07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕੈਂਬਰਿਜ ਸਕੂਲ ਆਦਮਵਾਲ ’ਚ ਅਧਿਆਪਕ ਦਿਵਸ ਮਨਾਇਆ

ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਅਧਿਆਪਕ ਦਿਵਸ ਮਨਾਇਆ। ਸਕੂਲ ਪ੍ਰਬੰਧਕਾਂ ਤੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ‘ਚ ਕਰਵਾਏ ਸਮਾਗਮ ਦੌਰਾਨ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਧੰਨਵਾਦ ਦੀ ਭਾਵਨਾ ਪ੍ਰਗਟ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਅਧਿਆਪਕ ਦਿਵਸ ਮਨਾਇਆ। ਸਕੂਲ ਪ੍ਰਬੰਧਕਾਂ ਤੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ‘ਚ ਕਰਵਾਏ ਸਮਾਗਮ ਦੌਰਾਨ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਤੇ ਧੰਨਵਾਦ ਦੀ ਭਾਵਨਾ ਪ੍ਰਗਟ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੂੰ ਤਿਲਕ ਲਗਾ ਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਸਮਰਪਿਤ ਗੀਤ ਗਾਏ, ਭਾਸ਼ਨ ਦਿੱਤੇ ਤੇ ਸੁੰਦਰ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਸਕੂਲ ਦੇ ਪ੍ਰਿੰ: ਅਮਨ ਕੁਮਾਰ ਕੰਵਰ ਨੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਦਾ ਕੰਮ ਕੇਵਲ ਵਿਦਿਆਰਥੀਆਂ ਨੂੰ ਵਿਸ਼ਿਆਂ ਦਾ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੇ ਚਰਿੱਤਰ ਤੇ ਸ਼ਖ਼ਸੀਅਤ ਦਾ ਨਿਰਮਾਣ ਕਰਨਾ ਵੀ ਹੈ। ਸਕੂਲ ਦੇ ਚੇਅਰਮੈਨ ਗੁਰਿੰਦਰ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਮਿਹਨਤ, ਸਮਰਪਣ ਤੇ ਸਿੱਖਿਆ ਦੇ ਖੇਤਰ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਅੰਤ ‘ਚ ਅਧਿਆਪਕਾਂ ਨੇ ਵਿਦਿਆਰਥੀਆਂ ਤੇ ਸਕੂਲ ਪ੍ਰਬੰਧਕਾਂ ਵਲੋਂ ਕਰਵਾਏ ਸਮਾਗਮ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੋਆਬਾ ਕਿਸਾਨ ਕਮੇਟੀ ਦਾ ਜਥਾ ਚੰਡੀਗੜ੍ਹ ਮੋਰਚੇ ਲਈ ਰਵਾਨਾ ਅਗਲੀ ਖ਼ਬਰ ਖ਼ਾਲਸਾ ਸਕੂਲ ’ਚ ਅਧਿਆਪਕ ਦਿਵਸ ਮੌਕੇ ਸਮਾਗਮ ਕਰਵਾਇਆ
Ad Position 24