04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਡੀ. ਏ. ਵੀ. ਕਾਲਜ ਦਸੂਹਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਦਸੂਹਾ, 3 ਸਤੰਬਰ (ਭੁੱਲਰ)-ਜੇ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਦਸੂਹਾ, 3 ਸਤੰਬਰ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ ਪ੍ਰਿੰਸੀਪਲ ਡਾ. ਭਾਨੂ ਗੁਪਤਾ ਦੀ ਯੋਗ ਅਗਵਾਈ ਹੇਠ ਸਰੀਰਕ ਸਿੱਖਿਆ ਵਿਭਾਗ ਵਲੋਂ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਖੇਡਾਂ, ਸਰੀਰਕ ਤੰਦਰੁਸਤੀ ਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਡਾ. ਲਖਵੀਰ ਕੌਰ ਤੇ ਡਾ. ਖ਼ੁਸ਼ਬੂ ਨੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਭਾਨੂ ਗੁਪਤਾ ਨੂੰ ਰਸਮੀ ਤੌਰ ’ਤੇ ‘ਜੀ ਆਇਆਂ’ ਕਹਿੰਦਿਆਂ ਰਾਸ਼ਟਰੀ ਖੇਡ ਦਿਵਸ ਦੀ ਪ੍ਰਸੰਗਿਕਤਾ ਬਾਰੇ ਜਾਣਕਾਰੀ ਦਿੱਤੀ। ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਲਖਵੀਰ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਮਨੁੱਖ ਨੂੰ ਅਨੁਸ਼ਾਸਨ, ਸਹਿਯੋਗ, ਲੀਡਰਸ਼ਿਪ ਤੇ ਖੇਡ ਭਾਵਨਾ ਵਰਗੇ ਗੁਣਾਂ ਨਾਲ ਸੰਪੰਨ ਕਰਦੀਆਂ ਹਨ। ਰੈੱਡ ਰਿਬਨ ਕਲੱਬ ਦੀ ਇੰਚਾਰਜ ਡਾ. ਖ਼ੁਸ਼ਬੂ ਸਲਾਰੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਿਯਮਿਤ ਸਰੀਰਕ ਗਤੀਵਿਧੀਆਂ ਤੇ ਖੇਡਾਂ ਸਿਹਤਮੰਦ ਜੀਵਨ ਦੀ ਮਜ਼ਬੂਤ ਨੀਂਹ ਹਨ। ਪ੍ਰਿੰਸੀਪਲ ਡਾ. ਭਾਨੂ ਗੁਪਤਾ ਨੇ ਰੈੱਡ ਰਿਬਨ ਕਲੱਬ ਅਤੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਰਾਸ਼ਟਰੀ ਖੇਡ ਦਿਵਸ ਮੌਕੇ ਵਿਦਿਆਰਥੀਆਂ ਲਈ ਕ੍ਰਿਕਟ ਮੈਚ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਭਵਿੱਖ ਵਿਚ ਵੀ ਖੇਡਾਂ ਤੇ ਸਰੀਰਕ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਬੀ.ਏ. ਅਤੇ ਬੀ. ਕਾਮ. ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ਵਾਸੀ ਪੂਰਨ ਸਹਿਯੋਗ ਕਰਨ-ਵਿਧਾਇਕ ਰਾਜਾ ਗਿੱਲ
Ad Position 24