ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ। ਉਨ੍ਹਾਂ ਨਾਲ ਭੁਪਿੰਦਰ ਸਿੰਘ ਮਹਿੰਦੀਪੁਰ, ਸੁਖਦੇਵ ਸਿੰਘ, ਸੰਜੀਵ ਥਾਪਰ ਤੇ ਹੋਰ।
ਧਾਮੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਤਲਵਾੜ ਦਾ ਸਨਮਾਨ
ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਮਿਹਨਤੀ ਤੇ ਸਮਰਪਿਤ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਤੇ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਦੀ ਮਜ਼ਬੂਤੀ ਲਈ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਹੁਸ਼ਿਆਰਪੁਰ ( ਸ਼ਹਿਰੀ) ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਦੀ ਜਥੇਬੰਦਕ ਤਾਕਤ ‘ਚ ਹੋਰ ਵਾਧਾ ਹੋਵੇਗਾ।
ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਮਿਹਨਤੀ ਤੇ ਸਮਰਪਿਤ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਤੇ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਦੀ ਮਜ਼ਬੂਤੀ ਲਈ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਹੁਸ਼ਿਆਰਪੁਰ ( ਸ਼ਹਿਰੀ) ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਦੀ ਜਥੇਬੰਦਕ ਤਾਕਤ ‘ਚ ਹੋਰ ਵਾਧਾ ਹੋਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ ਨੇ ਸੰਜੀਵ ਤਲਵਾੜ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਸਨਮਾਨਿਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੰਜੀਵ ਤਲਵਾੜ ਇਕ ਜੁਝਾਰੂ, ਮਿਹਨਤੀ ਤੇ ਤਜਰਬੇਕਾਰ ਆਗੂ ਹਨ, ਜਿਨ੍ਹਾਂ ਨੇ ਪਾਰਟੀ ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਹੈ। ਇਸ ਮੌਕੇ ਸੰਜੀਵ ਤਲਵਾੜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ, ਜਿਸ ਨੂੰ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਬੀ. ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਹਿੰਦੀਪੁਰ, ਜ਼ਿਲ੍ਹਾ ਜਨਰਲ ਸਕੱਤਰ ਸੁਖਦੇਵ ਸਿੰਘ, ਅਨੁਸੂਚਿਤ ਜਾਤੀ ਸੈੱਲ ਦੇ ਸ਼ਹਿਰੀ ਪ੍ਰਧਾਨ ਸੰਜੀਵ ਥਾਪਰ, ਵੇਦ ਪ੍ਰਕਾਸ਼ ਆਦੀਆ ਆਦਿ ਹਾਜ਼ਰ ਸਨ।