ਐਸ. ਪੀ. ਐਨ. ਕਾਲਜ ਨੇ ਵਿਲੱਖਣ ਅੰਦਾਜ਼ ਵਿਚ ਮਨਾਇਆ ਅਧਿਆਪਕ ਦਿਵਸ
ਮੁਕੇਰੀਆਂ, 5 ਸਤੰਬਰ (ਰਾਮਗੜ੍ਹੀਆ)-ਅਧਿਆਪਕ ਦਿਵਸ ਦੇ ਮੌਕੇ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਹਿੰਦੀ ਵਿਭਾਗ, ਰਾਸ਼ਟਰੀ ਸੇਵਾ ਯੋਜਨਾ (ਐਨ. ਐਸ.
ਮੁਕੇਰੀਆਂ, 5 ਸਤੰਬਰ (ਰਾਮਗੜ੍ਹੀਆ)-ਅਧਿਆਪਕ ਦਿਵਸ ਦੇ ਮੌਕੇ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਹਿੰਦੀ ਵਿਭਾਗ, ਰਾਸ਼ਟਰੀ ਸੇਵਾ ਯੋਜਨਾ (ਐਨ. ਐਸ. ਐਸ.) ਤੇ ਈਕੋ ਕਲੱਬ ਦੇ ਸਾਂਝੇ ਸਹਿਯੋਗ ਹੇਠ ਵਾਤਾਵਰਨ-ਅਨੁਕੂਲ ਅਧਿਆਪਕ ਦਿਵਸ ਮਨਾਇਆ। ਪ੍ਰੋਗਰਾਮ ਦਾ ਉਦੇਸ਼ ਅਧਿਆਪਕ ਦਿਵਸ ਨੂੰ ਵਾਤਾਵਰਣ ਸੰਭਾਲ ਦੇ ਸੰਦੇਸ਼ ਨਾਲ ਮਨਾਉਂਦੇ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਜੋਤੀ ਜਗਾ ਕੇ ਅਤੇ ਭਾਰਤ ਦੇ ਮਹਾਨ ਸਿੱਖਿਆ ਸ਼ਾਸਤਰੀ ਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਫੁੱਲ ਭੇਟ ਕਰਕੇ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਅਧਿਆਪਕ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਸਿੱਖਿਆ ਅਤੇ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਨੂੰ ਯਾਦ ਕੀਤਾ। ਹਿੰਦੀ ਵਿਭਾਗ ਦੇ ਮੁਖੀ ਡਾ. ਸੋਨੀਆ ਸ਼ਰਮਾ ਨੇ ਕਿਹਾ ਕਿ ਅਧਿਆਪਕਾਂ ਦਾ ਫ਼ਰਜ਼ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਵਿਚ ਸਮਾਜਿਕ ਤੇ ਵਾਤਾਵਰਣਕ ਚੇਤਨਾ ਪੈਦਾ ਕਰਨਾ ਵੀ ਹੈ। ਅਧਿਆਪਕਾਂ ਤੇ ਵਿਦਿਆਰਥੀਆਂ ਵਿਚ ਲਗਪਗ 150 ਬੂਟਿਆਂ ਦੀ ਵੰਡ ਪ੍ਰੋਗਰਾਮ ਦਾ ਵਿਸ਼ੇਸ਼ ਆਕਰਸ਼ਣ ਰਹੀ। ਅੰਤ ਵਿਚ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਡਾ. ਅਸ਼ੋਕ ਚੌਧਰੀ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਤੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਵਲੋਂ ਸਮੇਂ-ਸਮੇਂ ’ਤੇ ਮਿਲਦੇ ਸਹਿਯੋਗ ਅਤੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ। ਇਸ ਮੌਕੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਬਿਕਰਮਜੀਤ ਸਿੰਘ ਤੇ ਹਿੰਦੀ ਵਿਭਾਗ ਤੋਂ ਪ੍ਰੋ. ਸੀਮਾ, ਪ੍ਰੋ. ਨਰਿੰਦਰ, ਪ੍ਰੋ. ਸ਼ਿਵਮ ਤੇ ਕਾਲਜ ਦੇ ਸਮੂਹ ਅਧਿਆਪਕ ਹਾਜ਼ਰ ਸਨ।