06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਤੇ ਅਧਿਆਪਕ ਦਿਵਸ ਮਨਾਇਆ

ਘੋਗਰਾ, 5 ਸਤੰਬਰ (ਆਰ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਘੋਗਰਾ, 5 ਸਤੰਬਰ (ਆਰ. ਐੱਸ. ਸਲਾਰੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਸਕੂਲ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਤੇ ਅਧਿਆਪਕ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਤੇ ਰਾਧਾ ਜੀ ਦੇ ਵਾਂਗ ਭੇਸ ਧਾਰਨ ਕਰਕੇ ਇਸ ਮੌਕੇ ਦੀ ਸ਼ੋਭਾ ਵਧਾਈ। ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾ, ਨਾਚ ਅਤੇ ਭਾਸ਼ਨ ਪੇਸ਼ ਕੀਤਾ। ਇਸ ਦੇ ਨਾਲ-ਨਾਲ ਸਕੂਲ ਵਿਚ ਅਧਿਆਪਕ ਦਿਵਸ ਵੀ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਦੁਆਰਾ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੇ ਬਾਰੇ ਦੱਸਦੇ ਹੋਏ ਕਿਹਾ ਗਿਆ ਕਿ ਹਰੇਕ ਸਾਲ 5 ਸਤੰਬਰ ਨੂੰ ਭਾਰਤ ਦੇ ਮਹਾਨ ਸਿੱਖਿਅਕ ਤੇ ਪੂਰਵ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮਦਿਨ ਦੇ ਮੌਕੇ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ’ਤੇ ਸਾਰਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਹੋਰ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਵਲੋਂ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੇਪੁਰ ਦਾ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਡੀ. ਐਮ. ਸੀਨੀਅਰ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ
Ad Position 24