04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

12 ਸਾਲਾ ਲੜਕੀ ਦੇ ਜਬਰ ਜਨਾਹ ਦੇ ਮਾਮਲੇ ਦਾ ਕੌਮੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਹੁਸ਼ਿਆਰਪੁਰ, 3 ਸਤੰਬਰ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਇਕ ਸਰਕਾਰੀ ਸਕੂਲ ਦੀ 12 ਸਾਲਾ ਵਿਦਿਆਰਥਣ ਨਾਲ ਸਕੂਲ ਦੇ ਹੈੱਡ ਮਾਸਟਰ ਵਲੋਂ ਕੀਤੇ ਕਥਿਤ ਜਬਰ ਜਨਾਹ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਕੌਮੀ ਮਹਿਲਾ ਕਮਿਸ਼ਨ ਨੇ ਸੰਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਤੇ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਬੀਤੀ 11 ਅਗਸਤ ਨੂੰ 52 ਸਾਲਾ ਹੈੱਡਮਾਸਟਰ ਨੇ ਵਿਦਿਆਰਥਣ ਨਾਲ ਜ਼ੋਰ ਜਬਰਦਸਤੀ ਕੀਤੀ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਹੁਸ਼ਿਆਰਪੁਰ, 3 ਸਤੰਬਰ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਇਕ ਸਰਕਾਰੀ ਸਕੂਲ ਦੀ 12 ਸਾਲਾ ਵਿਦਿਆਰਥਣ ਨਾਲ ਸਕੂਲ ਦੇ ਹੈੱਡ ਮਾਸਟਰ ਵਲੋਂ ਕੀਤੇ ਕਥਿਤ ਜਬਰ ਜਨਾਹ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਕੌਮੀ ਮਹਿਲਾ ਕਮਿਸ਼ਨ ਨੇ ਸੰਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਤੇ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਬੀਤੀ 11 ਅਗਸਤ ਨੂੰ 52 ਸਾਲਾ ਹੈੱਡਮਾਸਟਰ ਨੇ ਵਿਦਿਆਰਥਣ ਨਾਲ ਜ਼ੋਰ ਜਬਰਦਸਤੀ ਕੀਤੀ ਸੀ। ਘਟਨਾ ਤੋਂ ਲਗਪਗ ਦੋ ਹਫ਼ਤੇ ਬਾਅਦ ਸ਼ਿਕਾਇਤ ਮਿਲਣ ’ਤੇ ਹੈੱਡਮਾਸਟਰ ਨੂੰ ਥਾਣਾ ਹਰਿਆਣਾ ਪੁਲਿਸ ਨੇ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਮੁਲਜ਼ਮ ਇਸ ਵੇਲੇ ਨਿਆਂਇਕ ਹਿਰਾਸਤ ਵਿਚ ਹੈ ਜਦਕਿ ਪੀੜਤਾ ਦਾ ਇਲਾਜ ਹਸਪਤਾਲ ’ਚ ਚੱਲ ਰਿਹਾ ਹੈ। ਮਹਿਲਾ ਕਮਿਸ਼ਨ ਨੇ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮੁਲਜ਼ਮ ਖ਼ਿਲਾਫ਼ ਸਖਤ ਕਾਰਵਾਈ ਕਰਨ ਲਈ ਆਖਿਆ ਹੈ। ਕਮਿਸ਼ਨ ਦੀ ਚੇਅਰਪਰਸਨ ਵਿਜਿਯ ਰਾਹਤਕਰ ਨੇ ਸੰਬੰਧਤ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਕਮਿਸ਼ਨ ਨੇ ਕਾਨੂੰਨੀ ਧਾਰਾਵਾਂ ਨੂੰ ਵੀ ਪੂਰੀ ਤਰ੍ਹਾਂ ਲਾਗੂ ਕਰਨ ਲਈ ਆਖਿਆ ਹੈ। ਕਮਿਸ਼ਨ ਨੇ ਮੁਲਜ਼ਮ ਦੇ ਪਿਛੋਕੜ ਦੀ ਵੀ ਜਾਂਚ ਕਰਨ ਲਈ ਆਖਿਆ ਹੈ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਪਿਛਲੇ ਸਮੇਂ ਦੌਰਾਨ ਉਸ ਨੇ ਕਿਸੇ ਕਿਸਮ ਦੀ ਕੁਤਾਹੀ ਤਾਂ ਨਹੀਂ ਕੀਤੀ। ਇਸ ਦੇ ਨਾਲ ਹੀ ਕਮਿਸ਼ਨ ਨੇ ਪੀੜਤਾ ਲਈ ਵਿਸ਼ੇਸ਼ ਮੈਡੀਕਲ ਤੇ ਕਾਨੂੰਨੀ ਸਹਾਇਤਾ ਨੂੰ ਯਕੀਨ ਬਣਾਉਣ ਅਤੇ ਤੁਰੰਤ ਮੁਆਵਜ਼ਾ ਦੇਣ ਲਈ ਵੀ ਕਿਹਾ ਹੈ। ਅਧਿਕਾਰੀਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਿਪੋਰਟ ਦੇਣ ਲਈ ਆਖਿਆ ਹੈ। ਪੀੜਤ ਪਰਿਵਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਮੁਲਜ਼ਮ ਕਾਫ਼ੀ ਦੇਰ ਤੋਂ ਉਨ੍ਹਾਂ ਦੀ ਬੱਚੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ ਪਰ ਡਰ ਦੇ ਮਾਰੇ ਉਹ ਚੁੱਪ ਰਹੀ। 11 ਤਰੀਕ ਦੀ ਘਟਨਾ ਤੋਂ ਬਾਅਦ ਲੜਕੀ ਨੇ ਪੂਰੀ ਹਕੀਕਤ ਬਿਆਨ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਹੁਸ਼ਿਆਰਪੁਰ ’ਚ ਸਜਾਈ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟਰੇਸ਼ਨ ਕਰਵਾਉਣ ਖਿਡਾਰੀ-ਆਸ਼ਿਕਾ ਜੈਨ
Ad Position 24