਸਟਰਕਚਰ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਐਡਵੋਕੇਟ ਸਿੱਧੂ ਨੇ ਕਿਹਾ ਕਿ ਦਸੂਹਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਕੇਂਦਰ ਸਰਕਾਰ ਅਤੇ ਸਬੰਧਿਤ ਵਿਭਾਗਾਂ ਤੱਕ ਹਲਕੇ ਦੀਆਂ ਮੰਗਾਂ ਨੂੰ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਸੂਹਾ ਦਾ ਵਿਕਾਸ, ਨੌਜਵਾਨਾਂ ਲਈ ਰੋਜ਼ਗਾਰ ਅਤੇ ਖੇਡਾਂ ਦੇ ਮੌਕੇ ਪੈਦਾ ਕਰਨਾ ਅਤੇ ਇਲਾਕੇ ਨੂੰ ਆਧੁਨਿਕ ਇਨਫਰਾਸਟਰਕਚਰ ਨਾਲ ਜੋੜਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਐਡਵੋਕੇਟ ਸਿੱਧੂ ਨੇ ਕਿਹਾ ਕਿ ਰਾਜ ਸਭਾ ਮੈਂਬਰ ਕ੍ਰਿਕਟਰ ਤੋ ਸਿਆਸੀ ਨੇਤਾ ਬਣੇ ਹਰਭਜਨ ਸਿੰਘ ਵਲੋਂ ਸਾਰੀਆਂ ਦੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਨੇ ਸਾਰੀਆਂ ਮੰਗਾਂ ਹਾਈ ਕਮਾਂਡ ਦੇ ਧਿਆਨ ਵਿਚ ਲਿਆਉਣ ਅਤੇ ਹਲਕੇ ਵਿਚ ਹਰ ਤਰ੍ਹਾਂ ਸਹਿਯੋਗ ਦੇਣ ਦਾ ਪੂਰਨ ਭਰੋਸਾ ਦਿੱਤਾ ਹੈ। ਇਸ ਸਮੇਂ ਐਡਵੋਕੇਟ ਸਿੱਧੂ ਦੇ ਨਾਲ ਲਵਇੰਦਰ ਸਿੰਘ, ਨਵਦੀਪ ਸਿੰਘ ਵਿਰਕ ਅਤੇ ਡਾਕਟਰ ਸੁਖਦੇਵ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ 4 ਤੇ 5 ਸਤੰਬਰ ਨੂੰ ਹੋਵੇਗਾ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ : ਵਿਧਾਇਕ ਜਿੰਪਾ ਅਗਲੀ ਖ਼ਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਸਾਹਿਬ ਦੀ ਕਮੇਟੀ ਨੂੰ ਬਰਤਨ ਭੇਟ
Ad Position 24