ਸਿਲਵਰ ਓਕ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਟਾਂਡਾ ਉੜਮੁੜ, 4 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਹੇਠ ਮਨਾਏ ਗਏ ਇਸ ਤਿਉਹਾਰ ’ਚ ਬੱਚਿਆਂ ਦੇ ਅਲੱਗ ਅਲੱਗ ਗਰੁੱਪਾਂ ਨੇ ਸ੍ਰੀ ਕ੍ਰਿਸ਼ਨ ਨੂੰ ਸਮਰਪਿਤ ਭਜਨ ਤਿਆਰ ਕੀਤੇ ਤੇ ਸ਼ਰਧਾ ਭਾਵਨਾ ਦੇ ਨਾਲ ਗਾਇਆ।
ਟਾਂਡਾ ਉੜਮੁੜ, 4 ਸਤੰਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ। ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਹੇਠ ਮਨਾਏ ਗਏ ਇਸ ਤਿਉਹਾਰ ’ਚ ਬੱਚਿਆਂ ਦੇ ਅਲੱਗ ਅਲੱਗ ਗਰੁੱਪਾਂ ਨੇ ਸ੍ਰੀ ਕ੍ਰਿਸ਼ਨ ਨੂੰ ਸਮਰਪਿਤ ਭਜਨ ਤਿਆਰ ਕੀਤੇ ਤੇ ਸ਼ਰਧਾ ਭਾਵਨਾ ਦੇ ਨਾਲ ਗਾਇਆ। ਸਾਰੇ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੌਕੇ ਤੇ ਇਨ੍ਹਾਂ ਰਸ ਭਿੰਨੇ ਭਜਨਾਂ ਦਾ ਆਨੰਦ ਲਿਆ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਨੂੰ ਨਤਮਸਤਕ ਹੋਏ। ਇਸ ਮੌਕੇ ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਦੱਸਿਆ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਅਸੀਂ ਜੀਵਨ ਦਾ ਅਸਲ ਆਨੰਦ ਮਾਣ ਸਕਦੇ ਹਾਂ ਸਾਨੂੰ ਉਨ੍ਹਾਂ ਦੇ ਦਰਸਾਏ ਗਏ ਉਪਦੇਸ਼ਾਂ ਦੀ ਹਮੇਸ਼ਾ ਪਾਲਣਾ ਕਰਨੀ ਚਾਹੀਦੀ ਹੈ। ਚੇਅਰਮੈਨ ਤਰਲੋਚਨ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਅਤੇ ਸਟਾਫ਼ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ਵਧਾਈ ਦਿੱਤੀ। ਅੰਤ ਵਿਚ ਭਗਵਾਨ ਕ੍ਰਿਸ਼ਨ ਦੀ ਆਰਤੀ ਤੋਂ ਬਾਅਦ ਸਮੁੱਚੇ ਸਕੂਲ ਨੂੰ ਪ੍ਰਸ਼ਾਦ ਵੰਡਿਆ। ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਵਿਸ਼ਾਲੀ, ਗੁਰਪ੍ਰੀਤ, ਕੰਚਨ, ਜਗਬੰਧਨ, ਆਰਤੀ, ਬਲਜੀਤ, ਰਵਿੰਦਰ, ਸੁਰੇਸ਼, ਸੁਸ਼ੀਲ, ਕੁਲਦੀਪ, ਵਿਨੇ, ਪਰਮਜੀਤ, ਅਰਚਨਾ, ਹਰਜੀਤ , ਹਰਮਿੰਦਰ, ਮਨੀਸ਼ਾ, ਸ਼ਵੇਤਾ, ਪੂਜਾ, ਚੇਤਨਾ, ਆਸ਼ਾ, ਸਿਲਵੀ, ਹਿਨਾ, ਅਮਨਜੋਤ, ਨੀਨਾ, ਅਨੁਰਾਧਾ, ਰੁਪਿੰਦਰ ਅਤੇ ਹੋਰ ਸਟਾਫ਼ ਮੌਜੂਦ ਸੀ।