05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਾਜ ਪੱਧਰੀ ਮੁਕਾਬਲਿਆਂ ’ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਬੁੱਲ੍ਹੋਵਾਲ, 4 ਸਤੰਬਰ (ਲੁਗਾਣਾ)-ਰਾਜ ਵਿੱਦਿਅਕ ਖੋਜ ਤੇ ਸਿਖਲਾਈ ਸੰਸਥਾ ਪ੍ਰੀਸ਼ਦ ਪੰਜਾਬ ਨੇ ਰਾਜ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੇ ਵਿਦਿਆਰਥਣਾਂ ਵਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਲਈ ਸਮੂਹ ਸਟਾਫ਼ ਨੇ ਸਵੇਰ ਦੀ ਸਭਾ ਦੌਰਾਨ ਲੈਕਚਰਾਰ ਮਲਕੀਤ ਸਿੰਘ ਜੌਹਲ ਦੀ ਅਗਵਾਈ ’ਚ ਸਨਮਾਨ ਕੀਤਾ। ਇਸ ਸੰਬੰਧੀ ਲੈਕ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬੁੱਲ੍ਹੋਵਾਲ, 4 ਸਤੰਬਰ (ਲੁਗਾਣਾ)-ਰਾਜ ਵਿੱਦਿਅਕ ਖੋਜ ਤੇ ਸਿਖਲਾਈ ਸੰਸਥਾ ਪ੍ਰੀਸ਼ਦ ਪੰਜਾਬ ਨੇ ਰਾਜ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੇ ਵਿਦਿਆਰਥਣਾਂ ਵਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਲਈ ਸਮੂਹ ਸਟਾਫ਼ ਨੇ ਸਵੇਰ ਦੀ ਸਭਾ ਦੌਰਾਨ ਲੈਕਚਰਾਰ ਮਲਕੀਤ ਸਿੰਘ ਜੌਹਲ ਦੀ ਅਗਵਾਈ ’ਚ ਸਨਮਾਨ ਕੀਤਾ। ਇਸ ਸੰਬੰਧੀ ਲੈਕ. ਹਰਿੰਦਰਪਾਲ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅੰਤਰਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਤੇ ਜਸ਼ਨਜੋਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲੈਂਦਿਆਂ ਸਕੂਲ ਦੇ ਨਾਂਅ ਨੂੰ ਰੌਸ਼ਨ ਕੀਤਾ ਹੈ, ਜਿਸ ਲਈ ਸਮੂਹ ਸਟਾਫ਼ ਤੇ ਬੱਚਿਆ ਦੇ ਮਾਪੇ ਵਧਾਈ ਦੇ ਪਾਤਰ ਹਨ। ਇਸ ਦੌਰਾਨ ਲੈਕ. ਮਲਕੀਤ ਸਿੰਘ ਜੌਹਲ ਵ ਲੋਂ ਹੋਰ ਸਕੂਲ ਵਿਦਿਆਰਥੀਆਂ ਨੂੰ ਵੀ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤੇ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਮੈਡਮ ਹਰਿੰਦਰਪਾਲ ਕੌਰ ਨੂੰ ਹਾਰਦਿਕ ਵਧਾਈ ਦਿੰਦਿਆਂ ਵਿਦਿਆਰਥੀਆਂ ਦੀ ਯੋਗ ਅਗਵਾਈ ਕਰਨ ਲਈ ਕੀਤੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਲੈਕ. ਲਖਜੀਤ ਸਿੰਘ ਓਹੜਪੁਰੀ, ਲੈਕ. ਪਰਵੀਨ ਕੁਮਾਰ, ਲੈਕ. ਰਜਿੰਦਰ ਸਿੰਘ, ਲੈਕ. ਮਨਮੋਹਣ ਸਿੰਘ, ਲੈਕ. ਕੁਲਵਿੰਦਰ ਕੌਰ ਬੱਧਣ, ਲੈਕ. ਸਤਵਿੰਦਰ ਕੌਰ, ਲੈਕ. ਗੁਰਦੇਵ ਸਿੰਘ, ਲੈਕ. ਲਵਕੇਸ਼ ਸ਼ਰਮਾ, ਸੁਖਵਿੰਦਰ ਸਿੰਘ ਵਾਹਦ, ਸਿਮਰਨਜੀਤ ਸਿੰਘ ਧਾਮੀ, ਸਤਵਿੰਦਰਜੀਤ ਕੌਰ ਸਿੱਧੂ, ਹਰਪ੍ਰੀਤ ਕੌਰ, ਰਵਿੰਦਰ ਕੌਰ, ਮਿਸ ਪੂਜਾ ਵਾਸੂਦੇਵਾ, ਪਵਨਦੀਪ ਕੌਰ, ਮਨਜੀਤ ਕੌਰ, ਰਵਿੰਦਰ ਕੌਰ, ਕਮਲਜੀਤ ਕੌਰ, ਰਣਜੀਤ ਕੌਰ, ਮੈਡਮ ਸੋਫੀਆ ਹੋਰ ਸਕੂਲ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਵਿਸ਼ੇਸ਼ ਕੈਂਪਾਂ ’ਚ ਕਿਸਾਨਾਂ ਦੀਆਂ ਬਣਾਈਆਂ ਜਾ ਰਹੀਆਂ ਹਨ ਐਗਰੀ ਸਟੈਕ ਆਈ. ਡੀ.-ਡਾ. ਦਪਿੰਦਰ ਸਿੰ... ਅਗਲੀ ਖ਼ਬਰ ਜਰਨੈਲ ਸਿੰਘ ਖ਼ਾਲਸਾ ਬੱਡੋਂ ਐਸ. ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣੇ
Ad Position 24