ਗੁਰਦੁਆਰਾ ਸਿੰਘ ਸਭਾ ਮੁਹੱਲਾ ਕਹਿਰਵਾਲੀ ਵਿਖੇ ਬਰਾਂਡਿਆਂ ਦਾ ਲੈਂਟਰ ਪਾਇਆ
ਦਸੂਹਾ, 3 ਸਤੰਬਰ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਹੱਲਾ ਕਹਿਰਵਾਲੀ ਦਸੂਹਾ ਵਿਖੇ ਨਵੇਂ ਬਣਾਏ ਜਾ ਰਹੇ ਬਰਾਂਡਿਆਂ ਦਾ ਲੈਟਰ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਲੈਂਟਰ ਦੀ ਸਫਲਤਾ ਦੀ ਅਰਦਾਸ ਕੀਤੀ ਗਈ ਤੇ ਜੈਕਾਰਿਆਂ ਦੀ ਗੂੰਜ ਵਿਚ ਸੰਗਤਾਂ ਵਲੋਂ ਲੈਂਟਰ ਪਾਇਆ ਗਿਆ।
ਦਸੂਹਾ, 3 ਸਤੰਬਰ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਹੱਲਾ ਕਹਿਰਵਾਲੀ ਦਸੂਹਾ ਵਿਖੇ ਨਵੇਂ ਬਣਾਏ ਜਾ ਰਹੇ ਬਰਾਂਡਿਆਂ ਦਾ ਲੈਟਰ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਲੈਂਟਰ ਦੀ ਸਫਲਤਾ ਦੀ ਅਰਦਾਸ ਕੀਤੀ ਗਈ ਤੇ ਜੈਕਾਰਿਆਂ ਦੀ ਗੂੰਜ ਵਿਚ ਸੰਗਤਾਂ ਵਲੋਂ ਲੈਂਟਰ ਪਾਇਆ ਗਿਆ। ਇਸ ਸੰਬੰਧੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਸੰਧੂ ਤੇ ਖ਼ਜ਼ਾਨਚੀ ਸਰਬਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਬਣਾਏ ਜਾ ਰਹੇ ਨਵੇਂ 2400 ਸਕੇਅਰ ਫੁੱਟ ਤੋਂ ਵੱਧ ਬਰਾਂਡਿਆਂ ਦੇ ਲੈਂਟਰ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਨਵੀਂ ਆਲੀਸ਼ਾਨ ਇਹ ਇਮਾਰਤ ਦੀ ਕਾਰ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਿਕਰਮਜੀਤ ਸਿੰਘ ਸੰਧੂ, ਸਰਬਜੀਤ ਸਿੰਘ ਕਾਹਲੋਂ, ਹਰਮਿੰਦਰ ਸਿੰਘ, ਦੀਦਾਰ ਸਿੰਘ, ਮਨਿੰਦਰਜੀਤ ਸਿੰਘ, ਗੁਰਬਖ਼ਸ਼ ਸਿੰਘ, ਸਤਪਾਲ ਸਿੰਘ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਤੇ ਹੋਰ ਵੀ ਕਮੇਟੀ ਮੈਂਬਰ ਹਾਜ਼ਰ ਸਨ।