04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਲੱਖਾਂ ਰੁਪਏ ਦੀ ਆਨਲਾਈਨ ਠੱਗੀ ਦੇ ਸੰਬੰਧ ’ਚ ਪੁਲਿਸ ਵਲੋਂ ਦੋ ਕੇਸ ਦਰਜ

ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੁਲਿਸ ਨੇ ਸਾਈਬਰ ਠੱਗਾਂ ਦੁਆਰਾ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਸੰਬੰਧ ’ਚ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ। ਇਕ ਕੇਸ ਉਂਕਾਰ ਸਿੰਘ ਵਾਸੀ ਮੁਹੱਲਾ ਕਮਾਲਪੁਰ ਤੇ ਦੂਜਾ ਸੁਰਜੀਤ ਕੌਰ ਵਾਸੀ ਪਿੰਡ ਖੜੌਦੀ ਦੀ ਸ਼ਿਕਾਇਤ ’ਤੇ ਦਰਜ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੁਲਿਸ ਨੇ ਸਾਈਬਰ ਠੱਗਾਂ ਦੁਆਰਾ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਸੰਬੰਧ ’ਚ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ। ਇਕ ਕੇਸ ਉਂਕਾਰ ਸਿੰਘ ਵਾਸੀ ਮੁਹੱਲਾ ਕਮਾਲਪੁਰ ਤੇ ਦੂਜਾ ਸੁਰਜੀਤ ਕੌਰ ਵਾਸੀ ਪਿੰਡ ਖੜੌਦੀ ਦੀ ਸ਼ਿਕਾਇਤ ’ਤੇ ਦਰਜ ਕੀਤਾ । ਪੁਲਿਸ ਕੋਲ ਕੀਤੀ ਸ਼ਿਕਾਇਤ ’ਚ ਉਂਕਾਰ ਸਿੰਘ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਆਪ ਨੂੰ ਫ਼ੀਲਡ ਅਫ਼ਸਰ ਦੱਸ ਕੇ ਉਸ ਨੂੰ ਫ਼ੋਨ ਕਰਕੇ ਉਸ ਦਾ ਮੋਬਾਈਲ ਹੈਕ ਕਰ ਲਿਆ। ਇਸ ਦੌਰਾਨ ਉਸ ਦੇ ਇੰਡੀਅਨ ਓਵਰਸੀਜ਼ ਬੈਂਕ ਖਾਤੇ ’ਚੋਂ ਆਨਲਾਈਨ 1.90 ਲੱਖ ਰੁਪਏ ਕਢਵਾ ਲਏ ਗਏ। ਉਸ ਦੀ ਸ਼ਿਕਾਇਤ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ। ਇਸੇ ਤਰ੍ਹਾਂ ਸੁਰਜੀਤ ਕੌਰ ਵਾਸੀ ਪਿੰਡ ਖੜੌਦੀ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਵਟਸਐਪ ਕਾਲ ਕਰਕੇ ਆਪਣੇ ਆਪ ਨੂੰ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਦੱਸਦਿਆਂ ਵਿਦੇਸ਼ ਤੋਂ ਪੈਸੇ ਭੇਜਣ ਦੀ ਗੱਲ ਕਰਕੇ ਆਪਣੇ ਏਜੰਟ ਨੂੰ ਪੈਸੇ ਦੇਣ ਲਈ ਰਕਮ ਮੰਗੀ। ਝਾਂਸੇ ਵਿਚ ਆ ਕੇ ਉਸ ਨੇ 1.50 ਲੱਖ ਅਤੇ 99 ਹਜ਼ਾਰ ਰੁਪਏ (ਕੁੱਲ 2.49 ਲੱਖ) ਦੋ ਵਾਰ ਕਰਕੇ ਟਰਾਂਸਫ਼ਰ ਕੀਤੇ। ਬਾਅਦ ’ਚ ਜਦੋਂ ਉਸ ਦੇ ਭਤੀਜੇ ਗੁਰਪ੍ਰੀਤ ਸਿੰਘ ਨਾਲ ਗੱਲ ਹੋਈ ਤਾਂ ਪਤਾ ਲੱਗਿਆ ਕਿ ਉਨ੍ਹਾਂ ਨਾਲ ਧੋਖਾਧੜੀ ਹੋਈ ਹੈ। ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਰੋਹ ਅਗਲੀ ਖ਼ਬਰ ਪਿੰਡ ਧਾਮੀਆਂ ਦਾ ਇਤਿਹਾਸਕ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਅੱਜ ਤੋਂ
Ad Position 24