05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਡਿਪਟੀ ਸਪੀਕਰ ਦੇ ਘਰ ਦੇ 12 ਨੂੰ ਘਿਰਾਓ ਤੇ ਰੋਸ ਮਾਰਚ ਦੀ ਤਿਆਰੀ ਸੰਬੰਧੀ ਜਥੇਬੰਦੀਆਂ ਮੀਟਿੰਗ

ਗੜ੍ਹਸ਼ੰਕਰ, 4 ਸਤੰਬਰ (ਧਾਲੀਵਾਲ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਖ਼ਿਲਾਫ਼ ਕੂੜ ਪ੍ਰਚਾਰ ਵਿੱਢਣ ਤੇ ਵਾਰ ਵਾਰ ਮੀਟਿੰਗ ਲਈ ਸਮਾਂ ਦੇ ਕੇ ਮੁੱਖ ਮੰਤਰੀ ਵਲੋਂ ਮੀਟਿੰਗ ਤੋਂ ਭਗੌੜੇ ਹੋਣ ਦੇ ਖ਼ਿਲਾਫ਼ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਮੰਤਰੀ ਦੇ ਦਫ਼ਤਰਾਂ, ਘਰਾਂ ਦੇ ਘਿਰਾਓ ਦੇ ਸੱਦੇ ਤਹਿਤ ਹੁਸ਼ਿਆਰਪੁਰ ਤੇ ਨਵਾਂਸ਼ਹਿਰ ਦੀਆਂ ਤਾਲਮੇਲ ਕਮੇਟੀਆਂ ਵਲੋਂ ਪੰਜਾਬ ਦੇ ਕਨਵੀਨਰ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਇਥੇ ਮੀਟਿੰਗ ਕੀਤੀ ਗਈ। ਮੋਰਚੇ ਤੇ ਤਾਲਮੇਲ ਕਮੇਟੀ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ਮੁਕੇਸ਼ ਕੁਮਾਰ, ਮੱਖਣ ਸਿੰਘ ਵਾਹਿਦਪੁਰੀ, ਵਿਜੇ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਅਮਰੀਕ ਸਿੰਘ, ਜੀਤ ਲਾਲ ਗੋਹਲੜੋਂ, ਬਿਕਰਮਜੀਤ ਸਿੰਘ, ਇੰਦਰਜੀਤ ਵਿਰਦੀ, ਸ਼ਾਮ ਸੁੰਦਰ ਕਪੂਰ ਤੇ ਬਲਵੰਤ ਰਾਮ ਨੇ ਦੱਸਿਆ ਕਿ ਮੀਟਿੰਗ ’ਚ 12 ਸਤੰਬਰ ਨੂੰ ਡਿਪਟੀ ਸਪੀਕਰ ਦੇ ਘਰ ਅਤੇ ਦਫ਼ਤਰ ਦਾ ਘਿਰਾਓ ਕਰਨ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਵਿਉਂਤਬੰਦੀ ਕੀਤੀ ਗਈ ਅਤੇ ਦੋਹਾਂ ਜ਼ਿਲਿ੍ਹਆਂ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਗੜ੍ਹਸ਼ੰਕਰ, 4 ਸਤੰਬਰ (ਧਾਲੀਵਾਲ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਮੁਲਾਜ਼ਮਾਂ ਤੇ ਪੈਨਸ਼ਨਰਾਂ ਖ਼ਿਲਾਫ਼ ਕੂੜ ਪ੍ਰਚਾਰ ਵਿੱਢਣ ਤੇ ਵਾਰ ਵਾਰ ਮੀਟਿੰਗ ਲਈ ਸਮਾਂ ਦੇ ਕੇ ਮੁੱਖ ਮੰਤਰੀ ਵਲੋਂ ਮੀਟਿੰਗ ਤੋਂ ਭਗੌੜੇ ਹੋਣ ਦੇ ਖ਼ਿਲਾਫ਼ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਮੰਤਰੀ ਦੇ ਦਫ਼ਤਰਾਂ, ਘਰਾਂ ਦੇ ਘਿਰਾਓ ਦੇ ਸੱਦੇ ਤਹਿਤ ਹੁਸ਼ਿਆਰਪੁਰ ਤੇ ਨਵਾਂਸ਼ਹਿਰ ਦੀਆਂ ਤਾਲਮੇਲ ਕਮੇਟੀਆਂ ਵਲੋਂ ਪੰਜਾਬ ਦੇ ਕਨਵੀਨਰ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਇਥੇ ਮੀਟਿੰਗ ਕੀਤੀ ਗਈ। ਮੋਰਚੇ ਤੇ ਤਾਲਮੇਲ ਕਮੇਟੀ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ਮੁਕੇਸ਼ ਕੁਮਾਰ, ਮੱਖਣ ਸਿੰਘ ਵਾਹਿਦਪੁਰੀ, ਵਿਜੇ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਅਮਰੀਕ ਸਿੰਘ, ਜੀਤ ਲਾਲ ਗੋਹਲੜੋਂ, ਬਿਕਰਮਜੀਤ ਸਿੰਘ, ਇੰਦਰਜੀਤ ਵਿਰਦੀ, ਸ਼ਾਮ ਸੁੰਦਰ ਕਪੂਰ ਤੇ ਬਲਵੰਤ ਰਾਮ ਨੇ ਦੱਸਿਆ ਕਿ ਮੀਟਿੰਗ ’ਚ 12 ਸਤੰਬਰ ਨੂੰ ਡਿਪਟੀ ਸਪੀਕਰ ਦੇ ਘਰ ਅਤੇ ਦਫ਼ਤਰ ਦਾ ਘਿਰਾਓ ਕਰਨ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਵਿਉਂਤਬੰਦੀ ਕੀਤੀ ਗਈ ਅਤੇ ਦੋਹਾਂ ਜ਼ਿਲਿ੍ਹਆਂ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ। ਤਾਲਮੇਲ ਕਮੇਟੀ ਦੇ ਆਗੂਆਂ ਕਰਨੈਲ ਸਿੰਘ ਰਾਹੋਂ, ਚੰਦਰ ਸ਼ੇਖਰ, ਅਸ਼ੋਕ ਕੁਮਾਰ, ਵਿਨੋਦ ਕੁਮਾਰ ਰਾਣਾ, ਕਮਲ ਦੇਵ, ਹੰਸ ਰਾਜ, ਜੀਤ ਸਿੰਘ ਬਗਵਾਈਂ, ਭੁਪਿੰਦਰ ਸਿੰਘ ਸੜੋਆ, ਮੱਖਣ ਲੰਗੇਰੀ, ਪਵਨ ਗੜ੍ਹੀ, ਨਰੇਸ਼ ਭੰਮੀਆਂ, ਹਰਜਿੰਦਰ ਸੁੰਨੀ, ਜਸਵੀਰ ਰੱਕੜ, ਬਲਵਿੰਦਰ ਸਿੰਘ, ਸੁਖਪਾਲ ਸਿੰਘ ਨੇ ਸਾਰੀਆਂ ਮੰਗਾਂ ਲਾਗੂ ਕਰਨ, ਅਦਾਲਤਾਂ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ’ਚ ਦਿੱਤੇ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਜੋਗਿੰਦਰ ਸਿੰਘ, ਸਤਪਾਲ, ਨਰੇਸ਼ ਕੁਮਾਰ, ਗੋਪੀ ਰਾਮ, ਮਨਦੀਪ ਕੁਮਾਰ, ਦਿਲਾਵਰ ਸਿੰਘ, ਗੁਰਨਾਮ ਹਾਜੀਪੁਰ, ਜਗਦੀਸ਼ ਲਾਲ, ਇਸ਼ਾਨ ਮੱਕੜ, ਗੁਰਨੀਤ, ਹਰਮੇਸ਼ ਕੁਮਾਰ, ਰਮਨ ਕੁਮਾਰ ਆਦਿ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਹਾਜੀਪੁਰ ਦੀ ਖਸਤਾ ਹਾਲਤ ’ਤੇ ਉੱਠੇ ਸਵਾਲ, ਮਰੀਜ਼ਾਂ ਤੋਂ ਕਥਿਤ ਪਾਰਕਿੰਗ ਵਸੂਲੀ ਦਾ ਕੀਤਾ ਵਿਰੋਧ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ‘ਚ ਵਿਦਿਆਰਥਣਾਂ ਲਈ ਕਰਵਾਏ ‘ਸਖੀ-ਜੀ’ ਜਾਗਰੂਕਤਾ ਪ੍ਰੋਗਰਾਮ ਮੌਕੇ ਹਾਜ਼ਰ ਸਟਾਫ਼ ਮੈਂਬਰ...
Ad Position 24