ਇਨੋਵੇਟਿਵ ਜੂਨੀਅਰ ਸਕੂਲ ਟਾਂਡਾ ਉੜਮੁੜ ਵਿਖੇ ਅਧਿਆਪਕ ਦਿਵਸ ਮਨਾਇਆ
ਟਾਂਡਾ ਉੜਮੁੜ, 5 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਇਥੋਂ ਦੇ ਇਨੋਵੇਟਿਵ ਜੂਨੀਅਰ ਸਕੂਲ ਟਾਂਡਾ ਉੜਮੁੜ ਵਿਖੇ ਸਕੂਲ ਕੋਆਰਡੀਨੇਟਰ ਨਰਿੰਦਰ ਕੌਰ ਦੀ ਦੇਖ-ਰੇਖ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਬੱਚਿਆਂ, ਮਾਪਿਆਂ ਤੇ ਸਮੂਹ ਸਟਾਫ਼ ਵਲੋਂ ਮਿਲ ਕੇ ਅਧਿਆਪਕਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ।
ਟਾਂਡਾ ਉੜਮੁੜ, 5 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਇਥੋਂ ਦੇ ਇਨੋਵੇਟਿਵ ਜੂਨੀਅਰ ਸਕੂਲ ਟਾਂਡਾ ਉੜਮੁੜ ਵਿਖੇ ਸਕੂਲ ਕੋਆਰਡੀਨੇਟਰ ਨਰਿੰਦਰ ਕੌਰ ਦੀ ਦੇਖ-ਰੇਖ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਬੱਚਿਆਂ, ਮਾਪਿਆਂ ਤੇ ਸਮੂਹ ਸਟਾਫ਼ ਵਲੋਂ ਮਿਲ ਕੇ ਅਧਿਆਪਕਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ। ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬੱਚਿਆਂ ਵਲੋਂ ਅਧਿਆਪਕਾਂ ਦੇ ਸਨ ਮਾਨ ਵਿਚ ਵੱਖ-ਵੱਖ ਗਤੀਵਿਧੀਆਂ ਤੇ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਮੌਕੇ ਚੇਅਰਮੈਨ ਅਰੋੜਾ ਨੇ ਕਿਹਾ ਕਿ ਅਧਿਆਪਕ ਸਮਾਜ ਅਤੇ ਦੇਸ਼ ਦੇ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਸਤਿਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਡਿਤ ਰਾਧਾ ਕ੍ਰਿਸ਼ਨ ਜੋ ਇਕ ਅਧਿਆਪਕ ਸਨ, ਨੇ ਆਪਣੇ ਜੀਵਨ ’ਚ ਉੱਚੇ ਆਦਰਸ਼ਾਂ ਨੂੰ ਧਾਰਨ ਕਰਦੇ ਹੋਏ ਰਾਸ਼ਟਰਪਤੀ ਦੀ ਪਦਵੀ ਤੱਕ ਦਾ ਸਫ਼ਰ ਤੈਅ ਕੀਤਾ ਤੇ ਇਕ ਅਧਿਆਪਕ ਦੇ ਰੁਤਬੇ ਦੀ ਅਹਿਮੀਅਤ ਨੂੰ ਉਜਾਗਰ ਕੀਤਾ। ਇਸ ਮੌਕੇ ਮੈਡਮ ਹਰਪ੍ਰੀਤ ਕੌਰ, ਨੇਹਾ, ਅੰਕਿਤਾ, ਅਨੀਤਾ, ਕਮਲਜੀਤ, ਪ੍ਰਭਜੋਤ, ਡਿੰਪਲ, ਚਾਂਦਨੀ ਆਦਿ ਹਾਜ਼ਰ ਸਨ।