02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹੁਸ਼ਿਆਰਪੁਰ ’ਚ 4 ਤੇ 5 ਸਤੰਬਰ ਨੂੰ ਹੋਵੇਗਾ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ : ਵਿਧਾਇਕ ਜਿੰਪਾ

ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਪੰਜਾਬ ਸਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਚ 4 ਅਤੇ 5 ਸਤੰਬਰ ਨੂੰ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ ਕੀਤਾ ਜਾਵੇਗਾ। ਸਥਾਨਕ ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਹੋਣ ਵਾਲੀਆਂ ਇਨ੍ਹਾਂ ਪੇਸ਼ਕਾਰੀਆਂ ਦੌਰਾਨ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਆਪਣੀ ਪੂਰੀ ਟੀਮ ਸਮੇਤ ਭਗਵਾਨ ਰਾਮ ਜੀ ਦੇ ਜੀਵਨ, ਆਦਰਸ਼ਾਂ ਅਤੇ ਦਰਸ਼ਨ ’ਤੇ ਆਧਾਰਿਤ ਨਾਟਕ ਪੇਸ਼ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਪੰਜਾਬ ਸਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਚ 4 ਅਤੇ 5 ਸਤੰਬਰ ਨੂੰ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ ਕੀਤਾ ਜਾਵੇਗਾ। ਸਥਾਨਕ ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਹੋਣ ਵਾਲੀਆਂ ਇਨ੍ਹਾਂ ਪੇਸ਼ਕਾਰੀਆਂ ਦੌਰਾਨ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਆਪਣੀ ਪੂਰੀ ਟੀਮ ਸਮੇਤ ਭਗਵਾਨ ਰਾਮ ਜੀ ਦੇ ਜੀਵਨ, ਆਦਰਸ਼ਾਂ ਅਤੇ ਦਰਸ਼ਨ ’ਤੇ ਆਧਾਰਿਤ ਨਾਟਕ ਪੇਸ਼ ਕਰਨਗੇ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਅਤੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਆਪਸੀ ਭਾਈਚਾਰੇ, ਧਾਰਮਿਕ ਸਦਭਾਵਨਾ ਅਤੇ ਸਾਰੇ ਧਰਮਾਂ ਪ੍ਰਤੀ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿਚ ਸਨਾਤਨ ਧਰਮ ਦੀ ਅਮੀਰ ਅਧਿਆਤਮਿਕ ਵਿਰਾਸਤ ਅਤੇ ਭਗਵਾਨ ਰਾਮ ਜੀ ਦੇ ਜੀਵਨ ਨਾਲ ਜੁੜੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ‘ਸਾਡੇ ਰਾਮ’ ਨਾਟਕ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 4 ਅਤੇ 5 ਸਤੰਬਰ ਨੂੰ ਹਰ ਰੋਜ਼ ਦੋ-ਦੋ ਸ਼ੋਅ ਦੁਪਹਿਰ 2 ਵਜੇ ਅਤੇ ਸ਼ਾਮ 6.30 ਵਜੇ ਕਰਵਾਏ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਹਮਾਰੇ ਰਾਮ’ ਨਾਟਕ ਦੀਆਂ ਪੇਸ਼ਕਾਰੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ । ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਅਤੇ ਤੇਜਿੰਦਰ ਰਾਣਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਵਲੋਂ ਤਿੰਨ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਅਗਲੀ ਖ਼ਬਰ ਦਸੂਹਾ ਹਲਕੇ ਦੇ ਵਿਕਾਸ ਲਈ ਇੰਡਸਟਰੀ, ਖੇਡਾਂ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਜ਼ਰੂਰੀ - ਐਡਵੋਕੇਟ ਰਾਜਗੁਲਜਿੰਦਰ ਸਿ...
Ad Position 24