04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵੱਖ-ਵੱਖ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਬਾਪੂ ਬਲਕਾਰ ਸਿੰਘ ਸਿੱਧੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

ਟਾਂਡਾ ਉੜਮੁੜ, 3 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਖੇਡ ਪ੍ਰਮੋਟਰ ਤੇ ਸਮਾਜ ਸੇਵੀ ਬਾਪੂ ਬਲਕਾਰ ਸਿੰਘ ਸਿੱਧੂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਦਾਰਾਪੁਰ ਟਾਂਡਾ ਵਿਖੇ ਹੋਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਡੇਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਭਾਈ ਗੁਰਵਿੰਦਰ ਸਿੰਘ ਮਿਆਣੀ ਦੇ ਰਾਗੀ ਜਥੇ ਨੇ ਸਮੂਹ ਸੰਗਤ ਨੂੰ ਸ਼ਬਦ ਕੀਰਤਨ ਤੇ ਕਥਾ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਜਿਥੇ ਸਵ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਟਾਂਡਾ ਉੜਮੁੜ, 3 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਖੇਡ ਪ੍ਰਮੋਟਰ ਤੇ ਸਮਾਜ ਸੇਵੀ ਬਾਪੂ ਬਲਕਾਰ ਸਿੰਘ ਸਿੱਧੂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਦਾਰਾਪੁਰ ਟਾਂਡਾ ਵਿਖੇ ਹੋਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਡੇਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਭਾਈ ਗੁਰਵਿੰਦਰ ਸਿੰਘ ਮਿਆਣੀ ਦੇ ਰਾਗੀ ਜਥੇ ਨੇ ਸਮੂਹ ਸੰਗਤ ਨੂੰ ਸ਼ਬਦ ਕੀਰਤਨ ਤੇ ਕਥਾ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਜਿਥੇ ਸਵ. ਬਲਕਾਰ ਸਿੰਘ ਸਿੱਧੂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਉੱਥੇ ਹੀ ਮਨੁੱਖਾ ਜਨਮ ਦੇ ਅਸਲ ਮਨੋਰਥ ਤੋਂ ਜਾਣੂੰ ਕਰਵਾਇਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਮੈਂਬਰ ਐੱਸ. ਜੀ. ਪੀ. ਸੀ. ਪਰਮਜੀਤ ਸਿੰਘ ਰਾਏਪੁਰ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਜਸਵੰਤ ਸਿੰਘ ਚੌਟਾਲਾ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਸੁਰਿੰਦਰ ਸਿੰਘ ਜਾਣੀਆ, ਗੋਪਾਲ ਸਿੰਘ ਜਾਣੀਆ, ਸਰਬਜੀਤ ਸਿੰਘ ਮੋਮੀ, ਇਕਬਾਲ ਸਿੰਘ ਜੌਹਲ, ਕੁਲਦੀਪ ਸਿੰਘ, ਰਾਣਾ ਵਰਿੰਦਰ ਸਿੰਘ, ਜਵਾਹਰ ਲਾਲ ਖੁਰਾਣਾ, ਸਰਪੰਚ ਦੀਦਾਰ ਸਿੰਘ, ਕੁਲਦੀਪ ਸਿੰਘ ਸਿੱਧੂ, ਰਾਜੇਸ਼ ਲਾਡੀ, ਤਰਲੋਕ ਸਿੰਘ ਮੁਲਤਾਨੀ, ਸੈਕਟਰੀ ਪ੍ਰੀਤਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਨੇ ਉਨ੍ਹਾਂ ਦੇ ਸਪੁੱਤਰ ਡਾ. ਚਾਨਣ ਸਿੰਘ ਸਿੱਧੂ, ਅਮਰਜੀਤ ਸਿੰਘ ਸਿੱਧੂ, ਮਨਜੀਤ ਸਿੰਘ ਸਿੱਧੂ ਤੇ ਸਮੂਹ ਸਿੱਧੂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਬਾਪੂ ਬਲਕਾਰ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦੇ ਹੋਏ ਖੇਡਾਂ ਤੇ ਸਮਾਜ ਸੇਵਾ ਵਿਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ। ਸਮਾਗਮ ਦੀ ਸਮਾਪਤੀ ਮੌਕੇ ਬਾਬਾ ਗੁਰਦਿਆਲ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੇ ਮਾਹਿਰ ਡਾ. ਗੁਰਦੀਪ ਸਿੰਘ ਨੇ ਸੀ. ਐੱਚ. ਸੀ. ਬੁੱਢਾਬੜ ਵਿਖੇ ਕੀਤਾ ਜੁਆਇਨ ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24