06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਾਬਾ ਮੰਝ ਕਾਨਵੈਂਟ ਸਕੂਲ ਕੰਗਮਈ ’ਚ ਪਿਆਰ ਤੇ ਸਤਿਕਾਰ ਨਾਲ ਮਨਾਇਆ ਅਧਿਆਪਕ ਦਿਵਸ

ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਈ ਵਿਖੇ ਅਧਿਆਪਕ ਦਿਵਸ ਸਤਿਕਾਰ, ਪਿਆਰ ਤੇ ਖ਼ੁਸ਼ੀਆਂ ਭਰੇ ਮਾਹੌਲ ‘ਚ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਪ੍ਰਤੀ ਦਿਲੋਂ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

Ad Position 21
repet_subhas-goyals [Copy P29]
ਬਾਬਾ ਮੰਝ ਕਾਨਵੈਂਟ ਸਕੂਲ ਕੰਗਮਈ ਵਲੋਂ ਮਨਾਏ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ। ਈਸਪੁਰ, ਮੁਖਸ਼ੂਸਪੁਰ, ਚੇਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਂਝਾ ਕਾਵਿ ਸੰਗ੍ਰਹਿ ‘ਸਾਂਝੇ ਅਹਿਸਾਸ’ ਲੋਕ ਅਰਪਣ ਮੌਕੇ ਦਾ ਦ੍ਰਿਸ਼। ਤਸਵੀਰ: ਅਵਤਾਰ ਸਿੰਘ ਅਟਵਾਲ 06-09-2026
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਈ ਵਿਖੇ ਅਧਿਆਪਕ ਦਿਵਸ ਸਤਿਕਾਰ, ਪਿਆਰ ਤੇ ਖ਼ੁਸ਼ੀਆਂ ਭਰੇ ਮਾਹੌਲ ‘ਚ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਪ੍ਰਤੀ ਦਿਲੋਂ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਅਧਿਆਪਕਾਂ ਨੂੰ ਗਿਆਨ ਦੇ ਚਾਨਣ ਦੇ ਵਾਹਕ ਮੰਨਦਿਆਂ ਵਿਦਿਆਰਥੀਆਂ ਨੇ ਇਸ ਵਿਸ਼ੇਸ਼ ਦਿਨ ਨੂੰ ਆਪਣੇ ਅਧਿਆਪਕਾਂ ਲਈ ਯਾਦਗਾਰ ਬਣਾਉਣ ‘ਚ ਕੋਈ ਕਸਰ ਨਹੀਂ ਛੱਡੀ। ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਪਿਆਰ ਤੇ ਸਤਿਕਾਰ ਨਾਲ ਤੋਹਫ਼ੇ ਭੇਟ ਕੀਤੇ ਗਏ। ਇਸ ਮੌਕੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੇ ਇਸ ਪਿਆਰ ਨੂੰ ਖ਼ੁਸ਼ੀ ਨਾਲ ਸਵੀਕਾਰ ਕਰਦਿਆਂ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਵਲੋਂ ਅਧਿਆਪਕਾਂ ਦੀ ਮਿਹਨਤ, ਸਮਰਪਣ ਤੇ ਸਿੱਖਿਆ ਪ੍ਰਤੀ ਨਿਭਾਈ ਜਾ ਰਹੀ ਜ਼ਿੰਮੇਵਾਰੀ ਨੂੰ ਸਨਮਾਨ ਦਿੰਦਿਆਂ ਵਿਸ਼ੇਸ਼ ਲੰਚ ਦਾ ਪ੍ਰਬੰਧ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਕੀਤਾ ਗਿਆ ਇਹ ਉਪਰਾਲਾ ਅਧਿਆਪਕਾਂ ਲਈ ਸਿਰਫ਼ ਇਕ ਲੰਚ ਨਹੀਂ, ਸਗੋਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦੀ ਕਦਰ ਕਰਨ ਦਾ ਪਿਆਰ ਭਰਿਆ ਸੰਦੇਸ਼ ਸੀ। ਡਾ. ਪਰਮਜੀਤ ਕੌਰ ਸਿੱਧੂ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਦੀ ਭੂਮਿਕਾ ਸਿਰਫ਼ ਕਲਾਸ-ਰੂਮ ਤੱਕ ਸੀਮਿਤ ਨਹੀਂ ਹੁੰਦੀ, ਬਲਕਿ ਇਕ ਸੱਚਾ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ, ਸੁਪਨਿਆਂ ਦੀ ਪੂਰਤੀ ਅਤੇ ਜੀਵਨ ‘ਚ ਸਹੀ ਦਿਸ਼ਾ ਚੁਣਨ ਲਈ ਵੀ ਪ੍ਰੇਰਿਤ ਕਰਦਾ ਹੈ। ਉਨ੍ਹਾਂ ਸਮੂਹ ਅਧਿਆਪਕਾਂ ਵਲੋਂ ਸਕੂਲ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਅਤੇ ਸਮੁੱਚੇ ਸਕੂਲ ਪ੍ਰਬੰਧਕਾਂ ਦਾ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ’ਚ ਅਧਿਆਪਕ ਦਿਵਸ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਚ ਲੈਕਚਰ ਕਰਵਾਇਆ
Ad Position 24