ਅਧਿਆਪਕ ਦਿਵਸ ਮੌਕੇ ਸਕੂਲ ਦੇ ਹੋਣਹਾਰ ਅਧਿਆਪਕ ਸਨਮਾਨਿਤ
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਦੇਸ਼ ਦੇ ਪਹਿਲੇ ਪਹਿਲੇ ਉਪ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਜਹਾਨਖੇਲਾਂ ਵਿਖੇ ਮੁੱਖ ਅਧਿਆਪਕਾ ਰਜਵਿੰਦਰ ਕੌਰ ਦੀ ਅਗਵਾਈ ‘ਚ ਸਕੂਲ ਦੇ ਹੋਣਹਾਰ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਦੇਸ਼ ਦੇ ਪਹਿਲੇ ਪਹਿਲੇ ਉਪ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਅਧਿਆਪਕ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਜਹਾਨਖੇਲਾਂ ਵਿਖੇ ਮੁੱਖ ਅਧਿਆਪਕਾ ਰਜਵਿੰਦਰ ਕੌਰ ਦੀ ਅਗਵਾਈ ‘ਚ ਸਕੂਲ ਦੇ ਹੋਣਹਾਰ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਸੰਬੋਧਨ ਕਰਦਿਆਂ ਮੈਡਮ ਰਜਵਿੰਦਰ ਕੌਰ ਨੇ ਕਿਹਾ ਕਿ ਅਧਿਆਪਕ ਸਿਰਫ਼ ਆਪਣੇ ਵਿਦਿਆਰਥੀਆਂ ਨੂੰ ਵਿੱਦਿਆ ਦਾ ਦਾਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਨੂੰ ਜ਼ਿੰਦਗੀ ਜਿਊਣ ਦਾ ਤਰੀਕਾ, ਸਹੀ ਮਾਰਗ ਦਰਸ਼ਕ ਕਰਕੇ ਦੁਨੀਆਂ ਵਿਚ ਵਿਚਰਨਾ ਵੀ ਦੱਸਦਾ ਹੈ। ਇਸ ਮੌਕੇ ਉਨ੍ਹਾਂ ਵਲੋਂ ਅਧਿਆਪਕਾ ਅੰਜਲੀ ਸ਼ਰਮਾ, ਅਰੁਨਾ ਰਾਣੀ, ਮੀਨਾ ਰਾਣੀ, ਰੀਨਾ ਰਾਏ, ਸੰਦੀਪ ਕੁਮਾਰ, ਚਮਨ ਲਾਲ, ਅੰਮ੍ਰਿਤਪਾਲ ਸਿੰਘ, ਰੇਖਾ ਰਾਣੀ, ਦਿਲਬਾਗ ਚੰਦ, ਸੰਦੀਪ ਕੌਰ, ਰਜਨੀ ਚੌਧਰੀ, ਗੀਤਾ ਗਿੱਲ ਨੂੰ ਸਨਮਾਨਿਤ ਕੀਤਾ।