ਚੇਲਾ ਕਾਲਜ ’ਚ ਅਧਿਆਪਕ ਦਿਵਸ ਮਨਾਇਆ
ਕੋਟਫ਼ਤੂਹੀ, 5 ਸਤੰਬਰ (ਅਵਤਾਰ ਸਿੰਘ ਅਟਵਾਲ)-ਨਜ਼ਦੀਕੀ ਪਿੰਡ ਚੇਲਾ ਮੁਖਸ਼ੂਸਪੁਰ ਦੇ ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਵਿਖੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਚੇਤੇ ਕਰਦਿਆਂ ਕਾਲਜ ਪਿ੍ਰੰਸੀਪਲ ਡਾ.
ਕੋਟਫ਼ਤੂਹੀ, 5 ਸਤੰਬਰ (ਅਵਤਾਰ ਸਿੰਘ ਅਟਵਾਲ)-ਨਜ਼ਦੀਕੀ ਪਿੰਡ ਚੇਲਾ ਮੁਖਸ਼ੂਸਪੁਰ ਦੇ ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਵਿਖੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਚੇਤੇ ਕਰਦਿਆਂ ਕਾਲਜ ਪਿ੍ਰੰਸੀਪਲ ਡਾ. ਸਰੂਪ ਰਾਣੀ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਵਲੋਂ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਮੰਚ ਸੰਚਾਲਨ ਕਰਦਿਆਂ ਪ੍ਰੋ. ਗਗਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਇਸ ਦਿਨ ਦੀ ਅਹਿਮੀਅਤ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਸਰੂਪ ਰਾਣੀ ਨੇ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਮਾਰਗ ਦਰਸ਼ਕ ਹੁੰਦੇ ਹਨ ਹੈ ਤੇ ਵਿਦਿਆਰਥੀਆਂ ਦਾ ਭਵਿੱਖ ਰੁਸ਼ਨਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ’ਤੇ ਹੁੰਦੀ ਹੈ। ਇਸ ਮੌਕੇ ਸਮੂਹ ਅਧਿਆਪਕਾਂ ਨੇ ਇਕ ਦੂਸਰੇ ਨੂੰ ਸ਼ੁੱਭਇੱਛਾਵਾਂ ਭੇਟ ਕੀਤੀਆਂ ਤੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਮੈਂਬਰਜ਼ ਹਾਜ਼ਰ ਸਨ।