04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਧਾਮੀਆਂ ਦਾ ਇਤਿਹਾਸਕ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਅੱਜ ਤੋਂ

ਹਾਜੀਪੁਰ, 4 ਸਤੰਬਰ (ਜੋਗਿੰਦਰ ਸਿੰਘ)-ਬਲਾਕ ਹਾਜੀਪੁਰ ਦੇ ਪਿੰਡ ਧਾਮੀਆਂ ਦਾ ਦੋ ਦਿਨਾਂ ਇਤਿਹਾਸਕ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ 5 ਸਤੰਬਰ ਤੋਂ ਸ਼ੁਰੂ ਹੋ ਗਿਆ ਹੈ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਪ੍ਰਬੰਧਕ ਸਾਬਕਾ ਸਰਪੰਚ ਸੁੱਚਾ ਸਿੰਘ, ਸਮਾਜ ਸੇਵਕ ਸਰਵਜੀਤ ਸਿੰਘ ਧਾਮੀ, ਜਤਿੰਦਰ ਸਿੰਘ ਵਿਕੀ, ਲਖਵੀਰ ਸਿੰਘ ਧਾਮੀ ਤੇ ਸ਼ਮਸ਼ੇਰ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਪਿੰਡ ਧਾਮੀਆਂ ਦਾ ਛਿੰਝ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੱਜ 5 ਸਤੰਬਰ ਤੇ 6 ਸਤੰਬਰ ਨੂੰ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ’ਚ ਪਹਿਲਵਾਨ ਭੁਪਿੰਦਰ ਅਜਨਾਲਾ, ਹਰਸ਼ ਵਰਧਨ ਸਾਦਗਿਰ, ਰੋਜੀ ਕਪੂਰਥਲਾ ਤੇ ਬਾਬਾ ਫ਼ਰੀਦ ਦੀਨਾਨਗਰ ਤੋਂ ਇਲਾਵਾ ਸੈਂਕੜੇ ਪਹਿਲਵਾਨ ਦੇਸ਼ ਦੀਆਂ ਵੱਖ-ਵੱਖ ਸੂਬਿਆਂ ਤੋਂ ਪਹੁੰਚ ਕੇ ਆਪਣੇ ਜੌਹਰ ਦਿਖਾਉਣਗੇ, ਜਿਨ੍ਹਾਂ ਨੂੰ ਸੋਨੇ ਦੀਆਂ ਮੁੰਦਰੀਆਂ ਤੇ ਲੱਖਾਂ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਹਾਜੀਪੁਰ, 4 ਸਤੰਬਰ (ਜੋਗਿੰਦਰ ਸਿੰਘ)-ਬਲਾਕ ਹਾਜੀਪੁਰ ਦੇ ਪਿੰਡ ਧਾਮੀਆਂ ਦਾ ਦੋ ਦਿਨਾਂ ਇਤਿਹਾਸਕ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ 5 ਸਤੰਬਰ ਤੋਂ ਸ਼ੁਰੂ ਹੋ ਗਿਆ ਹੈ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਪ੍ਰਬੰਧਕ ਸਾਬਕਾ ਸਰਪੰਚ ਸੁੱਚਾ ਸਿੰਘ, ਸਮਾਜ ਸੇਵਕ ਸਰਵਜੀਤ ਸਿੰਘ ਧਾਮੀ, ਜਤਿੰਦਰ ਸਿੰਘ ਵਿਕੀ, ਲਖਵੀਰ ਸਿੰਘ ਧਾਮੀ ਤੇ ਸ਼ਮਸ਼ੇਰ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਪਿੰਡ ਧਾਮੀਆਂ ਦਾ ਛਿੰਝ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੱਜ 5 ਸਤੰਬਰ ਤੇ 6 ਸਤੰਬਰ ਨੂੰ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ’ਚ ਪਹਿਲਵਾਨ ਭੁਪਿੰਦਰ ਅਜਨਾਲਾ, ਹਰਸ਼ ਵਰਧਨ ਸਾਦਗਿਰ, ਰੋਜੀ ਕਪੂਰਥਲਾ ਤੇ ਬਾਬਾ ਫ਼ਰੀਦ ਦੀਨਾਨਗਰ ਤੋਂ ਇਲਾਵਾ ਸੈਂਕੜੇ ਪਹਿਲਵਾਨ ਦੇਸ਼ ਦੀਆਂ ਵੱਖ-ਵੱਖ ਸੂਬਿਆਂ ਤੋਂ ਪਹੁੰਚ ਕੇ ਆਪਣੇ ਜੌਹਰ ਦਿਖਾਉਣਗੇ, ਜਿਨ੍ਹਾਂ ਨੂੰ ਸੋਨੇ ਦੀਆਂ ਮੁੰਦਰੀਆਂ ਤੇ ਲੱਖਾਂ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਦਿਨ ਪੰਜਾਬੀ ਗਾਇਕ ਮਾਸ਼ਾ ਅਲੀ, ਬਲਕਾਰ ਅਣਖੀਲਾ ਤੇ ਮਨਜਿੰਦਰ ਗੁਲਸ਼ਨ ਵਲੋਂ ਅਖਾੜਾ ਲਗਾ ਕੇ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਅੱਗੇ ਦੱਸਿਆ ਕਿ ਜਿੱਤਣ ਵਾਲੇ ਪਹਿਲਵਾਨਾਂ ਨੂੰ ਚਾਰ ਮੋਟਰਸਾਈਕਲ ਇਨਾਮ ਵਜੋਂ ਦਿੱਤੇ ਜਾਣਗੇ ਤੇ ਛਿੰਝ ਮੇਲੇ ’ਚ ਉਘੀਆਂ ਸ਼ਖ਼ਸੀਅਤਾਂ ਹਾਜ਼ਰੀ ਭਰ ਰਹੀਆਂ ਹਨ, ਜਿਨ੍ਹਾਂ ਨੂੰ ਕਮੇਟੀ ਵਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਚੱਲੇਗਾ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਦੀ ਆਨਲਾਈਨ ਠੱਗੀ ਦੇ ਸੰਬੰਧ ’ਚ ਪੁਲਿਸ ਵਲੋਂ ਦੋ ਕੇਸ ਦਰਜ ਅਗਲੀ ਖ਼ਬਰ ਜਥੇਦਾਰ ਤਰਸੇਮ ਸਿੰਘ ਭੂਦਨ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24