ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਮੁਕੇਰੀਆਂ, 3 ਸਤੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ, ਸ਼ਰਧਾ ਤੇ ਖੁਸ਼ੀ ਨਾਲ ਮਨਾਇਆ। ਇਸ ਮੌਕੇ ਸਕੂਲ ਵਿਚ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਪ੍ਰੋਗਰਾਮ ਕਰਵਾਏ ਗਏ।
ਮੁਕੇਰੀਆਂ, 3 ਸਤੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ, ਸ਼ਰਧਾ ਤੇ ਖੁਸ਼ੀ ਨਾਲ ਮਨਾਇਆ। ਇਸ ਮੌਕੇ ਸਕੂਲ ਵਿਚ ਵੱਖ-ਵੱਖ ਸੱਭਿਆਚਾਰਕ ਅਤੇ ਮਨੋਰੰਜਕ ਪ੍ਰੋਗਰਾਮ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਤੇ ਵਾਈਸ ਪ੍ਰਿੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ ਵਲੋਂ ਦੀਪ ਪ੍ਰਜਵਲਿਤ ਕਰਕੇ ਕੀਤੀ ਗਈ। ਉਪਰੰਤ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਮਨਮੋਹਕ ਲੀਲਾਵਾਂ ਤੇ ਜਨਮ ਅਸ਼ਟਮੀ ਦੀ ਭਾਵਨਾ ਨੂੰ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਜੀਵੰਤ ਕਰ ਦਿੱਤਾ। ਇਸ ਮੌਕੇ ਫੈਂਸੀ ਡਰੈੱਸ ਮੁਕਾਬਲਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਵਿਦਿਆਰਥੀਆਂ ਨੇ ਰਾਧਾ, ਸ੍ਰੀ ਕ੍ਰਿਸ਼ਨ, ਨੰਦ ਬਾਬਾ, ਮਾਤਾ ਯਸ਼ੋਦਾ, ਦੇਵਕੀ, ਬਲਰਾਮ, ਸੁਦਾਮਾ, ਗੋਪੀਆਂ ਅਤੇ ਵਾਸੁਦੇਵ ਆਦਿ ਦੇ ਰੂਪ ਧਾਰਨ ਕੀਤੇ। ਰੰਗ-ਬਿਰੰਗੇ ਪਹਿਰਾਵਿਆਂ ਵਿਚ ਸਜੇ ਨੰਨ੍ਹੇ-ਮੁੰਨੇ ਵਿਦਿਆਰਥੀ ਬਹੁਤ ਹੀ ਸੁੰਦਰ ਲੱਗ ਰਹੇ ਸਨ। ਇਹ ਪ੍ਰੋਗਰਾਮ ਕਲਾਸ ਇੰਚਾਰਜ ਮੈਡਮ ਕਮਲਾ, ਮੈਡਮ ਨਿਧੀ , ਮੈਡਮ ਕੁਲਵਿੰਦਰ ਕੌਰ, ਮੈਡਮ ਪ੍ਰਿਯੰਕਾ ਤੇ ਮੈਡਮ ਰਮਿੰਦਰ ਕੌਰ ਦੇ ਮਾਰਗ ਦਰਸ਼ਨ ਅਤੇ ਸਹਿਯੋਗ ਨਾਲ ਸਫਲਤਾ-ਪੂਰਵਕ ਸੰਪੰਨ ਹੋਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਪਿਆਰ, ਕਰਮ, ਧੀਰਜ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ ਨੇ ਵੀ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਭਾਰਤੀ ਸੰਸਕ੍ਰਿਤੀ ਤੇ ਤਿਉਹਾਰਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।