ਏਡਜ਼ ਕੰਟਰੋਲ ਕਰਮਚਾਰੀਆਂ ਵਲੋਂ 9 ਤੋਂ ਮੁੱਖ ਦਫ਼ਤਰ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ
ਹੁਸ਼ਿਆਰਪੁਰ, 5 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਏਡਜ਼ ਕੰਟਰੋਲ ਸਕੀਮ ਅਧੀਨ ਕੰਮ ਕਰ ਰਹੇ ਕਰਮਚਾਰੀ 9 ਸਤੰਬਰ ਤੋਂ ਸਮੂਹਿਕ ਛੁੱਟੀ ਲੈ ਕੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ‘ਚ ਸ਼ਾਮਿਲ ਹੋਣਗੇ।
ਹੁਸ਼ਿਆਰਪੁਰ, 5 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਏਡਜ਼ ਕੰਟਰੋਲ ਸਕੀਮ ਅਧੀਨ ਕੰਮ ਕਰ ਰਹੇ ਕਰਮਚਾਰੀ 9 ਸਤੰਬਰ ਤੋਂ ਸਮੂਹਿਕ ਛੁੱਟੀ ਲੈ ਕੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ‘ਚ ਸ਼ਾਮਿਲ ਹੋਣਗੇ। ਇਸ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਕਿਹਾ ਕਿ ਕਰਮਚਾਰੀਆਂ ਵਲੋਂ ਪਿਛਲੇ ਕਈ ਸਾਲਾਂ ਦੌਰਾਨ ਸਰਕਾਰ ਦੇ ਭਰੋਸਿਆਂ ਦੇ ਮੱਦੇਨਜ਼ਰ ਇਕ ਵੀ ਦਿਨ ਆਪਣੀਆਂ ਸੇਵਾਵਾਂ ਬੰਦ ਨਹੀਂ ਕੀਤੀਆਂ ਗਈਆਂ, ਪਰ ਹੁਣ ਲਗਾਤਾਰ ਵੱਧ ਰਹੇ ਕੰਮ ਦੇ ਬੋਝ ਅਤੇ ਮੰਗਾਂ ਪ੍ਰਤੀ ਸਰਕਾਰ ਤੇ ਵਿਭਾਗ ਦੀ ਬੇਰੁਖ਼ੀ ਕਾਰਨ ਕਰਮਚਾਰੀ ਸੰਘਰਸ਼ ਲਈ ਮਜਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਦਿੱਤੇ ਭਰੋਸਿਆਂ ਦੇ ਬਾਵਜੂਦ 4 ਸਾਲ 7 ਮਹੀਨੇ ਬੀਤ ਚੁੱਕੇ ਹਨ, ਪਰ ਕਰਮਚਾਰੀਆਂ ਨੂੰ ਅਜੇ ਤੱਕ ਇਕ ਰੁਪਏ ਦਾ ਵੀ ਵਾਧੂ ਵਿੱਤੀ ਲਾਭ ਨਹੀਂ ਦਿੱਤਾ ਗਿਆ। ਇਸ ਦੇ ਉਲਟ ਐਚ. ਆਈ. ਵੀ./ਏਡਜ਼, ਐਚ. ਸੀ. ਵੀ., ਸਾਇਫੀਲੀਸ ਟੈਸਟਿੰਗ, ਏ. ਆਰ. ਟੀ. ਸੇਵਾਵਾਂ, ਓ. ਐਸ. ਟੀ. ਸੇਵਾਵਾਂ, ਐਸ. ਟੀ. ਡੀ. ਸੇਵਾਵਾਂ, ਬਲੱਡ ਬੈਂਕ ਡਿਊਟੀਆਂ, ਜਾਗਰੂਕਤਾ ਕੈਂਪਾਂ ਤੇ ਹੋਰ ਸਰਕਾਰੀ ਜ਼ਿੰਮੇਵਾਰੀਆਂ ਕਾਰਨ ਕਰਮਚਾਰੀਆਂ ‘ਤੇ ਕੰਮ ਦਾ ਬੋਝ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।