06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਖੰਨਾ ਨੇ ਪੰਜਾਬ ’ਚ ਬੇਖੌਫ਼ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਰੋਕ ਲਈ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ

ਹੁਸ਼ਿਆਰਪੁਰ, 5 ਸਤੰਬਰ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਤੇ ਸੀਨੀਅਰ ਭਾਜਪਾ ਨੇਤਾ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਵਿਚ ਲਗਾਤਾਰ ਹੋ ਰਹੀ ਕਥਿਤ ਨਾਜਾਇਜ਼ ਮਾਈਨਿੰਗ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਅੰਦਰ ਕਈ ਇਲਾਕਿਆਂ ’ਚ ਬੇਖੌਫ਼ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਚੱਲ ਰਿਹਾ ਹੈ। ਖੰਨਾ ਨੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।

Ad Position 21
repet_subhas-goyals [Copy P29]
ਅਵਿਨਾਸ਼ ਰਾਏ ਖੰਨਾ। 06-09-2026
ਹੁਸ਼ਿਆਰਪੁਰ, 5 ਸਤੰਬਰ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਤੇ ਸੀਨੀਅਰ ਭਾਜਪਾ ਨੇਤਾ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਵਿਚ ਲਗਾਤਾਰ ਹੋ ਰਹੀ ਕਥਿਤ ਨਾਜਾਇਜ਼ ਮਾਈਨਿੰਗ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਅੰਦਰ ਕਈ ਇਲਾਕਿਆਂ ’ਚ ਬੇਖੌਫ਼ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਚੱਲ ਰਿਹਾ ਹੈ। ਖੰਨਾ ਨੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ’ਚ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਆਪਣੇ ਪੱਤਰ ’ਚ ਖੰਨਾ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ ਕੇਵਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਨਹੀਂ ਹੈ ਬਲਕਿ ਇਹ ਵਾਤਾਵਰਨ, ਖੇਤੀਬਾੜੀ, ਜਲ ਸਰੋਤਾਂ, ਸੜਕਾਂ ਤੇ ਆਮ ਲੋਕਾਂ ਦੇ ਜੀਵਨ ਤੇ ਸੰਪਤੀ ਦੀ ਸੁਰੱਖਿਆ ਨਾਲ ਜੁੜਿਆ ਗੰਭੀਰ ਵਿਸ਼ਾ ਹੈ। ਕਈ ਥਾਵਾਂ ’ਤੇ ਜੇ. ਸੀ. ਬੀ. ਮਸ਼ੀਨਾਂ ਰਾਹੀਂ 10 ਤੋਂ 20 ਫੁੱਟ ਤੱਕ ਗਹਿਰੀ ਖੁਦਾਈ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਜੇਕਰ ਇਹ ਗਤੀਵਿਧੀਆਂ ਇਸੇ ਤਰਾਂ ਜਾਰੀ ਰਹੀਆਂ ਤਾਂ ਆਉਣ ਵਾਲੇ ਸਮੇਂ ’ਚ ਗੰਭੀਰ ਨਤੀਜੇ ਸਾਹਮਣੇ ਆਉਣਗੇ। ਖੰਨਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਜਾਇਜ਼ ਮਾਈਨਿੰਗ ਵਾਲੇ ਖੇਤਰਾਂ ਦੀ ਤੁਰੰਤ ਉੱਚ ਪੱਧਰੀ ਜਾਂਚ, ਜਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੇ ਦੋਸ਼ੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਖੰਨਾ ਨੇ ਨਿਪਾਲ ’ਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤਾਂ ਮਨੁੱਖ ਨੂੰ ਕੁਦਰਤ ਨਾਲ ਛੇੜਛਾੜ ਦੇ ਗੰਭੀਰ ਨਤੀਜਿਆਂ ਦੀ ਚੇਤਾਵਨੀ ਦਿੰਦੀਆਂ ਹਨ। ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸੇ ਵੱਡੀ ਤਰਾਸਦੀ ਦਾ ਇੰਤਜ਼ਾਰ ਕਰਨ ਦੀ ਬਜਾਏ ਪਹਿਲਾਂ ਤੋਂ ਹੀ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਅਪੀਲ ਕੀਤੀ ਕਿ ਇਹ ਮਾਮਲੇ ਦਾ ਕੜਾ ਨੋਟਿਸ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਭਾਜਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੂੰ ਲੈ ਕੇ ਸ਼ਹਿਰ ਅੰਦਰ ਕੱਢਿਆ ਰੋਸ ਮਾਰਚ
Ad Position 24